TarnTaran Accident News: ਤਰਨਤਾਰਨ ਵਿਚ ਵਾਪਰਿਆ ਵੱਡਾ ਹਾਦਸਾ, ਅਧਿਆਪਿਕਾ ਸਣੇ 2 ਦੀ ਹੋਈ ਮੌਤ
Published : Jan 5, 2026, 6:59 am IST
Updated : Jan 5, 2026, 8:04 am IST
SHARE ARTICLE
TarnTaran Accident News in punjabi
TarnTaran Accident News in punjabi

TarnTaran Accident News: ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ਕਾਰਨ ਵਾਪਰਿਆ ਹਾਦਸਾ

ਤਰਨਤਾਰਨ (ਅਜੀਤ ਘਰਿਆਲਾ) : ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਹੋਈ ਭਿਆਨਕ ਟੱਕਰ ’ਚ ਇਕ ਔਰਤ ਅਤੇ ਨਾਬਾਲਗ਼ ਲੜਕੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਵੈਰੋਵਾਲ ਦੀ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

ਜਾਣਕਾਰੀ ਅਨੁਸਾਰ ਪੂਨਮ ਰਾਣੀ (45) ਪਤਨੀ ਰਵੀ ਸ਼ਰਮਾ ਨਿਵਾਸੀ ਪਿੰਡ ਨਾਗੋਕੇ ਜ਼ਿਲ੍ਹਾ ਤਰਨ ਤਾਰਨ, ਬੀਤੇ ਕੱਲ ਅਪਣੇ ਪਤੀ ਰਵੀ ਸਮੇਤ ਐਕਟਿਵਾ ’ਤੇ ਨਾਗੋਕੇ ਤੋਂ ਅੰਮ੍ਰਿਤਸਰ ਜਾ ਰਹੀ ਸੀ ਕਿ ਪਿੰਡ ਏਕਲ ਗੱਡਾ ਨਜ਼ਦੀਕ ਸਾਹਮਣਿਓਂ ਆ ਰਹੇ ਮੋਟਰਸਾਈਕਲ ਨਾਲ ਟਕਰਾ ਗਏ।

ਇਸ ਦੌਰਾਨ ਦੋਵਾਂ ਵਾਹਨਾਂ ਉਪਰ ਸਵਾਰ ਚਾਲਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜਦੋਂ ਨਜ਼ਦੀਕੀ ਹਸਪਤਾਲ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਪੂਨਮ ਰਾਣੀ ਨੂੰ ਮ੍ਰਿਤਕ ਕਰਾਰ ਦੇ ਦਿਤਾ, ਜਦਕਿ ਹਸਪਤਾਲ ਵਿਚ ਜ਼ੇਰੇ ਇਲਾਜ ਮੋਟਰਸਾਈਕਲ ਸਵਾਰ ਸੁਖਪ੍ਰੀਤ ਸਿੰਘ (17) ਪੁੱਤਰ ਗੁਰਮੇਜ ਸਿੰਘ ਵਾਸੀ ਮੁੰਡਾ ਪਿੰਡ ਦੀ ਸਨਿਚਰਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਡੀ.ਐੱਸ.ਪੀ. ਸਿਟੀ ਸੁਖਬੀਰ ਸਿੰਘ ਨੇ ਦਸਿਆ ਕਿ ਥਾਣਾ ਵੈਰੋਵਾਲ ਦੀ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ।  ਪੂਨਮ ਰਾਣੀ ਦੇ 12 ਅਤੇ 8 ਸਾਲ ਦੇ ਦੋ ਲੜਕੇ ਹਨ| ਉਹ ਵਈਂਪੂਈਂ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾ ਸੀ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement