Punjab News: 5 ਸਾਲਾ ਮਾਸੂਮ ਨੇ ਸ਼ਹੀਦ ਪਿਤਾ ਨੂੰ ਸਲੂਟ ਮਾਰ ਦਿਤੀ ਸ਼ਰਧਾਂਜਲੀ; ਹਰ ਅੱਖ ਹੋਈ ਨਮ
Published : Feb 5, 2024, 4:56 pm IST
Updated : Feb 5, 2024, 4:57 pm IST
SHARE ARTICLE
Army Soldier Sukhpreet Singh Last Rites
Army Soldier Sukhpreet Singh Last Rites

ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਜਵਾਨ ਸੁਖਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

Punjab News: ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਅਜਨਾਲਾ ਦੇ ਜਵਾਨ ਸੁਖਪ੍ਰੀਤ ਸਿੰਘ ਦਾ ਉਨ੍ਹਾਂ ਦੇ ਜੱਦੀ ਪਿੰਡ ਵੰਜਾਵਾਲਾ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਹੋਇਆ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਣੇ ਕਈ ਲੋਕਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿਤੀ।

ਸੁਖਪ੍ਰੀਤ ਸਿੰਘ 24 ਸਿੱਖ ਰੈਜੀਮੈਂਟ 'ਚ ਜੰਮੂ-ਕਸ਼ਮੀਰ ਵਿਖੇ ਤਾਇਨਾਤ ਸੀ। ਮਿਲੀ ਜਾਣਕਾਰੀ ਅਨੁਸਾਰ 13 ਸਾਲਾਂ ਤੋਂ ਫ਼ੌਜ ਵਿਚ ਤੈਨਾਤ ਸੁਖਪ੍ਰੀਤ ਸਿੰਘ ਦੇ ਪਿਤਾ ਰਣਜੀਤ ਸਿੰਘ ਵੀ ਸੇਵਾਮੁਕਤ ਸਿਪਾਹੀ ਹਨ। ਉਨ੍ਹਾਂ ਦੇ ਪਿਤਾ ਅਤੇ ਦਾਦਾ ਦੋਵੇਂ ਫੌਜ ਵਿਚ ਨੌਕਰੀ ਕਰ ਚੁੱਕੇ ਹਨ।

Army Soldier Sukhpreet Singh Last RitesArmy Soldier Sukhpreet Singh Last Rites

ਸੁਖਪ੍ਰੀਤ ਸਿੰਘ ਨੂੰ ਸੇਵਾਮੁਕਤ ਫੌਜੀ ਪਿਤਾ ਰਣਜੀਤ ਸਿੰਘ ਅਤੇ 5 ਸਾਲਾ ਪੁੱਤਰ ਗੁਰਫਤਿਹ ਸਿੰਘ ਨੇ ਅਗਨੀ ਦਿਤੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਦੇਹ ਨੂੰ ਅੰਤਿਮ ਅਰਦਾਸ ਅਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ। ਜਿਥੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਐਸਐਸਪੀ ਦਿਹਾਤੀ ਸਤਿੰਦਰ ਸਿੰਘ ਸਮੇਤ ਐਸਡੀਐਮ ਅਰਵਿੰਦਰਪਾਲ ਸਿੰਘ, ਡਾਇਰੈਕਟਰ ਕੰਵਰ ਪ੍ਰਤਾਪ ਸਿੰਘ ਅਜਨਾਲਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੁਖਪ੍ਰੀਤ ਸਿੰਘ ਦੇ ਪੁੱਤਰ ਨੇ ਪਹਿਲਾਂ ਅਪਣੇ ਪਿਤਾ ਨੂੰ ਸ਼ਰਧਾਂਜਲੀ ਦਿਤੀ ਅਤੇ ਫਿਰ ਸਲਾਮੀ ਦਿਤੀ। ਇਹ ਦੇਖ ਕੇ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ।ਸੁਖਪ੍ਰੀਤ 24 ਸਿੱਖ ਰੈਜੀਮੈਂਟ ਦਾ ਸਿਪਾਹੀ ਸੀ ਅਤੇ ਡਿਊਟੀ ਦੌਰਾਨ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਥੋਂ ਉਸ ਨੂੰ ਆਰਮੀ ਹਸਪਤਾਲ ਲਿਜਾਇਆ ਗਿਆ ਅਤੇ ਕੱਲ੍ਹ ਸਵੇਰੇ ਉਸ ਦੀ ਮੌਤ ਹੋ ਗਈ।

Army Soldier Sukhpreet Singh Last RitesArmy Soldier Sukhpreet Singh Last Rites

ਸੁਖਪ੍ਰੀਤ 13 ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ। ਉਸ ਦੇ ਵਿਆਹ ਨੂੰ ਸਿਰਫ਼ 10 ਸਾਲ ਹੀ ਹੋਏ ਹਨ ਅਤੇ ਉਸ ਦਾ ਸਿਰਫ਼ ਇਕ 5 ਸਾਲ ਦਾ ਪੁੱਤਰ ਹੈ। ਸੁਖਪ੍ਰੀਤ ਅਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਦੌਰਾਨ ਪਰਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

(For more Punjabi news apart from Army Soldier Sukhpreet Singh Last Rites, stay tuned to Rozana Spokesman)

Tags: amritsar

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement