ਪਾਕਿਸਤਾਨ ਤੋਂ LOC ਪਾਰ ਕਰ ਰਿਹਾ ਪਾਕਿਸਤਾਨੀ ਵਿਅਕਤੀ ਗ੍ਰਿਫ਼ਤਾਰ
Published : Feb 5, 2024, 9:42 pm IST
Updated : Feb 5, 2024, 9:42 pm IST
SHARE ARTICLE
Pakistani man arrested while crossing LOC from Pakistan
Pakistani man arrested while crossing LOC from Pakistan

ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਪਾਕਿਸਤਾਨੀ ਨਾਗਰਿਕ ਨੂੰ ਥਾਣਾ ਖਾਲੜਾ ਦੀ ਪੁਲਿਸ ਨੂੰ ਸੌਂਪਿਆ 

ਅੰਮ੍ਰਿਤਸਰ - ਬੀਤੀ ਸ਼ਾਮ 6:40 ਵਜੇ ਬੀਐਸਐਫ ਦੀ 103 ਬਟਾਲੀਅਨ ਦੀ ਚੌਂਕੀ ਪਲੋ ਪੱਤੀ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਬੀਐਸਐਫ ਦੇ ਜਵਾਨਾਂ ਵੱਲੋਂ ਐਲਓਸੀ ਪਾਰ ਕਰਨ ਦੀ ਕੋਸ਼ਿਸ਼ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ। ਉਕਤ ਨਾਗਰਿਕ ਦੀ ਪਹਿਚਾਣ ਅਬੂ ਬਕਰ ਪੁੱਤਰ ਐਮਡੀ ਫਰੀਦ, ਉਮਰ ਛੇ ਸਾਲ ਪਿੰਡ ਚੇਤਨ ਵਾਲਾ ਜ਼ਿਲ੍ਹਾ ਕਸੂਰ ਪੰਜਾਬ ਵਜੋਂ ਹੋਈ ਹੈ ਜਿਸ ਨੂੰ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਥਾਣਾ ਖਾਲੜਾ ਦੀ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 16 ਸਾਲਾ ਪਾਕਿਸਤਾਨੀ ਨਾਗਰਿਕ ਅਬੂ ਬਕਰ ਪੇਪਰਾਂ ਵਿੱਚੋਂ ਫੇਲ ਹੋ ਜਾਣ ਦੇ ਡਰ ਤੋਂ ਆਪਣੇ ਘਰੋਂ ਭੱਜਿਆ ਸੀ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਤੇ ਐਲਓਸੀ ਨਜ਼ਦੀਕ ਹੀ ਪਾਕਿਸਤਾਨ ਵਿਚ ਉਹਨਾਂ ਦੇ ਖੇਤ ਹਨ ਅਤੇ ਭਾਰਤ ਵਾਲੀ ਸਾਈਡ ਐਲਓਸੀ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਅਬੂ ਬਕਰ ਨੂੰ ਬੀਐਸਐਫ ਦੇ ਜਵਾਨਾਂ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਪੁੱਛਗਿੱਛ ਕਰਨ ਮਗਰੋਂ ਬੀਤੀ ਸ਼ਾਮ ਥਾਣਾ ਖਾਲੜਾ ਦੀ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਫੜੇ ਗਏ ਪਾਕਿਸਤਾਨੀ ਨਾਗਰਿਕ ਕੋਲੋਂ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕਰਕੇ ਮਾਮਲਾ ਦਰਜ ਕਰਨ ਦੀ ਗੱਲ ਕਹੀ ਜਾ ਰਹੀ ਹੈ।      

 

SHARE ARTICLE

ਏਜੰਸੀ

Advertisement

BIG BREAKING : BSP ਉਮੀਦਵਾਰ Surinder Singh Kamboj 'ਤੇ ਹੋਇਆ Action, ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਕੰਬੋਜ..

01 Jun 2024 3:45 PM

Big Breaking : 5 ਪਿੰਡਾਂ ਨੇ ਕਰ ਦਿੱਤਾ ਚੋਣਾਂ ਦਾ Boycott, ਪੋਲਿੰਗ ਬੂਥਾਂ ਨੂੰ ਲਗਾ ਦਿੱਤੇ ਤਾਲੇ, ਪ੍ਰਸ਼ਾਸਨ ਨੂੰ..

01 Jun 2024 3:38 PM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 10:19 AM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 9:49 AM

Punjab Weather Upadate: ਗਰਮੀ ਤੋਂ ਅੱਕੇ ਮਜ਼ਦੂਰਾਂ ਨੇ ਕੈਮਰੇ ਅੱਗੇ ਸੁਣਾਏ ਆਪਣੇ ਦੁੱਖ!Live"

01 Jun 2024 8:55 AM
Advertisement