SC ਨੌਜਵਾਨਾਂ ਦਾ ਆਰਥਿਕ ਪੱਧਰ ਉੱਤੇ ਚੁੱਕਣ ਲਈ 695.20 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ: ਧਰਮਸੋਤ
Published : Feb 5, 2021, 9:54 pm IST
Updated : Feb 5, 2021, 9:54 pm IST
SHARE ARTICLE
Dharamsot
Dharamsot

ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ...

ਚੰਡੀਗੜ: ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ 695.20 ਲੱਖ ਦੇ ਕਰਜ਼ੇ ਵੰਡੇ ਜਾ ਚੁੱਕੇ ਹਨ। ਇਹ ਕਰਜ਼ੇ 494 ਨੌਜਵਾਨਾਂ ਨੂੰ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਏ ਗਏ ਹਨ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸਾਲ 2020-2021 ਦੌਰਾਨ 1400 ਗਰੀਬ ਅਤੇ ਯੋਗ ਨੌਜਵਾਨਾਂ ਨੂੰ 2250 ਲੱਖ ਰੁਪਏ ਦੇ ਕਰਜ਼ੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ।

ਹੁਣ ਤੱਕ 494 ਨੌਜਵਾਨਾਂ ਨੂੰ 695.20 ਲੱਖ ਦੇ ਕਰਜ਼ਾ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਇਆ ਜਾ ਚੁੱਕਾ ਹੈ, ਅਤੇ ਹੋਰਨਾਂ ਨੌਜਵਾਨਾਂ ਨੂੰ ਕਰਜ਼ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ। ਮੰਤਰੀ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੇ ਲਗਭੱਗ 4 ਸਾਲਾਂ ਦੇ ਸਮੇਂ ਦੌਰਾਨ ਸੂਬੇ ਦੇ 6404 ਗ਼ਰੀਬ ਐਸ.ਸੀ. ਨੌਜਵਾਨਾਂ ਨੂੰ 5842.89 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਜਾ ਚੁੱਕੇ ਹਨ। ਜਿਨਾਂ ਨੂੰ ਪ੍ਰਾਪਤ ਕਰਕੇ ਉਹ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰ ਚੁੱਕੇ ਹਨ ਅਤੇ ਆਪਣਾ ਜੀਵਨ ਨਿਰਬਾਹ ਕਰ ਰਹੇ ਹਨ।

ਉਨਾਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਰਜ਼ਾ ਕੇਸਾਂ ਦੇ ਛੇਤੀ ਨਿਪਟਾਰੇ ਲਈ 1 ਲੱਖ ਤੱਕ ਦੇ ਕਰਜ਼ੇ ਨੂੰ ਪ੍ਰਵਾਨ ਕਰਨ ਦਾ ਅਧਿਕਾਰ ਜ਼ਿਲਾ ਪੱਧਰ ’ਤੇ ਜ਼ਿਲਾ ਮੈਨੇਜਰਾਂ ਨੂੰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਕਰਜ਼ਾ ਪ੍ਰਕਿਰਿਆ ਨੂੰ ਹੋਰ ਸੁਖਾਲਾ ਕਰਨ ਲਈ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਵੀ ਸੋਧ ਕੀਤੀ ਗਈ ਹੈ।

ਸ. ਧਰਮਸੋਤ ਨੇ ਦੱਸਿਆ ਕਿ ਐਸ.ਸੀ. ਕਾਰਪੋਰੇਸ਼ਨ ਦਾ ਮੁੱਖ ਮੰਤਵ ਅਨੁਸੂਚਿਤ ਜਾਤੀਆਂ ਅਤ ਅੰਗਹੀਣ ਲੋਕਾਂ ਨੂੰ ਘੱਟ ਵਿਆਜ ਦਜ ’ਤੇ ਸਵੈ-ਰੋਜ਼ਗਾਰ ਧੰਦੇ ਜਿਵੇਂ: ਡੇਅਰੀ ਫਾਰਮ, ਕਰਿਆਨਾ ਦੁਕਾਨ, ਸਟਰਿੰਗ ਦਾ ਕੰਮ, ਲੱਕੜ ਦਾ ਵਪਾਰ ਅਤੇ ਉਚੇਰੀ ਸਿੱਖਿਆ ਲਈ ਕਰਜ਼ੇ ਮੁਹੱਈਆ ਕਰਵਾਉਣਾ ਹੈ ਤਾਂ ਜੋ ਇਨਾਂ ਦੇ ਆਰਥਿਕ ਪੱਧਰ ਨੂੰ ਊਚਾ ਚੁੱਕਿਆ ਜਾ ਸਕੇ ਅਤੇ ਇਨਾਂ ਨੂੰ ਗ਼ਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement