ਸਿੱਧੂ ਬਰਦਾਸ਼ਤ ਨਹੀਂ ਕਰ ਰਿਹਾ ਕਿ ਐਸ.ਸੀ. ਭਾਈਚਾਰੇ ਦਾ ਇਕ ਆਗੂ ਮੁੱਖ ਮੰਤਰੀ ਬਣ ਗਿਆ : ਮਜੀਠੀਆ
Published : Feb 5, 2022, 1:00 am IST
Updated : Feb 5, 2022, 1:00 am IST
SHARE ARTICLE
image
image

ਸਿੱਧੂ ਬਰਦਾਸ਼ਤ ਨਹੀਂ ਕਰ ਰਿਹਾ ਕਿ ਐਸ.ਸੀ. ਭਾਈਚਾਰੇ ਦਾ ਇਕ ਆਗੂ ਮੁੱਖ ਮੰਤਰੀ ਬਣ ਗਿਆ : ਮਜੀਠੀਆ

ਅੰਮਿ੍ਤਸਰ, 4 ਫ਼ਰਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਕਿਹਾ ਕਿ ਗ਼ੈਰਕਾਨੂੰਨੀ ਮਾਇਨਿੰਗ ਰਾਹੀਂ ਸੂਬੇ ਦੇ ਸਰੋਤਾਂ ਦੀ ਲੁੱਟ ਕਰਨ ਵਿਚ ਉਨ੍ਹਾਂ ਦੀ ਭੂਮਿਕਾ ਲਈ ਉਨ੍ਹਾਂ ਵਿਰੁਧ ਕਾਰਵਾਈ ਹੋਣੀ ਚਾਹੀਦੀ ਹੈ |
ਉਨ੍ਹਾਂ ਕਿਹਾ ਕਿ ਚੰਨੀ ਦੇ ਭਾਣਜੇ ਹਨੀ ਦੇ ਘਰੋਂ ਬਰਾਮਦ ਹੋਏ 11 ਕਰੋੜ ਰੁਪਏ ਮੁੱਖ ਮੰਤਰੀ ਦੇ ਪੈਸੇ ਹਨ | ਮਜੀਠੀਆ ਸਪੱਸ਼ਟ ਕੀਤਾ ਕਿ ਹਨੀ ਤਾਂ ਸਿਰਫ ਪੈਸੇ ਇਕੱਠ ਕਰਨ ਵਾਸਤੇ ਰਖਿਆ ਸੀ | ਐਨਫ਼ੋਰਸਮੈਂਟ ਡਾਇਰੈਕਟੋਰੇਟ ਨੂੰ  ਇਸ ਮਾਮਲੇ ਵਿਚ ਚੰਨੀ ਵਿਰੁਧ ਕਾਰਵਾਈ ਕਰਨੀ ਚਾਹੀਦੀ ਹੈ | ਨਾਲ ਹੀ ਉਨ੍ਹਾਂ ਕਾਂਗਰਸ ਦੇ ਘੱਟ ਗਿਣਤੀ ਆਗੂ ਤੇ ਗੁਰਦਾਸਪੁਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰੋਸ਼ਨ ਜੋਸਫ਼ ਵਲੋਂ ਅਪਣੇ ਸਮਰਥਕਾਂ ਨਾਲ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਤੇ ਦੋਸ਼ ਲਾਇਆ ਕਿ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਅਨੁਸੂਚਿਤ ਜਾਤੀ ਭਾਈਚਾਰੇ ਹਿੰਦੂ ਭਾਈਚਾਰੇ ਅਤੇ ਇਸਾਈ ਭਾਈਚਾਰੇ ਦਾ ਅਪਮਾਨ ਕਰਨ ਵਾਲੇ ਵਿਹਾਰ ਦੇ ਕਾਰਨ ਦੋਵੇਂ ਭਾਈਚਾਰਿਆਂ ਦੇ ਆਗੂ ਵੱਡੀ ਗਿਣਤੀ ਵਿਚ ਕਾਂਗਰਸ ਨੂੰ  ਛੱਡ ਰਹੇ ਮਜੀਠੀਆ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਨਵਜੋਤ ਸਿੱਧੂ ਸਮਾਜ ਨੂੰ  ਫਿਰਕੂ ਲੀਹਾਂ 'ਤੇ ਵੰਡਣਾ ਚਾਹੁੰਦੇ ਹਨ | ਉਸਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁਧ ਨਫ਼ਰਤ ਤੇ ਵੈਰ ਭਾਵਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦਾ ਕੀਤਾ ਜਾਂਦਾ ਅਪਮਾਨ ਸਭ ਦੇ ਸਾਹਮਣੇ ਹੈ | ਉਹ ਇਹ ਗੱਲ ਬਰਦਾਸ਼ਤ ਨਹੀਂ ਕਰ ਪਾ ਰਹੇ ਕਿ ਐਸ ਸੀ ਭਾਈਚਾਰੇ ਦਾ ਇਕ ਆਗੂ ਮੁੱਖ ਮੰਤਰੀ ਬਣ ਗਿਆ ਹੈ | ਉਨ੍ਹਾਂ ਨੇ ਸੀਨੀਅਰ ਐਸਸੀ ਆਗੂ ਮਹਿੰਦਰ ਸਿੰਘ ਕੇ.ਪੀ. ਦਾ ਵੀ ਇਸੇ ਕਾਰਨ ਵਿਰੋਧ ਕੀਤਾ | ਹਿੰਦੂ ਭਾਈਚਾਰੇ ਵਿਚ ਇਸ ਕਰ ਕੇ ਰੋਸ ਹੈ ਕਿਉਂਕਿ ਸਿੱਧੂ ਨੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਅਪਮਾਨ ਕੀਤਾ | ਉਨ੍ਹਾਂ ਕਿਹਾ ਕਿ ਸਪਸ਼ੱਟ ਹੈ ਕਿ ਸਿੱਧੂ ਨੇ ਆਪਣੀ ਹਾਰ ਸਾਹਮਣੇ ਵੇਖ ਲਈ ਹੈ ਤੇ ਉਹ ਬੌਖਲਾ ਗਿਆ ਹੈ | ਸੀਨੀਅਰ ਆਗੂ ਲਖਬੀਰ ਸਿੰਘ ਲੋਧੀਨੰਗਲ ਤੇ ਗੁਰਪ੍ਰਤਾਪ ਸਿੰਘ ਟਿੱਕਾ ਵੀ ਹਾਜ਼ਰ ਸਨ |
ਕੈਪਸ਼ਨ-ਏ ਐਸ ਆਰ ਬਹੋੜੂ— 4— 1— ਬਿਕਰਮ ਸਿੰਘ ਮਜੀਠੀਆ ਪੱਤਰਕਾਰਾਂ ਨੂੰ  ਸੰਬੋਧਨ ਦੌਰਾਨ |

 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement