Punjab News : 2.74 ਲੱਖ ਰੁਪਏ ਦੇ ਘਪਲੇ ਲਈ ਪੀ.ਐਸ.ਪੀ.ਸੀ.ਐਲ ਦੇ 2 ਕਲਰਕ ਮੁਅੱਤਲ – ਹਰਭਜਨ ਸਿੰਘ ਈ.ਟੀ.ਓ

By : GAGANDEEP

Published : Feb 5, 2024, 8:14 am IST
Updated : Feb 5, 2024, 8:14 am IST
SHARE ARTICLE
2 PSPCL clerks suspended for Rs 2.74 lakh scam news in punjabi
2 PSPCL clerks suspended for Rs 2.74 lakh scam news in punjabi

ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਆਰੰਭ

2 PSPCL clerks suspended for Rs 2.74 lakh scam news in punjabi : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ ਕਰਨ ਲਈ 2 ਕਲਰਕਾਂ ਨੂੰ ਮੁਅੱਤਲ ਕਰ ਦਿਤਾ ਅਤੇ ਇੱਕ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Gennady Padalka News: ਰੂਸੀ ਯਾਤਰੀ ਨੇ ਪੁਲਾੜ ’ਚ 878 ਦਿਨ ਬਿਤਾਉਣ ਦਾ ਬਣਾਇਆ ਰਿਕਾਰਡ

ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਦੱਸਿਆ ਕਿ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ ਤੈਨਾਤ ਇੰਨ੍ਹਾ 2 ਕਲਰਕਾਂ ਅਤੇ ਇੱਕ ਮਾਲ ਲੇਖਾਕਾਰ ਵੱਲੋਂ ਬਿਜਲੀ ਖਪਤਕਾਰਾਂ ਦੁਆਰਾ ਜਮ੍ਹਾਂ ਕਰਵਾਏ ਗਏ ਬਿੱਲਾਂ ਦੀ ਰਸੀਦਾਂ ਨੂੰ ਰਿਵਰਸ ਕਰਨ ਉਪਰੰਤ ਖਪਤਕਾਰਾਂ ਨੂੰ ਗਲਤ ਰੀਡਿੰਗ ਦੇ ਬਿੱਲ ਜਾਰੀ ਕਰਕੇ ਪੀ.ਐਸ.ਪੀ.ਸੀ.ਐਲ ਦੇ ਮਾਲੀਏ ਦਾ ਵਿੱਤੀ ਨੁਕਸਾਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਉਕਤ ਕਰਮਚਾਰੀਆਂ ਪਾਸੋਂ ਬਣਦੀ ਰਕਮ ਵੀ ਜਮ੍ਹਾਂ ਕਰਵਾ ਲਈ ਗਈ ਹੈ।

ਇਹ ਵੀ ਪੜ੍ਹੋ: Chandigarh News: ਕਿਰਨ ਬੇਦੀ ਹੋ ਸਕਦੀ ਪੰਜਾਬ ਦੀ ਨਵੀਂ ਰਾਜਪਾਲ, ਭਾਜਪਾ ਬੁਲਾਰੇ ਨੇ ਕੀਤਾ ਦਾਅਵਾ

ਬਿਜਲੀ ਮੰਤਰੀ ਨੇ ਦੱਸਿਆ ਕਿ ਦੋਵਾਂ ਕਲਰਕਾਂ ਨੂੰ ਪੀ.ਐਸ.ਪੀ.ਸੀ.ਐਲ ਕਰਮਚਾਰੀ ਸਜਾ ਤੇ ਅਪੀਲ ਦੇ ਰੈਗੂਲੇਸ਼ਨ 1971 ਦੇ ਵਿਨਿਯਮ 4(1) ਦੇ ਤਹਿਤ ਤੱਤਕਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਕਰਮਚਾਰੀਆਂ ਦਾ ਮੁਅੱਤਲੀ ਸਮੇਂ ਹੈੱਡ ਕੁਆਟਰ ਵਧੀਕ ਨਿਗਰਾਨ ਇੰਜੀਨੀਅਰ ਮੰਡਲ  ਆਨੰਦਪੁਰ ਸਾਹਿਬ ਤੈਅ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਿਰ ਤੋਂ ਮਹਿੰਗਾਈ ਦਾ ਬੋਝ ਘਟਾਉਣ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਦੀ ਸਹੂਲਤ ਦਿੱਤੀ ਗਈ ਹੈ ਪਰ ਇਹ ਵਿਅਕਤੀ ਘਪਲਾ ਕਰਦਿਆਂ ਖ਼ਪਤਕਾਰਾਂ ਨੂੰ ਗਲਤ ਰੀਡਿੰਗ ਦੇ ਬਿੱਲ ਜਾਰੀ ਕਰਕੇ ਪੀ.ਐਸ.ਪੀ.ਸੀ.ਐਲ ਨੂੰ ਮਾਲੀ ਤੌਰ ਤੇ ਨੁਕਸਾਨ ਪਹੁੰਚਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਅਜਿਹੇ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਰਹੇਗੀ।

 ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 2 PSPCL clerks suspended for Rs 2.74 lakh scam news in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement