ਇੱਕ ਹੋਰ ਕਬੱਡੀ ਖਿਡਾਰੀ ਗਗਨਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ
Published : Jan 5, 2026, 6:03 pm IST
Updated : Jan 5, 2026, 6:14 pm IST
SHARE ARTICLE
Another Kabaddi player Gagandeep Singh shot dead
Another Kabaddi player Gagandeep Singh shot dead

ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਦਾ ਭਤੀਜਾ ਲੱਗਦਾ ਸੀ ਮ੍ਰਿਤਕ

ਜਗਰਾਉਂ: ਜਗਰਾਉਂ ਦੇ ਪਿੰਡ ਮਾਣੂੰਕੇ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਹਲਕਾ ਵਿਧਾਇਕ ਜਗਰਾਉਂ, ਬੀਬੀ ਸਰਬਜੀਤ ਕੌਰ ਮਾਣੂੰਕੇ ਦੀ ਰਿਸ਼ਤੇਦਾਰੀ ਵਿੱਚ ਭਤੀਜਾ ਲੱਗਦੇ 32 ਸਾਲ ਦੇ ਕਬੱਡੀ ਖਿਡਾਰੀ ਗਗਨਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਥੋਂ ਤੱਕ ਕਿ ਗਗਨਦੀਪ ਸਿੰਘ ਨੂੰ ਗੋਲੀਆਂ ਮਾਰਨ ਤੋਂ ਬਾਅਦ ਦਰਜਨ ਭਰ ਨੌਜਵਾਨ ਬੜਕਾਂ ਮਾਰ ਕੇ ਗਗਨਦੀਪ ਦੇ ਘਰ ਦੇ ਬਾਹਰ ਉੱਚੀ ਆਵਾਜ਼ ਵਿਚ ਕਹਿ ਕੇ ਗਏ ਕਿ ਤੁਹਾਡੇ ਮੁੰਡੇ ਨੂੰ ਠੋਕ ਦਿੱਤਾ ਹੈ ਤੇ ਤੁਹਾਡਾ ਮੁੰਡਾ ਖੇਤਾਂ ਵਿਚ ਪਿਆ ਹੈ।

ਕਬੱਡੀ ਖਿਡਾਰੀ ਗਗਨਦੀਪ ਸਿੰਘ ਨੇ ਘਰ ਦੇ ਪਿੰਡ ਦੇ ਹੋਰ ਮੁੰਡਿਆਂ ਨਾਲ ਖੇਤਾਂ ਵਿਚ ਲਹੂਲੁਹਾਨ ਹੋਏ ਪਏ ਗਗਨਦੀਪ ਸਿੰਘ ਨੂੰ ਚੱਕ ਕੇ ਸਿਵਲ ਹਸਪਤਾਲ ਜਗਰਾਉਂ ਪਹੁੰਚੇ, ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਮੌਕੇ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਵੀ ਸਿਵਲ ਹਸਪਤਾਲ ਪਹੁੰਚੇ ਤੇ ਪੁਲਿਸ ਨੂੰ ਸਪੱਸ਼ਟ ਕਿਹਾ ਕਿ ਉਹ ਦਿਨ ਰਾਤ ਇੱਕ ਕਰਕੇ ਗਗਨਦੀਪ ਦੇ ਕਾਤਲਾਂ ਨੂੰ ਗਿਰਫ਼ਤਾਰ ਕਰਨ। ਓਨਾਂ ਇਹ ਵੀ ਕਿਹਾ ਕਿ ਉਹ ਆਪਣੇ ਇਲਾਕੇ ਵਿਚ ਕਿਸੇ ਵੀ ਤਰਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕਰਨਗੇ।

ਇਸ ਮੌਕੇ ਮ੍ਰਿਤਕ ਦੀ ਪਤਨੀ ਤੇ ਉਸ ਦੇ ਭਰਾ ਨੇ ਵੀ ਦਸਿਆ ਕਿ ਗਗਨਦੀਪ ਸਿੰਘ ਕਬੱਡੀ ਖੇਡਦਾ ਸੀ ਤੇ ਪਿੰਡ ਦੇ ਹੀ ਕਬੱਡੀ ਖਿਡਾਰੀ ਏਕਮ ਸਿੰਘ ਨੂੰ ਪਿੰਡ ਦੇ ਕੁਝ ਨੌਜਵਾਨ ਤੰਗ ਪਰੇਸ਼ਾਨ ਕਰਦੇ ਸਨ ਤੇ ਗਗਨਦੀਪ ਉਨਾਂ ਨੌਜਵਾਨਾਂ ਨੂੰ ਏਕਮ ਸਿੰਘ ਨੂੰ ਤੰਗ ਪਰੇਸ਼ਾਨ ਕਰਨ ਤੋਂ ਰੋਕਦਾ ਸੀ। ਜਿਸ ਕਰਕੇ ਅੱਜ ਉਨ੍ਹਾਂ ਦਰਜਨ ਭਰ ਨੌਜਵਾਨਾਂ  ਨੇ ਗਗਨਦੀਪ ਨੂੰ ਗੋਲੀਆਂ ਮਾਰ ਦਿੱਤੀਆਂ। ਉਨਾਂ ਇਹ ਵੀ ਦਸਿਆ ਕਿ ਗਗਨਦੀਪ ਤਿੰਨ ਬੱਚਿਆਂ ਦਾ ਬਾਪ ਸੀ, ਜਿਨ੍ਹਾਂ ਵਿਚ ਦੋ ਕੁੜੀਆਂ ਤੇ ਇਕ ਮੁੰਡਾ ਸੀ। ਇਸ ਮੌਕੇ ਐਸਐਚਓ ਕੁਲਦੀਪ ਕੁਮਾਰ ਨੇ ਦੱਸਿਆ ਕਿ ਪਿੰਡ ਮਾਣੂੰਕੇ ਵਿਚ ਗੋਲੀ ਚੱਲੀ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement