ਬਹਿਬਲ ਕਾਂਡ : ਸਾਬਕਾ ਐਸ.ਐਸ.ਪੀ. ਦੇ ਪੁਲਿਸ ਰਿਮਾਂਡ 'ਚ ਵਾਧਾ
Published : Feb 5, 2019, 12:04 pm IST
Updated : Feb 5, 2019, 12:04 pm IST
SHARE ARTICLE
Charanjit Singh Sharma Former SSP
Charanjit Singh Sharma Former SSP

ਬਹਿਬਲ ਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਅੱਠ ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਇਥੇ.....

ਫ਼ਰੀਦਕੋਟ : ਬਹਿਬਲ ਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਅੱਠ ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਇਥੇ ਇਲਾਕਾ ਮੈਜਿਸਟਰੇਟ ਚੇਤਨ ਸ਼ਰਮਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਾਂਚ ਟੀਮ ਨੇ ਪੁਲਿਸ ਮੁਖੀ ਦੇ ਰਿਮਾਂਡ ਵਿਚ ਪੰਜ ਦਿਨ ਦਾ ਹੋਰ ਵਾਧਾ ਮੰਗਿਆ ਸੀ। ਅਦਾਲਤ ਨੇ ਲੰਮੀ ਸੁਣਵਾਈ ਤੋਂ ਬਾਅਦ ਸਾਬਕਾ ਪੁਲਿਸ ਮੁਖੀ ਨੂੰ 7 ਫ਼ਰਵਰੀ ਤਕ ਪੁਲਿਸ ਰਿਮਾਂਡ 'ਤੇ ਭੇਜ ਦਿਤਾ। ਵਿਸ਼ੇਸ਼ ਜਾਂਚ ਟੀਮ ਨੇ ਅੱਜ ਅਦਾਲਤ ਵਿਚ ਦਾਅਵਾ ਕੀਤਾ ਕਿ ਬਹਿਬਲ ਕਾਂਡ ਵਿਚ ਧਰਨਾਕਾਰੀਆਂ ਵਲੋਂ

ਪੁਲਿਸ ਵਾਹਨਾਂ 'ਤੇ ਗੋਲੀਆਂ ਚਲਾਉਣ ਦੀ ਗੱਲ ਸਹੀ ਨਹੀਂ ਹੈ ਅਤੇ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਪੁਲਿਸ ਨੇ ਅਪਣਾ ਬਚਾਅ ਕਰਨ ਲਈ ਪੁਲਿਸ ਦੀਆਂ ਜਿਪਸੀਆਂ 'ਤੇ ਪੁਲਿਸ ਅਧਿਕਾਰੀਆਂ ਨੇ ਹੀ ਗੋਲੀਆਂ ਚਲਾਈਆਂ ਸਨ। ਜਾਂਚ ਟੀਮ ਨੇ ਇਹ ਵੀ ਦਾਅਵਾ ਕੀਤਾ ਕਿ ਮੌਕੇ 'ਤੇ ਤਾਇਨਾਤ ਪੁਲਿਸ ਕੋਲ ਸਰਕਾਰੀ ਅਸਲੇ ਤੋਂ ਇਲਾਵਾ ਨਿੱਜੀ ਅਸਲਾ ਵੀ ਮੌਜੂਦ ਸੀ ਅਤੇ ਜੋ ਗੋਲੀਆਂ ਪੁਲਿਸ ਦੀ ਜਿਪਸੀ ਵਿਚ ਵਜੀਆਂ ਸਨ, ਉਹ 12 ਬੋਰ ਰਾਈਫ਼ਲ ਨਾਲ ਮਾਰੀਆਂ ਗਈਆਂ ਸਨ। 
ਜਾਂਚ ਟੀਮ ਨੇ ਪੁਲਿਸ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਇਸ 12 ਬੋਰ ਹਥਿਆਰ ਬਾਰੇ ਸਾਬਕਾ ਪੁਲਿਸ ਮੁਖੀ ਤੋਂ ਹੋਰ ਪੁੱਛਗਿੱਛ ਦੀ ਲੋੜ ਹੈ। ਦੂਜੇ ਪਾਸੇ

ਚਰਨਜੀਤ ਸ਼ਰਮਾ ਦੇ ਵਕੀਲਾਂ ਨੇ ਦਾਅਵਾ ਕੀਤਾ ਕਿ ਅੱਠ ਦਿਨ ਦੇ ਲੰਮੇ ਪੁਲਿਸ ਰਿਮਾਂਡ ਦੌਰਾਨ ਕੋਈ ਵੀ ਪ੍ਰਾਪਤੀ ਅਦਾਲਤ ਸਾਹਮਣੇ ਨਹੀਂ ਦਿਖਾ ਸਕੀ। ਜਿਸ ਤੋਂ ਸਾਫ਼ ਹੈ ਕਿ ਪੁਲਿਸ ਸਿਰਫ਼ ਸਾਬਕਾ ਪੁਲੀਸ ਅਧਿਕਾਰੀ ਨੂੰ ਪ੍ਰੇਸ਼ਾਨ ਕਰਨ ਲਈ ਪੁਲਿਸ ਰਿਮਾਂਡ ਮੰਗ ਰਹੀ ਹੈ। ਜਾਂਚ ਟੀਮ ਦੇ ਅਧਿਕਾਰੀ ਅਤੇ ਕਪੂਰਥਲਾ ਦੇ ਐਸ.ਐਸ.ਪੀ ਸਤਿੰਦਰਪਾਲ ਸਿੰਘ ਨੇ ਕਿਹਾ ਕਿ ਚਰਨਜੀਤ ਸ਼ਰਮਾ ਤੋਂ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਏ ਹਨ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਇਹ ਖੁਲਾਸੇ ਜਨਤਕ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਟੀਮ ਨੂੰ ਬਹਿਬਲ ਵਿਖੇ ਕਤਲ ਕੀਤੇ ਗਏ ਦੋ ਨੌਜਵਾਨਾਂ ਸਬੰਧੀ ਅਹਿਮ ਸਬੂਤ ਮਿਲੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement