ਪੰਜਾਬ ਦੇ ਨਵੇਂ ਡੀ.ਜੀ.ਪੀ. ਦੀ ਨਿਯੁਕਤੀ ਛੇਤੀ
Published : Feb 5, 2019, 10:50 am IST
Updated : Feb 5, 2019, 10:50 am IST
SHARE ARTICLE
Mohammad Mustafa & Samat Goyal
Mohammad Mustafa & Samat Goyal

ਪੰਜਾਬ ਦੇ ਨਵੇਂ ਪੁਲਿਸ ਮੁਖੀ ਦੀ ਨਿਯੁਕਤੀ ਦਾ ਰਾਹ ਪੱਧਰਾ ਹੋ ਗਿਆ ਹੈ....

ਚੰਡੀਗੜ੍ਹ  (ਨੀਲ ਭਲਿੰਦਰ ਸਿੰਘ) : ਪੰਜਾਬ ਦੇ ਨਵੇਂ ਪੁਲਿਸ ਮੁਖੀ ਦੀ ਨਿਯੁਕਤੀ ਦਾ ਰਾਹ ਪੱਧਰਾ ਹੋ ਗਿਆ ਹੈ। ਅੱਜ ਯੂਪੀਐਸਸੀ ਦੀ ਨਵੀ ਦਿੱਲੀ ਵਿਖੇ ਹੋਈ ਬੈਠਕ ਵਿਚ ਪੰਜਾਬ ਵਲੋਂ ਭੇਜੇ ਸੀਨੀਅਰ ਪੁਲਿਸ ਅਫ਼ਸਰਾਂ ਦੇ ਪੈਨਲ ਵਿਚੋਂ ਚੋਟੀ ਦੇ ਤਿੰਨ ਨਾਵਾਂ ਉਤੇ ਮੋਹਰ ਲੱਗ ਚੁਕੀ ਦਸੀ ਜਾ ਰਹੀ ਹੈ। ਜਿਨ੍ਹਾਂ ਵਿਚ ਕੇਂਦਰੀ ਡੈਪੂਟੇਸ਼ਨ 'ਤੇ ਚਲ ਰਹੇ ਸੀਨੀਅਰ ਆਈਪੀਐਸ ਸਾਮੰਤ ਗੋਇਲ ਮੋਹਰੀ ਤੇ ਪੰਜਾਬ ਵਿਚ ਨਸ਼ਿਆਂ ਵਿਰੁਧ ਐਸਟੀਐਫ ਦੇ ਮੁਖੀ ਅਤੇ ਕਾਂਗਰਸੀ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਦੂਜੇ ਨੰਬਰ ਤੇ ਜਦਕਿ ਡੀਜੀਪੀ ਇੰਟੈਲੀਜੈਂਸ ਅਤੇ ਪੰਜਾਬ ਵਿਚ ਗੈਂਗਸਟਰਾਂ ਨਾਲ

ਸਫ਼ਲਤਾਪੂਰਵਕ ਸਿੱਝਣ ਵਾਲੇ ਕਾਬਿਲ ਅਫ਼ਸਰ ਵਜੋਂ ਜਾਣੇ ਜਾਂਦੇ ਆਈਪੀਐਸ ਦਿਨਕਰ ਗੁਪਤਾ ਤੀਜੇ ਨੰਬਰ 'ਤੇ ਮੰਨੇ ਜਾ ਰਹੇ ਹਨ। ਇਹ ਵੀ ਖ਼ਬਰ ਹੈ ਕਿ ਸਾਮੰਤ ਗੋਇਲ ਕੇਂਦਰੀ ਡੈਪੂਟੇਸ਼ਨ ਤੋਂ ਮੁੜਨ ਦੇ ਘੱਟ ਹੀ ਇਛੁੱਕ ਜਾਪ ਰਹੇ ਹਨ। ਅਜਿਹੇ ਵਿਚ ਮੁਹੰਮਦ ਮੁਤਸਫ਼ਾ ਦਾ ਦਾਅ ਲਗਣਾ ਤੈਅ ਮੰਨਿਆ ਜਾ ਰਿਹਾ ਹੈ। 
ਦਸਣਯੋਗ ਹੈ ਕਿ ਪੰਜਾਬ ਦੇ ਮੌਜੂਦਾ ਪੁਲਿਸ ਮੁਖੀ ਸੁਰੇਸ਼ ਅਰੋੜਾ ਦਾ ਕਾਰਜਕਾਲ ਪੂਰਾ ਹੋ ਚੁੱਕਾ ਹੈ ਅਤੇ ਉਹ ਆਰਜ਼ੀ ਵਾਧੇ ਉਤੇ ਕਾਰਜ ਕਾਲ ਸੰਭਾਲ ਰਹੇ ਹਨ। ਉਧਰ ਦੂਜੇ ਪਾਸੇ ਸੁਪਰੀਮ ਕੋਰਟ ਦੇ ਪਿਛਲੇ ਹੁਕਮਾਂ ਮੁਤਾਬਕ ਰਾਜਾਂ ਨੂੰ ਡੀਜੀਪੀ ਦੀ ਨਿਯੁਕਤੀ ਲਈ ਯੂਪੀਐਸਸੀ ਕੋਲ

ਸੀਨੀਅਰ ਅਫ਼ਸਰਾਂ ਦਾ ਪੈਨਲ ਭੇਜਣ ਦਾ ਪਾਬੰਦ ਕੀਤਾ ਜਾ ਚੁੱਕਾ ਹੈ। ਇਹ ਵੀ ਮੰਨਿਆ ਜਿ ਰਿਹਾ ਹੈ ਕਿ ਦੇਸ਼ ਦੀਆਂ ਆਮ ਲੋਕ ਸਭਾ ਚੋਣਾਂ ਸਿਰ ਉਤੇ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ-ਪਹਿਲਾਂ ਅਪਣੀ ਮਰਜ਼ੀ ਦਾ ਪੁਲਿਸ ਮੁਖੀ ਨਿਯੁਕਤ ਕਰਨ ਦੀ ਇਛੁੱਕ ਹੈ ਕਿਉਂਕਿ ਸੰਭਵ ਤੌਰ 'ਤੇ ਮਾਰਚ ਦੇ ਪਹਿਲੇ ਹਫਤੇ ਲੋਕ ਸਭਾ ਦਾ ਐਲਾਨ ਹੋ ਜਾਣ ਤੋਂ ਬਾਅਦ ਚੋਣ ਕਮਿਸ਼ਨ ਵਲੋਂ ਪੰਜਾਬ ਪੁਲਿਸ ਮੁਖੀ ਅਪਣੀ ਚੋਣ ਮੁਤਾਬਕ ਬਦਲਿਆ ਜਾਣਾ ਤੈਅ ਮੰਨਿਆ ਜਾ ਰਿਹਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement