ਖੇਤੀ ਕਾਨੂੰਨ : ਢੀਂਡਸਾ ਨੇ ਰਾਜ ਸਭਾ ’ਚ ਸਿੱਖਾਂ ਦੀਆਂ ਕੁਰਬਾਨੀਆਂ ਯਾਦ ਕਰਵਾਈਆਂ
Published : Feb 5, 2021, 9:50 pm IST
Updated : Feb 5, 2021, 9:50 pm IST
SHARE ARTICLE
Sukhdev Singh Dhindsa
Sukhdev Singh Dhindsa

ਦੇਸ਼ ਉਤੇ ਕਿਸਾਨਾਂ ਦਾ ਬਹੁਤ ਵੱਡਾ ਅਹਿਸਾਨ ਹੈ 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਅੱਜ ਰਾਜ ਸਭਾ ਦੇ ਸੈਸ਼ਨ ਵਿਚ ਕਿਸਾਨੀ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਸੱਭ ਤੋਂ ਪਹਿਲਾਂ ਉਨ੍ਹਾਂ ਨੇ ਹੀ ਖੇਤੀ ਬਿਲਾਂ ਦਾ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਨ੍ਹਾਂ ਬਿਲਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।

Rajya Sabha adjourned till 9 am tomorrowRajya Sabha 

ਪਰ ਕੇਂਦਰ ਸਰਕਾਰ ਨੇ ਬਿਲਾਂ ਨੂੰ ਕਾਨੂੰਨਾਂ ਵਿਚ ਬਦਲ ਦਿਤਾ ਅਤੇ ਪੰਜਾਬ ਸਮੇਤ ਦੇਸ਼ ਭਰ ਦੇ ਸੂਬਿਆਂ ਵਲੋਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ’ਤੇ ਵੀ ਇਨ੍ਹਾ ਤਿੰਨਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ, ਸਗੋਂ ਉਲਟਾ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕਦੇ ਕਿਸੇ ਸੂਬੇ ਦੇ ਆਧਾਰ ’ਤੇ ਕਦੇ ਬੋਲੀ ਤਾਂ ਕਦੇ ਜਾਤ ਜਾਂ ਕੌਮ ਦੇ ਆਧਾਰ ’ਤੇ ਵੰਡਣ ਦੀ ਕੋਝੀ ਸਾਜ਼ਸ਼ ਕੀਤੀ ਗਈ।

Sukhdev DhindsaSukhdev Dhindsa

ਉਨ੍ਹਾਂ ਕਿਹਾ ਕਿ ਸੰਘਰਸ਼ੀਲ ਕਿਸਾਨਾਂ ਨੂੰ ਖ਼ਾਲਿਸਤਾਨੀ, ਦੇਸ਼ਧ੍ਰੋਹੀ ਜਾਂ ਅਤਿਵਾਦੀ ਕਹਿ ਕਹਿ ਕੇ ਭੰਡਿਆ ਜਾ ਰਿਹਾ ਹੈ ਪਰ ਇਤਿਹਾਸ ਗਵਾਹ ਹੈ ਕਿ ਸਿੱਖਾਂ ਨੇ ਦੇਸ਼ ਲਈ ਸੱਭ ਤੋਂ ਵੱਧ ਕੁਰਬਾਨੀਆਂ ਦਿਤੀਆਂ ਹਨ ਪ੍ਰੰਤੂ ਸੱਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਨੂੰ ਅੱਜ ਦੇਸ਼ਧ੍ਰੋਹੀ ਆਦਿ ਕਹਿ ਕੇ ਜ਼ਲੀਲ ਕੀਤਾ ਜਾ ਰਿਹਾ ਹੈ। ਸ: ਢੀਂਡਸਾ ਨੇ ਕਿਹਾ ਕਿ ਜਦੋਂ ਦੇਸ਼ ਨੂੰ ਅਨਾਜ ਦੀ ਲੋੜ ਸੀ ਤਾਂ ਪੰਜਾਬ ਅਤੇ ਹਰਿਆਣਾ ਨੇ ਵੱਡੇ ਪੱਧਰ ’ਤੇ ਅਨਾਜ ਪੈਦਾ ਕਰ ਕੇ ਦੇਸ਼ ਦਾ ਢਿੱਡ ਹੀ ਨਹੀਂ ਭਰਿਆ ਸਗੋਂ ਵਾਧੂ ਅਨਾਜ ਹੋਰਨਾਂ ਮੁਲਕਾਂ ਲਈ ਵੀ ਪੈਦਾ ਕੀਤਾ।

Sukhdev Singh DhindsaSukhdev Singh Dhindsa

ਇਸ ਕਰਕੇ ਦੇਸ਼ ਉੱਤੇ ਕਿਸਾਨਾਂ ਦਾ ਬਹੁਤ ਵੱਡਾ ਅਹਿਸਾਨ ਹੈ ਅਜਿਹੇ ਵਿਚ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਮਿਲਣਾ ਚਾਹੀਦਾ ਹੈ। ਲਾਲ ਕਿਲ੍ਹੇ ’ਤੇ ਵਾਪਰੇ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਦੇਸ਼ ਦੇ ਕੌਮੀ ਝੰਡੇ ਤਿਰੰਗੇ ਦਾ ਅਪਮਾਨ ਨਹੀਂ ਕੀਤਾ ਗਿਆ। ਪਰ ਉਸ ਸਮੁੱਚੇ ਘਟਨਾਕ੍ਰਮ ਵਿਚ ਵੀ ਸ਼ਰਾਰਤੀ ਅਨਸਰਾਂ ਦਾ ਹੱਥ ਜਾਪਦਾ ਹੈ, ਇਸ ਲਈ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement