ਲੁਧਿਆਣਾ ਦੇ ਹੌਜ਼ਰੀ ਮਿੱਲ 'ਚ ਲੱਗੀ ਅੱਗ, 2 ਫਾਇਰ ਕਰਮਚਾਰੀ ਜ਼ਖ਼ਮੀ
Published : Feb 5, 2019, 3:27 pm IST
Updated : Feb 5, 2019, 3:27 pm IST
SHARE ARTICLE
Hosiery Mill
Hosiery Mill

ਲੁਧਿਆਣਾ ਦੇ ਜੀਵਨ ਨਗਰ ਫੋਕਲ ਪੁਆਇੰਟ 'ਚ ਸਥਿਤ ਚੋਪੜਾ ਹੌਜ਼ਰੀ ਮਿੱਲ 'ਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਜਿਸ ਕਾਰਨ ਕਰੋੜਾਂ ਦਾ ਨੁਕਸਾਨ ਹੋ ਗਿਆ ਹੈ। ...

ਲੁਧਿਆਣਾ : ਲੁਧਿਆਣਾ ਦੇ ਜੀਵਨ ਨਗਰ ਫੋਕਲ ਪੁਆਇੰਟ 'ਚ ਸਥਿਤ ਚੋਪੜਾ ਹੌਜ਼ਰੀ ਮਿੱਲ 'ਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਜਿਸ ਕਾਰਨ ਕਰੋੜਾਂ ਦਾ ਨੁਕਸਾਨ ਹੋ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਅੱਗ ਨੂੰ ਬੁਝਾਉਣ ਦਾ ਕੰਮ ਕਰ ਰਹੀਆਂ ਹਨ।

ਮਿਲੀ ਜਾਣਕਾਰੀ ਮੁਤਾਬਕ ਅੱਗ ਬੁਝਾਉਂਦੇ ਸਮੇਂ ਫਾਇਰ ਬ੍ਰਿਗੇਡ ਦੇ ਦੋ ਕਰਮਚਾਰੀ ਜ਼ਖ਼ਮੀ ਵੀ ਹੋ ਗਏ, ਜਿੰਨ੍ਹਾਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਥੇ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

FactoryFactory

ਇਸ ਦੇ ਨਾਲ ਹੀ ਚੰਡੀਗੜ੍ਹ ਰੋਡ 'ਤੇ ਪੈਂਦੇ ਪਿੰਡ ਨੀਚੀ ਮੰਗਲੀ ਦੇ ਇਕ ਸੋਫ਼ਾ ਕਵਰ ਫ਼ੈਕਟਰੀ 'ਚ ਮੰਗਲਵਾਰ ਸਵੇਰੇ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ ਫ਼ੈਕਟਰੀ 'ਚ ਮੌਜੂਦ ਮਸ਼ੀਨਰੀ ਅਤੇ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਮੌਕੇ 'ਤੇ ਅੱਗ ਬੁਝਾਊ ਦਸਤਿਆਂ ਦੀਆਂ 5 ਗੱਡੀਆਂ ਭੇਜੀਆਂ ਗਈਆਂ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement