
Chandigarh News: ਪਾਰਟੀ ਤੋਂ ਵਾਪਸ ਆਉਂਦੇ ਸਮੇਂ ਹੋਇਆ ਝਗੜਾ
ਜ਼ੀਰਕਪੁਰ ਦੇ ਬਲਟਾਣਾ ਇਲਾਕੇ 'ਚ ਮੇਨ ਬਾਜ਼ਾਰ 'ਚ ਕੁਝ ਨੌਜਵਾਨਾਂ ਨੇ ਇਕ ਨਾਬਾਲਗ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਉਸ ਦਾ ਦੋਸਤ ਵੀ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮ੍ਰਿਤਕ ਦੇ ਪਿਤਾ ਰਾਕੇਸ਼ ਨੇਗੀ ਨੇ ਦੱਸਿਆ ਕਿ ਉਸ ਦਾ ਲੜਕਾ ਕ੍ਰਿਸ਼ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਆਪਣੇ ਦੋਸਤਾਂ ਨਾਲ ਪਾਰਟੀ ਕਰਨ ਜਾ ਰਿਹਾ ਹੈ। ਬਲਟਾਣਾ ਵਿੱਚ ਕਿਸੇ ਗੱਲ ਨੂੰ ਲੈ ਕੇ ਕ੍ਰਿਸ਼ਨ ਅਤੇ ਉਸ ਦੇ ਦੋਸਤ ਪ੍ਰਿੰਸ ਦੀ 7-8 ਨੌਜਵਾਨਾਂ ਨਾਲ ਲੜਾਈ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਦੋਸ਼ੀਆਂ ਨੇ ਦੋਵਾਂ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ।
ਬਲਟਾਣਾ ਥਾਣੇ ਦੇ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ, ਪਰ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਉਨ੍ਹਾਂ ਦੀਆਂ ਤਸਵੀਰਾਂ ਕੈਦ ਹੋ ਗਈਆਂ। ਜਿਸ ਦੇ ਆਧਾਰ 'ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਘਟਨਾ ਕਾਰਨ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਕ੍ਰਿਸ਼ ਦੇ ਘਰ ਵਿੱਚ ਸੋਗ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।