Punjab News: ਪੰਜਾਬ ਰੋਡਵੇਜ਼ ਵਿਚ ਸਫ਼ਰ ਕਰਨ ਵਾਲਿਆਂ ਨੂੰ ਰਾਹਤ; 52 ਸਵਾਰੀਆਂ ਦੇ ਬੈਠਣ 'ਤੇ ਲੱਗੀ ਪਾਬੰਦੀ ਹਟਾਈ
Published : Feb 5, 2024, 4:25 pm IST
Updated : Feb 5, 2024, 4:25 pm IST
SHARE ARTICLE
Curb of 52 passengers in Punjab roadways buses lifted
Curb of 52 passengers in Punjab roadways buses lifted

8 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਨਾਲ ਹੋਵੇਗੀ ਯੂਨੀਅਨ ਦੀ ਮੀਟਿੰਗ

Punjab News: ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਯੂਨੀਅਨ ਨੇ ਸੋਮਵਾਰ ਨੂੰ ਪੰਜਾਬ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ 52 ਸਵਾਰੀਆਂ ਦੇ ਬੈਠਣ ਨਾਲ ਸਬੰਧਤ ਪਾਬੰਦੀਆਂ ਅਤੇ ਨਿਯਮਾਂ ਨੂੰ ਰੱਦ ਕਰ ਦਿਤਾ ਹੈ।

ਮੀਟਿੰਗ ਦੌਰਾਨ ਪਨਬੱਸ ਅਤੇ ਪੀਆਰਟੀਸੀ ਯੂਨੀਅਨਾਂ ਸਮੇਤ ਯੂਨੀਅਨ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਤਾ ਗਿਆ ਕਿ 8 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਭਰੋਸੇ ਦੇ ਜਵਾਬ ਵਿਚ ਯੂਨੀਅਨ ਨੇ 52 ਤੋਂ ਵੱਧ ਯਾਤਰੀਆਂ ਦੇ ਬੈਠਣ 'ਤੇ ਲੱਗੀ ਪਾਬੰਦੀ ਹਟਾ ਦਿਤੀ ਹੈ, ਜੋ ਕੇਂਦਰ ਸਰਕਾਰ ਦੇ ਹਿੱਟ ਐਂਡ ਰਨ ਕਾਨੂੰਨ ਅਤੇ ਰਾਜ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਲਗਾਈ ਗਈ ਸੀ।

ਇਹ ਫੈਸਲਾ ਯਾਤਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ। ਯੂਨੀਅਨ ਨੇ ਉਮੀਦ ਜਤਾਇ ਕਿ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ।

(For more Punjabi news apart from Curb of 52 passengers in Punjab roadways buses lifted, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement