
ਭਰੋਵਾਲ ਕਲਾਂ ਮਾ. ਬਿੱਕਰ ਸਿੰਘ ਦੇ ਗ੍ਰਹਿ ਵਿਖੇ ਸੰਦੀਪ ਸੰਧੂ ਨਾਲ ਕੀਤੀ ਮੀਟਿੰਗ
ਮੁੱਲਾਂਪੁਰ ਦਾਖਾ/ਭੂੰਦੜੀ/ਸਵੱਦੀ ਕਲਾਂ : ਦੇਸ਼ ਅਜ਼ਾਦ ਹੋਣ ਤੋਂ ਬਾਅਦ ਜੇਕਰ ਪੰਜਾਬ ਦਾ ਸਭ ਤੋਂ ਵੱਧ ਪੜ੍ਹੇ-ਲਿਖੇ ਮੁੱਖ ਮੰਤਰੀ ਬਣਨ ਦਾ ਮਾਣ ਹਾਸਲ ਹੋਇਆ ਹੈ ਤਾਂ ਉਹ ਚਰਨਜੀਤ ਸਿੰਘ ਚੰਨੀ ਨੂੰ ਹੋਇਆ ਹੈ।
CM Charanjit Singh Channi
ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਪਟਨ ਸੰਦੀਪ ਸਿੰਘ ਸੰਧੂ ਨੇ ਪਿੰਡ ਭਰੋਵਾਲ ਕਲਾਂ ਵਿਖੇ ਚੈਅਰਮੇਨ ਮਨਜੀਤ ਸਿੰਘ ਦੀ ਅਗਵਾਈ ਵਿੱਚ ਮਾ. ਬਿੱਕਰ ਸਿੰਘ ਸਿੰਮਕ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਹੋਈ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਅਤੇ ਜਸਟਿਸ ਗੁਰਨਾਮ ਸਿੰਘ ਨੂੰ ਮਾਣ ਪ੍ਰਾਪਤ ਹੋਇਆ ਹੈ।
justice gurnam singh
ਇਸ ਮੌਕੇ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਨੇ ਕਿਹਾ ਕਿ ਆਉਣ ਵਾਲੀਆਂ ਵੋਟਾਂ ਦੇ ਵਿੱਚ ਕੈਪਟਨ ਸੰਦੀਪ ਸਿੰਘ ਸੰਧੂੁ ਦੇ ਹੱਥ ਮਜਬੂਤ ਕਰਕੇ ਕਾਂਗਰਸ ਪਾਰਟੀ ਨੂੰ ਦਾਖਾ ਹਲਕੇ ਵਿਚੋਂ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਾਂਗੇ ਤਾਂ ਕਿ ਅਉਣ ਵਾਲੇ ਸਮੇਂ ਵਿੱਚ ਰਹਿੰਦੇ ਕੰਮਕਾਰ ਹੋਰ ਵੀ ਵਧੀਆ ਹੋਣ।
village Sahauli
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਮੁੱਲਾਂਪੁਰ, ਸਰਪੰਚ ਪ੍ਰਦੀਪ ਸਿੰਘ, ਸੁਰਜੀਤ ਸਿੰਘ ਠੁਲੇਦਾਰ, ਪੰਚ ਦਲਜੀਤ ਸਿੰਘ, ਮਾ. ਬਿਕਰ ਸਿੰਘ ਸਿੰਮਕ, ਦਰਸਨ ਸਿੰਘ ਪਟਵਾਰੀ, ਜੱਥੇਦਾਰ ਪ੍ਰਧਾਨ ਗੁਰਬਖਸ ਸਿੰਘ, ਪੰਚ ਤਰਲੋਕ ਸਿੰਘ, ਨਛੱਤਰ ਸਿੰਘ ਪੱਪੂ , ਮੈਂਬਰ ਜਸਵੰਤ ਸਿੰਘ, ਬੰਤ ਸਿੰਘ, ਕਰਮਜੀਤ ਸਿੰਘ ਕੰਮਾ, ਪ੍ਰਧਾਨ ਸੰਤੋਖ ਸਿੰਘ, ਪ੍ਰਿਤਪਾਲ ਸਿੰਘ, ਕਮਲਜੀਤ ਸਿੰਘ ਦਿਉਲ, ਪਰਮਿੰਦਰ ਸਿੰਘ ਦਿਉਲ, ਕਰਨੈਲ ਸਿੰਘ, ਗੁਰਦੀਪ ਸਿੰਘ, ਰਵਿੰਦਰ ਸਿੰਘ, ਕੁਲਦੀਪ ਸਿੰਘ ਗਰੇਵਾਲ ਅਤੇ ਮਾਣਕ ਭਰੋਵਾਲ ਆਦਿ ਹਾਜ਼ਰ ਸਨ।