
ਮੁਲਜ਼ਮਾਂ ਕੋਲੋਂ 10 ਪਿਸਤੌਲਾਂ ਅਤੇ 39 ਜਿੰਦਾ ਕਾਰਤੂਸਾਂ ਕੀਤੇ ਬਰਾਮਦ
ਬਠਿੰਡਾ: ਸੀਆਈਏ ਸਟਾਫ਼ 2 ਬਠਿੰਡਾ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਾਜਾਇਜ਼ ਅਸਲਾ ਸਪਲਾਈ ਕਰਨ ਵਾਲੇ ਦੋ ਵਿਅਕਤੀਆਂ ਨੂੰ 10 ਪਿਸਤੌਲਾਂ ਅਤੇ 39 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਪੁਲਿਸ ਦਾ ਨਾਕਾ ਦੇਖ ਕੇ ਨੌਜਵਾਨਾਂ ਨੇ ਭਜਾਈ ਕਾਰ, ਅੱਗੇ ਜਾ ਕੇ ਵਾਪਰ ਗਿਆ ਵੱਡਾ ਹਾਦਸਾ
ਪੁਲਿਸ ਨੇ ਉਕਤ ਵਿਅਕਤੀਆਂ ਅਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਕਥਿਤ ਦੋਸ਼ੀਆਂ ਖਿਲਾਫ ਨਾਜਾਇਜ਼ ਅਸਲਾ ਸਪਲਾਈ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਬਠਿੰਡਾ ਪੁਲਿਸ ਨੇ ਮੱਧ ਪ੍ਰਦੇਸ਼ ਪੁਲਿਸ ਨੂੰ ਪੱਤਰ ਵੀ ਲਿਖਿਆ ਹੈ।