Bathinda News : ਬਠਿੰਡਾ 'ਚ ਵੀ ਬਣਿਆ ਆਮ ਆਦਮੀ ਪਾਰਟੀ ਦਾ ਮੇਅਰ

By : BALJINDERK

Published : Feb 5, 2025, 6:39 pm IST
Updated : Feb 5, 2025, 6:39 pm IST
SHARE ARTICLE
ਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਸਮੇਤ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਨੂੰ ਸਬੰਧੋਨ ਕਰਦੇ ਹੋਏ
ਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਸਮੇਤ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਨੂੰ ਸਬੰਧੋਨ ਕਰਦੇ ਹੋਏ

Bathinda News : ਅਮਨ ਅਰੋੜਾ ਨੇ ਦਿੱਤੀ ਵਧਾਈ, ਕਿਹਾ- ਮਹਿਤਾ ਦੀ ਅਗਵਾਈ ’ਚ ਬਠਿੰਡਾ ਵਿਚ ਹੋਵੇਗਾ ਰਿਕਾਰਡ ਤੋੜ ਕੰਮ, ਰੁਕੇ ਹੋਏ ਕੰਮਾਂ ਨੂੰ ਵੀ ਮਿਲੇਗਾ ਹੁਲਾਰਾ

Bathinda News in Punjabi : ਪੰਜਾਬ ਦੀਆਂ ਪੰਜ ਨਗਰ ਨਿਗਮਾਂ 'ਤੇ ਕਬਜ਼ਾ ਕਰਨ ਤੋਂ ਬਾਅਦ ਅੱਜ ਬਠਿੰਡਾ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾ ਲਿਆ ਹੈ। ‘ਆਪ’ ਦੇ ਕੌਂਸਲਰ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ। ਮੇਅਰ ਦੀ ਚੋਣ ਵਿੱਚ ਪਦਮਜੀਤ ਮਹਿਤਾ ਨੂੰ 33 ਵੋਟਾਂ ਮਿਲੀਆਂ, ਜਦੋਂ ਕਿ ਕਾਂਗਰਸੀ ਉਮੀਦਵਾਰ ਨੂੰ ਸਿਰਫ਼ 15 ਵੋਟਾਂ ਮਿਲੀਆਂ। ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 48 ਵਿੱਚ ਹਾਲ ਹੀ ਵਿੱਚ ਹੋਈ ਜ਼ਿਮਨੀ ਚੋਣ ਵਿੱਚ ਮਹਿਤਾ ਕਰੀਬ 850 ਵੋਟਾਂ ਨਾਲ ਜੇਤੂ ਰਹੇ ਸਨ।

ਆਮ ਆਦਮੀ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਸਮੇਤ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।  ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਰਜਨੀਸ਼ ਦਹੀਆ, ਪਾਰਟੀ ਦੇ ਸਹਿ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ‘ਆਪ’ ਆਗੂ ਨੀਲ ਗਰਗ ਅਤੇ ਸ਼ਮਿੰਦਰ ਖਿੰਡਾ ਹਾਜ਼ਰ ਸਨ।

ਅਮਨ ਅਰੋੜਾ ਨੇ ਬਠਿੰਡਾ ਦੇ ਲੋਕਾਂ ਅਤੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨੂੰ ਨਵੇਂ ਮੇਅਰ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਕੌਂਸਲਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇੱਥੇ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ। ਅਰੋੜਾ ਨੇ ਕਿਹਾ ਕਿ ਕੌਂਸਲਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਆਪਣੇ ਸ਼ਹਿਰ ਦੇ ਵਿਕਾਸ ਅਤੇ ਸਥਾਨਕ ਸਮੱਸਿਆਵਾਂ ਦਾ ਜਲਦੀ ਹੱਲ ਲਈ ‘ਆਪ’ ਦਾ ਮੇਅਰ ਬਣਾਇਆ ਹੈ।

ਅਰੋੜਾ ਨੇ ਕਿਹਾ ਕਿ ਹਾਲ ਹੀ 'ਚ ਸੰਪੰਨ ਹੋਈਆਂ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਨੇ 55 ਫੀਸਦੀ ਤੋਂ ਵੱਧ ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਸਿਰਫ 19 ਫੀਸਦੀ ਸੀਟਾਂ ਹੀ ਜਿੱਤ ਸਕੀ ਹੈ।  ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ 35 ਥਾਵਾਂ 'ਤੇ ਆਪਣੇ ਮੇਅਰ ਅਤੇ ਪ੍ਰਧਾਨ ਬਣਾਏ।  ਹਾਲ ਹੀ ਵਿੱਚ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਫਗਵਾੜਾ ਵਿੱਚ ਸਾਡਾ ਮੇਅਰ ਬਣਿਆ। ਅੱਜ ਆਮ ਆਦਮੀ ਪਾਰਟੀ ਦਾ ਬਠਿੰਡਾ ਵਿੱਚ ਵੀ ਮੇਅਰ ਬਣ ਗਿਆ ਹੈ। ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।

ਅਰੋੜਾ ਨੇ ਬਠਿੰਡਾ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ‘ਆਪ’ ਦੇ ਮੇਅਰ ਪਦਮਜੀਤ ਮਹਿਤਾ ਦੀ ਅਗਵਾਈ ਹੇਠ ਬਠਿੰਡਾ ਵਿੱਚ ਰਿਕਾਰਡ ਤੋੜ ਕੰਮ ਕੀਤੇ ਜਾਣਗੇ।  ਰੁਕੇ ਹੋਏ ਕੰਮ ਨੂੰ ਵੀ ਤੇਜ਼ ਕੀਤਾ ਜਾਵੇਗਾ ਅਤੇ ਕੰਮ ਲਈ ਵਿਸਤ੍ਰਿਤ ਯੋਜਨਾ ਬਣਾਈ ਜਾਵੇਗੀ। ਅਸੀਂ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement