Khanuri Border News : ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਬਿਆਨ, ਕਿਹਾ-ਦੋਹਾਂ ਮਹਾ ਪੰਚਾਇਤਾਂ ’ਚ ਆਸ ਨਾਲੋਂ ਵੱਧ ਪਹੁੰਚ ਲੋਕ 

By : BALJINDERK

Published : Jan 5, 2025, 6:42 pm IST
Updated : Jan 5, 2025, 6:42 pm IST
SHARE ARTICLE
 ਖਨੌਰੀ ਬਾਰਡਰ ਤੋਂ ਕਿਸਾਨ ਆਗੂ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ
ਖਨੌਰੀ ਬਾਰਡਰ ਤੋਂ ਕਿਸਾਨ ਆਗੂ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ

Khanuri Border News : ਹਾਦਸੇ ਦੌਰਾਨ ਜਾਨ ਗੁਆਉਣ ਵਾਲੀਆਂ ਬੀਬੀਆਂ ਪ੍ਰਤੀ ਪ੍ਰਗਟਾਈ ਹਮਦਰਦੀ, ਸਰਕਾਰ ਨੂੰ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਕਰਵਾਉਣ ਦੀ ਕੀਤੀ ਅਪੀਲ

Khanuri Border News : ਅੱਜ ਖਨੌਰੀ ਬਾਰਡਰ ਤੋਂ ਪੁਲਿਸ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਕਿਸਾਨਾਂ ਨੇ ਪ੍ਰੈੱਸ ਕਾਨਫ਼ਰੰਸ ਕੀਤੀ। ਕਾਨਫ਼ਰੰਸ ਦੌਰਾਨ ਹਰਿਆਣਾ ਦੇ ਕਿਸਾਨ ਆਗੂ ਅਭਿਮਾਨਿਊ ਕੋਹਾੜ ਤੇ ਉਨ੍ਹਾਂ ਦੇ ਨਾਲ ਸੂਬੇ ਦੇ ਜਰਨਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਕਿਸਾਨ ਆਗੂ ਅਭਿਮਾਨਿਊ ਕੋਹਾੜ  ਨੇ ਕਿਹਾ ਕਿ ਇਸ ਮਹਾ ਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲ ਜੋ 42 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ ਨਾਜ਼ੁਕ ਸਥਿਤੀ ਵਿਖ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਲੋਕਾਂ ਨੇ ਲੋਕਤੰਤਰ ਦੇ ਚੌਥੇ ਥੰਮ ਹੋਣ ਨੂੰ ਬਾਖੂਬੀ ਨਿਭਾਉਂਦੇ ਹੋਏ ਦੁਨੀਆਂ ਦੇ ਕੋਨੇ- ਕੋਨੇ ਤੋਂ ਵੱਖ- ਵੱਖ ਇਸ ਲੋਕ ਮਹਾ ਪੰਚਾਇਤ ਵਿਚ ਪਹੁੰਚੇ। 

ਕਾਨਫ਼ਰੰਸ ਦੌਰਾਨ ਕਿਸਾਨ ਆਗੂ ਅਭਿਮਾਨਿਊ ਕੋਹਾੜ ਨੇ ਕਿਹਾ ਕਿ ਦੋਹਾਂ ਫੋਰਮਾਂ ਦੀ ਮਹਾ ਪੰਚਾਇਤਾਂ ’ਚ ਆਸ ਨਾਲੋਂ ਵੱਧ ਲੋਕ ਪਹੁੰਚੇ ਸਨ। ਉਨ੍ਹਾਂ ਕਿਹਾ ਕਿ  ਜਗਜੀਤ ਸਿੰਘ ਡੱਲੇਵਾਲ ਚਾਹੁੰਦੇ ਸਨ ਕਿ ਉਹ ਲੋਕਾਂ ਦੇ ਦਰਸ਼ਨ ਕਰਨ ਸਕਣ। ਉਨ੍ਹਾਂ ਦੱਸਿਆ ਕਿ ਕੱਲ ਵਾਲੀ ਮਹਾ ਪੰਚਾਇਤ ’ਚ ਡੱਲੇਵਾਲ ਜੀ ਨੇ ਕੱਲ 2 ਬੱਸ ਹਾਦਸੇ ਦੌਰਾਨ ਜਾਨ ਗੁਆਉਣ ਵਾਲੀਆਂ ਬੀਬੀਆਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਜੋ ਕਿਸਾਨ ਪਰਿਵਾਰ ਤੋਂ  ਆਉਂਦੀਆਂ ਹਨ। ਡੱਲੇਵਾਲ ਜੀ ਨੇ ਪੰਜਾਬ ਸਰਕਾਰ ਨੂੰ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਕਰਵਾਉਣ ਦੀ ਅਪੀਲ ਵੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਕੱਲ ਭਾਰੀ ਇਕੱਠ ਨੇ ਮੋਹਰ ਲਗਾਉਣ ਕਾ ਕੰਮ ਕੀਤਾ ਹੈ। 

(For more news apart from Big statement of farmers from Khanuri border, said - More people than expected in both Maha Panchayats News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement