ਪੁੱਠੇ ਕੰਮਾਂ 'ਚ ਪਿਆ UP ਤੋਂ ਪੰਜਾਬ ਮਜ਼ਦੂਰੀ ਕਰਨ ਆਇਆ ਇਹ ਵਿਅਕਤੀ, ਪੁਲਿਸ ਨੇ ਦਬੋਚਿਆ 

By : KOMALJEET

Published : Feb 5, 2023, 7:59 pm IST
Updated : Feb 5, 2023, 7:59 pm IST
SHARE ARTICLE
Punjab News
Punjab News

ਪਿਛਲੇ ਤਿੰਨ ਸਾਲ ਤੋਂ ਪੰਜਾਬ ਵਿੱਚ ਵੱਡੇ ਪੱਧਰ ’ਤੇ ਕਰ ਰਿਹਾ ਸੀ ਅਫੀਮ ਦੀ ਸਪਲਾਈ 

ਸਮਰਾਲਾ : ਸਥਾਨਕ ਪੁਲਿਸ ਨੇ ਮਾੜੇ ਅਨਸਰਾਂ ਖ਼ਿਲਾਫ਼ ਵਿਢੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਉਸ ਕੋਲੋਂ ਇੱਕ ਕਿਲੋ ਅਫੀਮ ਵੀ ਬਰਾਮਦ ਹੋਈ ਹੈ। ਫੜੇ ਗਏ ਵਿਅਕਤੀ ਦੀ ਪਛਾਣ ਵਿਜੇਂਦਰ ਕੁਮਾਰ ਪੁੱਤਰ ਨੰਦ ਲਾਲ ਪਿੰਡ ਸੇਖੂਪੁਰਾ ਯੂਪੀ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: ਬਾਈਕਾਟ 'ਪਠਾਨ' 'ਤੇ ਬੋਲੇ ਯੋਗੀ ਅਦਿੱਤਿਆਨਾਥ- 'ਜਾਣਬੁੱਝ ਕੇ ਪ੍ਰਸਾਰਿਤ ਨਾ ਕੀਤੇ ਜਾਣ ਵਿਵਾਦ ਪੈਦਾ ਕਰਨ ਵਾਲੇ ਸੀਨ' 

ਇਸ ਬਾਰੇ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਵਰਿਆਮ ਸਿੰਘ ਅਤੇ ਐੱਸ.ਐੱਚ.ਓ. ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਪੁਲਸ ਚੌਕੀ ਹੇਡੋਂ ਅੱਗੇ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੈਦਲ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਜਦੋਂ ਪੁਲਸ ਪਾਰਟੀ ਨੇ ਰੋਕਦੇ ਹੋਏ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਕਿੱਲੋਂ ਅਫੀਮ ਬਰਾਮਦ ਹੋਈ।

ਇਹ ਵੀ ਪੜ੍ਹੋ: ਚੀਨ 'ਚ ਵਾਪਰਿਆ ਵੱਡਾ ਹਾਦਸਾ : 10 ਮਿੰਟਾਂ ਦੇ ਅੰਦਰ ਆਪਸ 'ਚ ਟਕਰਾਏ ਕਰੀਬ 49 ਵਾਹਨ 

ਦੱਸਿਆ ਜਾ ਰਿਹਾ ਹੈ ਕਿ 6 ਸਾਲ ਪਹਿਲਾਂ ਪੰਜਾਬ 'ਚ ਮਜ਼ਦੂਰੀ ਕਰਨ ਆਇਆ ਇੱਕ ਪ੍ਰਵਾਸੀ ਮਜ਼ਦੂਰ ਨਸ਼ੇ ਦੀ ਲੱਤ ਲੱਗਣ ਕਾਰਨ ਖੁੱਦ ਹੀ ਇੱਕ ਵੱਡਾ ਨਸ਼ਾ ਸਮਗਲਰ ਬਣ ਗਿਆ। ਇਹ ਵਿਅਕਤੀ ਪਿੱਛਲੇ ਤਿੰਨ ਸਾਲ ਤੋਂ ਪੰਜਾਬ ਵਿੱਚ ਵੱਡੇ ਪੱਧਰ ’ਤੇ ਅਫੀਮ ਦੀ ਸਪਲਾਈ ਕਰਨ 'ਚ ਲੱਗਿਆ ਹੋਇਆ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement