
ਅੱਜ ਗ੍ਰਹਿ ਮੰਤਰਾਲੇ ਦੀ ਮੀਟਿੰਗ ਵਿੱਚ ਲਾਂਘੇ ਲਈ ਪਾਕਿਸਤਾਨ ਨਾਲ ਕੀਤੇ ਜਾਣ ਵਾਲੇ ਸਮਝੌਤੇ ਬਾਰੇ ਵਿਚਾਰ ਹੋਈ। ਇਸ ਬਾਰੇ ਸਰਕਾਰ ਨੇ ਡ੍ਰਾਫਟ ਤਿਆਰ ਕਰ ਲਿਆ ਹੈ...
ਚੰਡੀਗੜ੍ਹ : ਅੱਜ ਗ੍ਰਹਿ ਮੰਤਰਾਲੇ ਦੀ ਮੀਟਿੰਗ ਵਿੱਚ ਲਾਂਘੇ ਲਈ ਪਾਕਿਸਤਾਨ ਨਾਲ ਕੀਤੇ ਜਾਣ ਵਾਲੇ ਸਮਝੌਤੇ ਬਾਰੇ ਵਿਚਾਰ ਹੋਈ। ਇਸ ਬਾਰੇ ਸਰਕਾਰ ਨੇ ਡ੍ਰਾਫਟ ਤਿਆਰ ਕਰ ਲਿਆ ਹੈ। ਇਸ ਬੈਠਕ ਵਿੱਚ ਬੀਐਸਐਫ ਦੇ ਡੀਜੀ, ਭਾਰਤ ਸਰਕਾਰ ਦੇ ਸਾਰੇ ਮਹਿਕਮੇ ਤੇ ਭਾਰਤੀ ਰਾਜਦੂਤ ਵੀ ਸ਼ਾਮਲ ਰਹੇ। ਦਰਅਸਲ ਪਾਕਿਸਤਾਨ ਵਾਲੇ ਪਾਸਿਓਂ ਤਾਂ ਜੰਗੀ ਪੱਧਰ ’ਤੇ ਤਿਆਰੀਆਂ ਚੱਲ ਰਹੀਆਂ ਹਨ ਪਰ ਭਾਰਤ ਵਾਲੇ ਪਾਸਿਓਂ ਥੋੜੀ ਢਿੱਲ-ਮੱਠ ਵਰਤੀ ਜਾ ਰਹੀ ਸੀ।
Imran Khan
ਹੁਣ ਭਾਰਤ ਵੱਲੋਂ ਵੀ ਲਾਂਘੇ ਦੇ ਨਿਰਮਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਕਰਤਾਰਪੁਰ ਲਾਂਘੇ ਦੇ ਨਿਰਮਾਣ ਸਬੰਧੀ ਪੰਜਾਬ ਸਰਕਾਰ ਨੇ ਤਿਆਰੀ ਖਿੱਚ ਦਿੱਤੀ ਹੈ। ਲਾਂਘੇ ਦੇ ਨਿਰਮਾਣ ਸਬੰਧੀ ਅੱਜ ਗ੍ਰਹਿ ਮੰਤਰਾਲੇ ਵਿੱਚ ਬੈਠਕ ਕੀਤੀ ਗਈ। ਮੀਟਿੰਗ ਵਿੱਚ ਲਾਂਘੇ ਲਈ ਪਾਕਿਸਤਾਨ ਨਾਲ ਕੀਤੇ ਜਾਣ ਵਾਲੇ ਸਮਝੌਤੇ ਬਾਰੇ ਚਰਚਾ ਕੀਤੀ ਗਈ।
Kartarpur Sahib
ਇਸ ਵਿੱਚ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ DGP ਇੰਟੈਲੀਜੈਂਸ ਦਿਨਕਰ ਗੁਪਤਾ ਸਮੇਤ ਭਾਰਤ ਵਿੱਚ ਪਾਕਿਸਤਾਨੀ ਹਾਈ ਕਮਿਸ਼ਨਰ ਅਜੈ ਬੀਸਾਰੀਆ ਵੀ ਮੌਜੂਦ ਰਹੇ। ਇਸ ਸਬੰਧੀ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਭਰੋਸਾ ਜਤਾਇਆ ਕਿ ਇੱਕ ਮਹੀਨੇ ਅੰਦਰ ਇਹ ਪ੍ਰਕਿਰਿਆ ਪੂਰੀ ਕਰ ਲਈ ਜਾਏਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਲਾਂਘੇ ਲਈ ਜ਼ਮੀਨ ਐਕੁਆਇਰ ਕਰਨ ਦਾ ਕੰਮ ਚੱਲ ਰਿਹਾ ਹੈ।
Kartarpur Sahib
ਇਹ ਕੰਮ 4 ਗੇੜਾਂ ਵਿੱਚ ਮੁਕੰਮਲ ਹੋਏਗਾ ਅਤੇ ਸਰਕਾਰ ਦੂਜੇ ਗੇੜ ਵਿੱਚ ਸ਼ਾਮਲ ਹੋ ਚੁੱਕੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਡੇਢ ਮਹੀਨੇ ਅੰਦਰ ਇਹ ਕੰਮ ਪੂਰਾ ਕਰ ਲਿਆ ਜਾਏਗਾ।