ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ: ਮੋਹਿੰਦਰ ਭਗਤ
Published : Feb 5, 2025, 8:16 pm IST
Updated : Feb 5, 2025, 8:16 pm IST
SHARE ARTICLE
All possible assistance should be provided to ex-servicemen and their dependents: Mohinder Bhagat
All possible assistance should be provided to ex-servicemen and their dependents: Mohinder Bhagat

ਰੱਖਿਆ ਸੇਵਾਵਾਂ ਭਲਾਈ ਮੰਤਰੀ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕੋ ਦੇ ਅਧਿਕਾਰੀਆ ਨਾਲ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ ।  

ਮੀਟਿੰਗ ਦੌਰਾਨ ਮੰਤਰੀ ਮੋਹਿੰਦਰ ਭਗਤ ਨੇ ਇਹਨਾਂ ਦੋਵੇਂ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸਰਿਤਾਂ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਨੂੰ ਪ੍ਰਭਾਸ਼ਾਲੀ ਢੰਗ ਲਾਗੂ ਕਰਨ ਲਈ ਨਿਰਦੇਸ਼ ਦਿੱਤੇ । ਮੰਤਰੀ ਨੇ ਵਿਭਾਗ ਅਧੀਨ ਆਉਂਦੇ ਸੈਨਿਕ ਰੈਸਟ ਹਾਊਸਾਂ ਦੀ ਵੀ ਰਿਪੋਰਟ ਲਈ ਅਤੇ ਉਹਨਾਂ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਚਾਲੂ ਵਿੱਤੀ ਸਾਲ ਦੋਰਾਨ ਸਰਕਾਰ ਵੱਲੋਂ ਅਲਾਟ ਕੀਤੇ ਗਏ ਬਜਟ ਅਤੇ ਅਗਲੇ ਵਿੱਤੀ ਸਾਲ 2025-26 ਦੇ ਬਜ਼ਟ ਬਾਰੇ ਵੀ ਚਰਚਾ ਕੀਤੀ ਗਈ ਤਾਂ ਜੋ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਲਈ ਲੋੜੀਂਦਾ ਬਜਟ ਉਪਲੱਬਧ ਕਰਵਾਇਆ ਜਾ ਸਕੇ।

ਮੰਤਰੀ ਮੋਹਿੰਦਰ ਭਗਤ ਨੇ ਕਿਹਾ ਸਰਕਾਰ ਦਾ ਮੁੱਖ ਟੀਚਾ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।  ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਕੀਤੀ ਜਾਵੇ ਤਾਂ ਜੋ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂ-ਬੱਧ ਤਰੀਕੇ ਨਾਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਕੀਤੇ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵੱਲੋਂ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਦੀਆਂ ਰਿਪੋਰਟਾਂ ਸਰਕਾਰ ਨੂੰ ਭੇਜੀਆਂ ਜਾਣ।

ਮੰਤਰੀ ਨੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਦੇ ਮੰਤਵ ਲਈ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨਾਲ ਤਾਲਮੇਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।  ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆ ਦੀਆ ਖਾਲੀ ਅਸਾਮੀਆਂ ਨੂੰ ਵੀ ਭਰਨ ਲਈ ਯੋਗ ਉਪਰਾਲੇ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਿਆਂ ਵਿੱਚ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਜ਼ਮੀਨੀ ਪੱਧਰ ਤੇ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਣ ਅਤੇ ਵੱਧ ਤੋਂ ਵੱਧ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ।

ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਰੱਖਿਆ ਸੇਵਾਵਾਂ ਭਲਾਈ ਜੈ.ਐਮ.ਬਾਲਾਮੁਰੂਗਨ, ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਰਨਲ ਹਰਮਨਦੀਪ ਸਿੰਘ ਅਤੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਬ੍ਰਿਗੇ. ਭੁਪਿੰਦਰ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement