
ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਛੱਡ ਕੇ ਵਿਦੇਸ਼ ਨਾ ਜਾਣ ਦੀ ਕੀਤੀ ਅਪੀਲ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਛੱਡ ਕੇ ਵਿਦੇਸ਼ ਨਾ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਬੇਰੁਜ਼ਗਾਰੀ ਕਾਰਨ ਇੱਥੋਂ ਦੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ਾਂ ’ਚ ਨੌਕਰੀਆਂ ਕਰਨ ਲਈ ਮਜ਼ਬੂਰ ਹਨ।
Arvind Kejriwal
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਆਪਣੇ ਘਰ ਜ਼ਮੀਨਾਂ ਵੇਚ ਕੇ ਲੱਖਾਂ ਰੁਪਏ ਖ਼ਰਚ ਕਰਕੇ ਵਿਦੇਸ਼ਾਂ ’ਚ ਜਾ ਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਿਦੇਸ਼ਾਂ ਨੂੰ ਜਾ ਰਹੇ ਹਨ। ਮੈਂ ਪੰਜਾਬ ਦੇ ਨੌਜਵਾਨਾਂ ਨੂੰ ਭਰੋਸਾ ਦਿੰਦਾ ਹਾਂ ਕਿ ਜੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਰਕਾਰੀ ਨੌਕਰੀਆਂ ਵਿਚ ਭ੍ਰਿਸ਼ਟਾਚਾਰ ਖ਼ਤਮ ਕਰਾਂਗੇ।
ਬਿਨ੍ਹਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਮਿਲਣਗੀਆਂ। ਪੰਜਾਬ ਵਿਚੋਂ ਭ੍ਰਿਸ਼ਟਾਚਾਰ ਖ਼ਤਮ ਕਰਾਂਗੇ। ਇਕ ਵਾਰ 'ਆਪ' ਨੂੰ ਮੌਕਾ ਦੇਵੋ ਜੇ ਅਸੀਂ ਵਧੀਆਂ ਕੰਮ ਨਹੀਂ ਕੀਤਾ ਤਾਂ ਅਗਲੀ ਵਾਰ ਵੋਟਾਂ ਮੰਗਣ ਨਹੀਂ ਆਵਾਂਗੇ। ਨਵੀਂ ਇੰਡਸਟਰੀ, ਨਵੇਂ ਸਕੂਲ, ਨਵੇਂ ਹਸਪਤਾਲ ਖੋਲ੍ਹ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ।
Arvind Kejriwal