Punjab Weather Update: ਪੰਜਾਬ ’ਚ ਪੈ ਰਹੀ ਹੱਡ ਚੀਰਵੀਂ ਠੰਢ ਨੇ ਲੋਕਾਂ ਦਾ ਕੀਤਾ ਬੁਰਾ ਹਾਲ, ਮੀਂਹ ਪੈਣ ਦਾ ਅਲਰਟ ਜਾਰੀ
Published : Jan 5, 2025, 7:22 am IST
Updated : Jan 5, 2025, 11:25 am IST
SHARE ARTICLE
Punjab Weather Update News
Punjab Weather Update News

Punjab Weather Update: ਅੱਜ ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ

Punjab Weather Update News: ਪੰਜਾਬ 'ਚ ਸ਼ਨੀਵਾਰ ਰਾਤ ਤੋਂ ਹਲਕੀ ਧੁੰਦ ਫਿਰ ਦਿਖਾਈ ਦੇਣ ਲੱਗੀ ਹੈ। ਅੰਦਾਜ਼ਾ ਹੈ ਕਿ ਅੱਜ ਦੇ ਦਿਨ ਦੀ ਸ਼ੁਰੂਆਤ ਵੀ ਸੰਘਣੀ ਧੁੰਦ ਨਾਲ ਹੋ ਸਕਦੀ ਹੈ। ਇਸ ਦੇ ਨਾਲ ਹੀ ਧੁੰਦ ਅਤੇ ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਦੌਰਾਨ ਕੋਈ ਵੀ ਸਰਕਾਰੀ ਜਾਂ ਗ਼ੈਰ ਸਰਕਾਰੀ ਸਕੂਲ ਜਾਂ ਕਾਲਜ ਨਹੀਂ ਖੁੱਲ੍ਹੇਗਾ।

ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੱਛਮੀ ਗੜਬੜੀ ਵੀ ਸਰਗਰਮ ਹੋ ਗਈ ਹੈ। ਵੈਸਟਰਨ ਡਿਸਟਰਬੈਂਸ ਦੇ ਕਾਰਨ ਪਾਕਿਸਤਾਨ ਅਤੇ ਰਾਜਸਥਾਨ ਵਿੱਚ ਦੋ ਚੱਕਰਵਾਤੀ ਚੱਕਰ ਦੇਖੇ ਜਾ ਸਕਦੇ ਹਨ। ਜਿਸ ਕਾਰਨ 5 ਅਤੇ 6 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਜਿਸ ਕਾਰਨ ਪੰਜਾਬ 'ਚ ਠੰਢ ਦਾ ਕਹਿਰ ਵਧ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement