
8-10 ਨੌਜਵਾਨਾਂ ਨੂੰ ਬੁਲਾ ਕੇ ਇੱਟਾਂ-ਪੱਥਰ ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
Two neighbors clashed in Ludhiana Latest News in Punjabi : ਲੁਧਿਆਣਾ ਦੇ ਪਿੰਡ ਬੁਲਾਰਾ ਤੋਂ ਇਕ ਵੀਡੀਉ ਸਾਹਮਣੇ ਆਇਆ ਹੈ। ਜਿੱਥੇ ਦੋ ਗੁਆਂਢੀਆਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ। ਇਕ ਗੁਆਂਢੀ ਨੇ ਦੂਜੇ ਘਰ 'ਤੇ ਇੱਟਾਂ-ਪੱਥਰ ਸੁੱਟੇ ਅਤੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਹਮਲਾ ਵੀ ਕੀਤਾ ਗਿਆ। ਦੂਜੇ ਪੱਖ ਨੇ ਵੀ ਜ਼ੋਰਦਾਰ ਢੰਗ ਨਾਲ ਇੱਟਾਂ-ਪੱਥਰ ਨਾਲ ਹਮਲਾ ਕੀਤਾ। ਇਸ ਲੜਾਈ 'ਚ ਕੁੱਲ 5 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।
ਫਿਲਹਾਲ ਮਿਰਾਡੋ ਚੌਕੀ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਡਰ ਦਾ ਮਾਹੌਲ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਬੁਲਾਰਾ ਦੇ ਰਹਿਣ ਵਾਲੇ ਮਹਿੰਦਰ ਸਿੰਘ ਨੇ ਦਸਿਆ ਕਿ ਉਹ ਕੰਮ 'ਤੇ ਜਾਣ ਲਈ ਘਰੋਂ ਨਿਕਲਿਆ ਸੀ। ਪੁਰਾਣੀ ਰੰਜਿਸ਼ ਕਾਰਨ ਉਸ ਦੀ ਗੁਆਂਢ ਵਿਚ ਖੜ੍ਹੇ ਦੋ ਨੌਜਵਾਨਾਂ ਨਾਲ ਤਕਰਾਰ ਹੋ ਗਈ। ਜਦੋਂ ਗੱਲ ਵਧੀ ਤਾਂ ਉਨ੍ਹਾਂ ਨੇ ਉਸ ’ਤੇ ਹਮਲਾ ਕਰ ਦਿਤਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸ ਤੋਂ ਤੁਰਤ ਬਾਅਦ ਗੁਆਂਢੀ ਨੇ ਵੱਡੀ ਗਿਣਤੀ ਵਿਚ ਗੱਡੀਆਂ ਵਿਚ ਸਵਾਰ ਕੁੱਝ ਨੌਜਵਾਨਾਂ ਨੂੰ ਬੁਲਾਇਆ। ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ ਤੇ ਘਰ ਦੇ ਬਾਹਰ ਇੱਟਾਂ-ਪੱਥਰ ਵੀ ਸੁੱਟੇ ਗਏ।
ਮਹਿੰਦਰ ਸਿੰਘ ਅਨੁਸਾਰ ਇਹ ਸਾਰੀ ਘਟਨਾ ਉਨ੍ਹਾਂ ਦੇ ਘਰ ਨੇੜੇ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ ਹੈ। ਮਹਿੰਦਰ ਨੇ ਦਸਿਆ ਕਿ ਕੁੱਝ ਸਮਾਂ ਪਹਿਲਾਂ ਪਿੰਡ ਦੀ ਇਕ ਲੜਕੀ ਨੇ ਖ਼ੁਦਕੁਸ਼ੀ ਕਰ ਲਈ ਸੀ। ਪਿੰਡ ਦੇ ਹੀ ਕੁੱਝ ਲੋਕਾਂ ਨੇ ਉਸ ਨੂੰ ਇਸ ਕੇਸ ਵਿਚ ਫਸਾਇਆ ਸੀ। ਇਸੇ ਰੰਜਿਸ਼ ਕਾਰਨ ਉਸ ਦੇ ਗੁਆਂਢੀ ਹਰ ਰੋਜ਼ ਉਸ ਦੀ ਕੁੱਟਮਾਰ ਕਰਦੇ ਸਨ ਪਰ ਅੱਜ ਗੱਲ ਵੱਧ ਗਈ।
ਫ਼ਿਲਹਾਲ ਇਸ ਸਬੰਧੀ ਮਿਰਾਡੋ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਮਾਮਲੇ ਸਬੰਧੀ ਜਦੋਂ ਥਾਣਾ ਮੌੜ ਦੇ ਇੰਚਾਰਜ ਤਰਸੇਮ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ। ਡਿਊਟੀ ਅਫ਼ਸਰ ਮਾਮਲੇ ਦੀ ਜਾਂਚ ਕਰ ਰਹੇ ਹਨ।
(For more Punjabi news apart from Two neighbors clashed in Ludhiana Latest News in Punjabi stay tuned to Rozana Spokesman)