ਪਿਛਲੇ ਦਰਵਾਜ਼ੇ ਰਾਹੀਂ ਦਿੱਲੀ 'ਚ ਸ਼ਾਸਨ ਕਰਨਾ ਚਾਹੁੰਦੀ ਹੈ ਭਾਜਪਾ : ਮਨੀਸ਼ ਸਿਸੋਦੀਆ
Published : Feb 5, 2021, 12:48 am IST
Updated : Feb 5, 2021, 12:48 am IST
SHARE ARTICLE
image
image

ਪਿਛਲੇ ਦਰਵਾਜ਼ੇ ਰਾਹੀਂ ਦਿੱਲੀ 'ਚ ਸ਼ਾਸਨ ਕਰਨਾ ਚਾਹੁੰਦੀ ਹੈ ਭਾਜਪਾ : ਮਨੀਸ਼ ਸਿਸੋਦੀਆ


ਨਵੀਂ ਦਿੱਲੀ, 4 ਫ਼ਰਵਰੀ: ਦਿੱਲੀ 'ਚ ਉਪ ਰਾਜਪਾਲ ਦੀਆਂ ਸ਼ਕਤੀਆਂ ਵਧਾਉਣ ਨੂੰ ਲੈ ਕੇ ਹਾਲ ਹੀ 'ਚ ਪਾਸ ਕੀਤੇ ਕੇਂਦਰੀ ਕੈਬਨਿਟ ਦੇ ਬਿਲ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਨਾਰਾਜ਼ਗੀ ਪ੍ਰਗਟਾਈ ਹੈ | ਇਸ ਬਿਲ ਨੇ ਮੁੜ ਤੋਂ ਕੇਂਦਰ ਬਨਾਮ ਸੂਬੇ ਦੀ ਜੰਗ ਨੂੰ ਛੇੜ ਦਿਤਾ ਹੈ | ਵੀਰਵਾਰ ਨੂੰ ਇਸ ਮਾਮਲੇ 'ਤੇ ਬੋਲਦੇ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੋਸ਼ ਲਗਾਇਆ ਕਿ ਭਾਜਪਾ ਪਿਛਲੇ ਦਰਵਾਜ਼ੇ ਰਾਹੀਂ ਰਾਜਧਾਨੀ 'ਚ ਸ਼ਾਸਨ ਕਰਨਾ ਚਾਹੁੰਦੀ ਹੈ | 
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸਿਸੋਦੀਆ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦਿੱਲੀ 'ਚ ਜਨਤਾ ਵਲੋਂ ਚੁਣੀ ਗਈ ਸਰਕਾਰ ਦੇ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ |  ਸਿਸੋਦੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗੁਪਤ ਤਰੀਕੇ ਨਾਲ ਦਿੱਲੀ ਦੇ ਚੁਣੇ ਗਏ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਅਧਿਕਾਰ ਖੋਹ ਕੇ ਐੱਲ.ਜੀ. ਨੂੰ ਦੇਣ ਲਈ ਸਰਕਾਰ ਗਠਨ ਦੇ ਕਾਨੂੰਨ 'ਚ ਤਬਦੀਲੀ ਕੀਤੀ ਹੈ |  (ਏਜੰਸੀ)

ਹੁਣ ਦਿੱਲੀ ਦੀ ਚੁਣੀ ਹੋਈ ਸਰਕਾਰ ਕੋਲ ਫ਼ੈਸਲਾ ਲੈਣ ਦੀ ਸ਼ਕਤੀ ਨਹੀਂ ਹੋਵੇਗੀ | ਕੇਂਦਰ ਸਰਕਾਰ ਦਾ ਕਦਮ ਲੋਕਤੰਤਰ ਦੀ ਆਤਮਾ ਅਤੇ ਸੰਵਿਧਾਨ ਦੇ ਵੀ ਵਿਰੁਧ ਹੈ | (ਏਜੰਸੀ)
----
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement