Amritsar News: ਪਤੰਗਬਾਜ਼ੀ 'ਚ ਜਿੱਤ-ਹਾਰ ਤੋਂ ਬਾਅਦ ਚੱਲੀਆਂ ਗੋਲੀਆਂ, ਇਕ ਦੀ ਹੋਈ ਮੌਤ
Published : Feb 5, 2024, 10:51 am IST
Updated : Feb 5, 2024, 10:57 am IST
SHARE ARTICLE
Shots fired after kite flying Amritsar News in punjabi
Shots fired after kite flying Amritsar News in punjabi

Amritsar News: ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਸ਼ੁਰੂ

Shots fired after kite flying Amritsar News in punjabi : ਅੰਮ੍ਰਿਤਸਰ 'ਚ ਇਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪਤੰਗ ਉਡਾਉਣ ਅਤੇ ਫਿਰ ਕੁਮੈਂਟਰੀ ਕਰਨ ਦਾ ਮਾਮਲਾ ਇੰਨਾ ਵੱਧ ਗਿਆ ਕਿ ਰਾਤ 8 ਵਜੇ ਅੰਮ੍ਰਿਤਸਰ ਦੇ ਆਜ਼ਾਦ ਨਗਰ ਵਿਚ ਦੋਵੇਂ ਧੜੇ ਇਕ ਦੂਜੇ ਨਾਲ ਭਿੜ ਗਏ। ਇਸ ਦੌਰਾਨ ਗੋਲੀ ਚੱਲ ਗਈ, ਜਿਸ ਨੇ ਨੌਜਵਾਨ ਦੀ ਜਾਨ ਲੈ ਲਈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਇਹ ਘਟਨਾ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਆਜ਼ਾਦ ਨਗਰ ਨੇੜੇ ਤੂਤ ਸਾਹਿਬ ਗੇਟ 'ਤੇ ਵਾਪਰੀ। ਐਤਵਾਰ ਨੂੰ ਆਜ਼ਾਦ ਨਗਰ 'ਚ ਲੋਕ ਆਪਣੀਆਂ ਛੱਤਾਂ 'ਤੇ ਪਤੰਗ ਉਡਾ ਰਹੇ ਸਨ। ਜਦੋਂ ਪਤੰਗ ਦਾ ਪੇਚਾ ਫਸ ਗਿਆ ਤਾਂ ਇੱਕ ਨੇ ਦੂਜੇ ਦੀ ਪਤੰਗ ਕੱਟ ਦਿਤੀ। ਟਿੱਪਣੀਆਂ ਇੰਨੀਆਂ ਵਧ ਗਈਆਂ ਕਿ ਦੋਵੇਂ ਧੜੇ ਗਾਲ੍ਹਾਂ ਕੱਢਣ ਲੱਗੇ। ਛੱਤਾਂ ਤੋਂ ਸ਼ੁਰੂ ਹੋਈ ਬਹਿਸ ਰਾਤ 8 ਵਜੇ ਸੜਕ 'ਤੇ ਹੀ ਸ਼ੁਰੂ ਹੋ ਗਈ। ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਇਕ ਟੋਲਾ ਆਜ਼ਾਦ ਨਗਰ ਪਹੁੰਚ ਗਿਆ।

ਇਹ ਵੀ ਪੜ੍ਹੋ: Ludhiana News: ਦੋ ਭੈਣਾਂ ਦੇ ਇਕਲੌਤਾ ਭਰਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ  

ਤਕਰਾਰ ਵੀ ਹੋਈ ਅਤੇ ਤਲਵਾਰਾਂ ਵੀ ਚਲਾਈਆਂ ਗਈਆਂ। ਇਸ ਦੌਰਾਨ ਇਕ ਨੌਜਵਾਨ ਨੇ ਪਿਸਤੌਲ ਕੱਢ ਲਿਆ। ਜਦੋਂ ਗੋਲੀ ਚਲਾਈ ਤਾਂ ਇਹ ਹਰਮਨਜੀਤ ਸਿੰਘ ਦੀ ਪਿੱਠ 'ਤੇ ਲੱਗੀ। ਹਰਮਨਜੀਤ ਸਿੰਘ ਨੂੰ ਉਸੇ ਸਮੇਂ ਸਿਵਲ ਹਸਪਤਾਲ ਲਿਜਾਇਆ ਗਿਆ। ਜਿਥੇ ਮੁੱਢਲੇ ਇਲਾਜ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਹਰਤੇਜ ਹਸਪਤਾਲ ਲੈ ਗਿਆ। ਹਸਪਤਾਲ ਵਿਚ ਇਲਾਜ ਦੌਰਾਨ ਹਰਮਨਜੀਤ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਉਥੇ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਤਸਵੀਰਾਂ ਕਬਜ਼ੇ ਵਿਚ ਲਈਆਂ।

ਇਹ ਵੀ ਪੜ੍ਹੋ: Credit System in School: ਸਕੂਲਾਂ 'ਚ ਪਹਿਲੀ ਵਾਰ ਕ੍ਰੈਡਿਟ ਸਿਸਟਮ, 1200 ਘੰਟੇ ਪੜ੍ਹਾਈ ਕਰਨ 'ਤੇ ਦਿਤੇ ਜਾਣਗੇ 40 ਅੰਕ  

ਪੁਲਿਸ ਥਾਣਾ ਬੀ ਡਵੀਜ਼ਨ ਨੂੰ ਕੰਟਰੋਲ ਰੂਮ ਤੋਂ ਗੋਲੀਬਾਰੀ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਥਾਣਾ ਬੀ ਡਿਵੀਜ਼ਨ ਦੇ ਐਸਐਚਓ ਨੇ ਦੱਸਿਆ ਕਿ ਹਰਮਨਜੀਤ ਸਿੰਘ ਦੀ ਹਸਪਤਾਲ ਵਿਚ ਮੌਤ ਹੋ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦਾ ਸੀਸੀਟੀਵੀ ਸਾਹਮਣੇ ਆਇਆ ਹੈ। ਉਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Shots fired after kite flying Amritsar News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement