ਕੋਟਕਪੂਰਾ ਗੋਲੀ ਕਾਂਡ: 10 ਫਰਵਰੀ ਜਾਂ 14 ਫਰਵਰੀ ਨੂੰ SIT ਦੇ ਮੁਖੀ ਕੋਲ ਪੁਹੰਚ ਕੇ ਸਾਂਝੀ ਕਰ ਸਕਦੇ ਹੋ ਘਟਨਾ ਸਬੰਧੀ ਜਾਣਕਾਰੀ 

By : KOMALJEET

Published : Feb 5, 2023, 2:53 pm IST
Updated : Feb 5, 2023, 2:53 pm IST
SHARE ARTICLE
Representational Image
Representational Image

ਲੋਕ ਵ੍ਹਟਸਐਪ ਅਤੇ ਈ-ਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ: ADGP ਐਲ.ਕੇ. ਯਾਦਵ 

ਏ.ਡੀ.ਜੀ.ਪੀ. ਯਾਦਵ ਨੇ ਲੋਕਾਂ ਦਾ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਧੰਨਵਾਦ ਕੀਤਾ

ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ 'ਤੇ ਪਹੁੰਚਣ ਉਪਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਮਾਮਲੇ ਸਬੰਧੀ ਕੋਈ ਹੋਰ ਜਾਣਕਾਰੀ ਹੈ, ਜਿਸ ਨਾਲ ਇਸ ਮਾਮਲੇ ਦੇ ਨਤੀਜੇ 'ਤੇ ਪ੍ਰਭਾਵ ਪੈ ਸਕਦਾ ਹੈ, ਉਹ ਨਿੱਜੀ ਤੌਰ 'ਤੇ 10 ਫਰਵਰੀ ਜਾਂ 14 ਫਰਵਰੀ, 2023 ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਉਨ੍ਹਾਂ ਨੂੰ ਮਿਲ ਕੇ ਸਾਂਝੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਘਟਨਾ 14 ਅਕਤੂਬਰ, 2015 ਨੂੰ ਵਾਪਰੀ ਸੀ।

ਇਹ ਵੀ ਪੜ੍ਹੋ: ਚੀਨ ਨੇ ਕਲੋਨਿੰਗ ਜ਼ਰੀਏ ਬਣਾਈਆਂ ਤਿੰਨ ਸੁਪਰ ਗਾਂਵਾਂ, ਇਕ ਸਾਲ 'ਚ 18 ਟਨ ਦੁੱਧ ਦੇਣ ਦੀ ਸਮਰੱਥਾ ਰੱਖਦੀ ਹੈ ਇੱਕ ਗਾਂ 

ਉਨ੍ਹਾਂ ਕਿਹਾ ਕਿ ਲੋਕ ਇਸ ਸਬੰਧੀ ਵ੍ਹਟਸਐਪ ਨੰਬਰ 9875983237 'ਤੇ ਮੈਸੇਜ ਭੇਜ ਕੇ ਜਾਂ ਆਈ.ਡੀ. newsit2021kotkapuracase@gmail.com 'ਤੇ ਈਮੇਲ ਕਰ ਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਇਸ ਪੜਾਅ 'ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ।
ਏ.ਡੀ.ਜੀ.ਪੀ. ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਵਲੋਂ SGPC ਦੀ ਨਜ਼ਰਸਾਨੀ ਪਟੀਸ਼ਨ ਨੂੰ ਖ਼ਾਰਜ ਕਰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ.ਐੱਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement