
ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ...
ਚੰਡੀਗੜ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਦਿਨ ਸੋਮਵਾਰ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾ ਰਿਹਾ ਹੈ। ਉਨ8ਾਂ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦੇ ਹਨ ਤਾਂ ਉਹ ਆਨਲਾਈਨ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਇਸ ਆਨਲਾਈਨ ਜਨਤਾ ਦਰਬਾਰ ਵਿਚ ਲੋਕਾਂ ਦੀ ਸੁਣਵਾਈ ਖੁਦ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਕੀਤੀ ਜਾਵੇਗੀ। ਉਨ8ਾਂ ਨਾਲ ਵਿਭਾਗ ਦੇ ਸਮੂਹ ਉੱਚ ਅਧਿਕਾਰੀ ਅਤੇ ਜ਼ਿਲਾ ਅਧਿਕਾਰੀ ਵੀ ਹਾਜ਼ਰ ਰਹਿਣਗੇ। ਜਨਤਾ ਦਰਬਾਰ ਵਿਚ ਸ਼ਿਕਾਇਤਾਂ ਦਰਜ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਨਲਾਈਨ ਲਿੰਕ ਦਾ ਪ੍ਰਸਾਰ ਸਾਰੇ ਪੰਜਾਬ ਵਿਚ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।
ਜਿਹੜੇ ਨਾਗਰਿਕ ਸ਼ਿਕਾਇਤ ਦਰਜ ਕਰਵਾਉਣੀ ਚਾਹੁੰਦੇ ਹਨ ਉਹ ਆਨਲਾਈਨ ਲਿੰਕ https://headdwss.my.webex.com/headdwss.my/j.php?M“94=mb93a5a19bb8a03372346bce9780ae495 ‘ਤੇ ਜੁੜ ਸਕਦੇ ਹਨ। ਇਸ ਤੋਂ ਇਲਾਵਾ Web5xMeeting number: 2642 015 6498 (Password: 1234) ਰਾਹੀਂ ਵੀ ਜਨਤਾ ਦਰਬਾਰ ਵਿਚ ਜੁੜਿਆ ਜਾ ਸਕਦਾ ਹੈ। ਜਿਹੜੇ ਨਾਗਰਿਕ ਮੰਤਰੀ ਸਾਹਮਣੇ ਆਪਣੀ ਸ਼ਿਕਾਇਤ ਦੱਸਣਾ ਚਾਹੁੰਦੇ ਹਨ ਉਹ ਆਪਣੀ ਸ਼ਿਕਾਇਤ ਅਗੇਤਰੀ ਦਰਜ ਕਰਵਾਉਣ ਤਾਂ ਜੋ ਮੀਟਿੰਗ ਤੋਂ ਪਹਿਲਾਂ ਸ਼ਿਕਾਇਤ ਦਾ ਵਿਸ਼ਲੇਸ਼ਣ ਕਰਕੇ ਮੰਤਰੀ ਵਲੋਂ ਸ਼ਿਕਾਇਤ ਦਾ ਯੋਗ ਨਿਪਟਾਰਾ ਹੋ ਸਕੇ।
ਅਗੇਤਰੀ ਸ਼ਿਕਾਇਤ ਟੋਲ ਫਰੀ ਨੰਬਰ- 1800-180-2468 ਜਾਂ ਈ ਮੇਲ dwsssnkhelpdesk0gmail.com ਜਾਂ ਵੈੱਬਸਾਈਟ dwss.punjab.gov.in/3itien 3orner Register Online 3omplaint ’ਤੇ ਦਰਜ ਕਰਵਾਈ ਜਾ ਸਕਦੀ ਹੈ। (ਜੇਕਰ ਸ਼ਿਕਾਇਤ ਦਰਜ ਕਰਵਾਉਣ ਵੇਲੇ ਕੋਈ ਤਕਨੀਕੀ ਦਿੱਕਤ ਪੇਸ਼ ਆਉਂਦੀ ਹੈ ਤਾਂ ਸ਼ਿਕਾਇਤ ਦਿੱਤੀ ਈਮੇਲ ‘ਤੇ ਭੇਜੀ ਜਾ ਸਕਦੀ ਹੈ)
ਜਿਹੜੀ ਸ਼ਿਕਾਇਤ ਅਗੇਤਰੀ ਦਰਜ ਕਰਵਾਈ ਜਾਵੇਗੀ ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਸ ਤੋਂ ਬਾਅਦ ‘ਪਹਿਲਾਂ ਆਓ, ਪਹਿਲਾਂ ਸੁਣਾਓ’ ਦੇ ਆਧਾਰ ‘ਤੇ ਉਨ੍ਹਾਂ ਨਾਗਰਿਕਾਂ ਨੂੰ ਮੌਕਾ ਦਿੱਤਾ ਜਾਵੇਗਾ ਜਿਹੜੇ ਪਹਿਲਾਂ ਸ਼ਿਕਾਇਤ ਦਰਜ ਨਹੀਂ ਕਰਵਾ ਸਕੇ।
ਕਾਬਿਲੇਗੌਰ ਹੈ ਕਿ ਜਨਤਾ ਦਰਬਾਰ ਦੌਰਾਨ ਪਿੰਡ ਵਾਸੀ ਆਪਣੇ ਵਰਚੁਅਲ ਵੇਟਿੰਗ ਰੂਮ ਵਿਚ ਇੰਤਜਾਰ ਕਰਨਗੇ। ਦਰਜ ਕੀਤੀਆਂ ਸ਼ਿਕਾਇਤਾਂ ਦੀ ਪਹਿਲ ਦੇ ਆਧਾਰ ‘ਤੇ ਇਕ–ਇਕ ਕਰਕੇ ਨਾਗਰਿਕ ਆਉਣਗੇ ਅਤੇ ਮੰਤਰੀ ਵਲੋਂ ਸ਼ਿਕਾਇਤ ਸੁਣਕੇ ਉਨ੍ਹਾਂ ਦਾ ਮੌਕੇ ਉੱਤੇ ਹੀ ਹੱਲ ਕੱਢਣ ਦਾ ਪੂਰਾ ਯਤਨ ਕੀਤਾ ਜਾਵੇਗਾ। ਇਸ ਉਪਰੰਤ ਹੀ ਅਗਲੀ ਸ਼ਿਕਾਇਤ ਸੁਣੀ ਜਾਵੇਗੀ। ਜੇਕਰ ਕੋਈ ਸ਼ਿਕਾਇਤਕਰਤਾ ਇੰਤਜ਼ਾਰ ਨਹੀਂ ਕਰਨਾ ਚਾਹੁੰਦਾ ਜਾਂ ਮੀਟਿੰਗ ਦਾ ਸਮਾਂ ਖਤਮ ਹੋ ਜਾਵੇ ਤਾਂ ਉਹ ਆਪਣੀ ਸ਼ਿਕਾਇਤ ਟੋਲ ਫਰੀ ਨੰਬਰ/ ਈਮੇਲ / ਵੈਬਸਾਈਟ ‘ਤੇ ਬਾਅਦ ਵਿੱਚ ਦਰਜ ਕਰਾ ਸਕਦਾ ਹੈ।