ਸੁਪਰੀਮ ਕੋਰਟ ਵਲੋਂ SGPC ਦੀ ਨਜ਼ਰਸਾਨੀ ਪਟੀਸ਼ਨ ਨੂੰ ਖ਼ਾਰਜ ਕਰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ

By : KOMALJEET

Published : Feb 5, 2023, 2:19 pm IST
Updated : Feb 5, 2023, 2:19 pm IST
SHARE ARTICLE
Punjab News
Punjab News

ਕਿਹਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਰਨਲ ਇਜਲਾਸ ਵਿਚ ਆਲ ਇੰਡੀਆ ਗੁਰਦੁਆਰਾ ਐਕਟ ਦਾ ਮਤਾ ਪਾਸ ਕਰ ਕੇ ਭਾਰਤ ਸਰਕਾਰ ਨੂੰ ਭੇਜਣਾ ਚਾਹੀਦਾ ਹੈ

ਅੰਮ੍ਰਿਤਸਰ : ਸੁਪ੍ਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਪਟੀਸ਼ਨ ਖਾਰਜ ਕਰਨ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਿਤਿਉਂ ਵੀ ਇਨਸਾਫ਼ ਮਿਲਣ ਦੀ ਆਸ ਨਹੀਂ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 1947 ਤੋਂ ਹੁਣ ਤੱਕ ਸਿੱਖਾਂ ਨੂੰ ਕਦੇ ਵੀ ਇਨਸਾਫ਼ ਨਹੀਂ ਮਿਲਿਆ ਤੇ ਨਾ ਹੀ ਕੋਈ ਜਾਇਜ਼ ਗੱਲ ਸਿੱਖਾਂ ਦੇ ਹੱਕ ਵਿਚ ਨਹੀ ਹੋਈ ਹੈ।

ਇਹ ਵੀ ਪੜ੍ਹੋ: Chinese App ban: ਚੀਨੀ ਐਪਸ 'ਤੇ IT ਮੰਤਰਾਲੇ ਦਾ ਸ਼ਿਕੰਜਾ, ਸਰਕਾਰ ਨੇ 200 ਤੋਂ ਵੱਧ ਐਪਸ 'ਤੇ ਲਗਾਈ ਪਾਬੰਦੀ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਰਨਲ ਇਜਲਾਸ ਵਿਚ ਆਲ ਇੰਡੀਆ ਗੁਰਦੁਆਰਾ ਐਕਟ ਦਾ ਮਤਾ ਪਾਸ ਕਰ ਕੇ ਭਾਰਤ ਸਰਕਾਰ ਨੂੰ ਭੇਜਣਾ ਚਾਹੀਦਾ ਹੈ ਅਤੇ ਆਲ ਇੰਡੀਆ ਐਕਟ ਵੱਲ ਵਧਣਾ ਚਾਹੀਦਾ ਹੈ। ਜੇ ਭਾਰਤ ਸਰਕਾਰ ਆਲ ਇੰਡੀਆ ਗੁਰਦੁਆਰਾ ਐਕਟ ਪਾਸ ਨਹੀਂ ਕਰਦੀ ਜਿਸ ਤਰ੍ਹਾਂ ਹਰਿਆਣਾ ਦੇ ਸਿੱਖਾਂ ਨੇ ਆਪਣੀ ਵੱਖਰੀ ਕਮੇਟੀ ਬਣਾ ਲਈ ਹੈ ਉਸੇ ਤਰ੍ਹਾਂ ਹਿਮਾਚਲ ਦੀ ਵੀ ਵੱਖਰੀ ਕਮੇਟੀ ਬਣ ਜਾਵੇਗੀ, ਫਿਰ ਪੰਜਾਬ ਦੇ ਸਿੱਖਾਂ ਨੂੰ ਵੀ ਸ਼੍ਰੋਮਣੀ ਕਮੇਟੀ ਆਪਣੇ ਢੰਗ ਨਾਲ ਆਪ ਚਲਾਉਣ ਦਾ ਅਧਿਕਾਰ ਹੈ।

ਇਹ ਵੀ ਪੜ੍ਹੋ: ਚੀਨ ਨੇ ਕਲੋਨਿੰਗ ਜ਼ਰੀਏ ਬਣਾਈਆਂ ਤਿੰਨ ਸੁਪਰ ਗਾਂਵਾਂ, ਇਕ ਸਾਲ 'ਚ 18 ਟਨ ਦੁੱਧ ਦੇਣ ਦੀ ਸਮਰੱਥਾ ਰੱਖਦੀ ਹੈ ਇੱਕ ਗਾਂ 

ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਪਾਰਲੀਮੈਂਟ ਦੇ ਜੂਲੇ ਥੱਲਿਉਂ ਸ਼੍ਰੋਮਣੀ ਕਮੇਟੀ ਨੂੰ ਕੱਢ ਲੈਣਾ ਚਾਹੀਦਾ ਹੈ, ਸ਼੍ਰੋਮਣੀ ਕਮੇਟੀ ਨੂੰ ਭਾਰਤੀ ਪਾਰਲੀਮੈਂਟ ਦੇ ਜੂਲੇ ਥੱਲਿਓ ਕੱਢਣ ਲਈ ਸ਼੍ਰੋਮਣੀ ਕਮੇਟੀ ਨੂੰ ਚਾਰਾਜੋਈ ਕਰਨੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਹਰਿਆਣੇ ਨੂੰ ਹਰਿਆਣਾ ਕਮੇਟੀ ਚਲਾਉਣ ਦਾ ਅਧਿਕਾਰ ਹੈ ਫਿਰ ਪੰਜਾਬ ਦੇ ਸਿੱਖਾਂ ਨੂੰ ਪੰਜਾਬ ਦੀ ਸ਼੍ਰੋਮਣੀ ਕਮੇਟੀ ਚਲਾਉਣ ਦਾ ਅਧਿਕਾਰ ਕਿਉਂ ਨਹੀਂ ਹੈ?

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement