Kapurthala News : ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਨੌਜਵਾਨਾਂ 'ਚ ਸੁਲਤਾਨਪੁਰ ਲੋਧੀ ਦੇ ਪਿੰਡ ਤਰਫ ਬਹਿਬਲ ਬਹਾਦਰ ਦਾ ਨੌਜਵਾਨ ਸ਼ਾਮਿਲ

By : BALJINDERK

Published : Feb 5, 2025, 4:52 pm IST
Updated : Feb 5, 2025, 4:52 pm IST
SHARE ARTICLE
ਗੁਰਪ੍ਰੀਤ ਸਿੰਘ
ਗੁਰਪ੍ਰੀਤ ਸਿੰਘ

Kapurthala News : ਕਰਜ਼ੇ ਦੀ ਪੰਡ ਚੁੱਕ ਕੇ ਘਰ ਦੇ ਹਾਲਾਤ ਸੁਧਾਰਨ ਦਾ ਸੁਪਨਾ ਲੈ ਕੇ ਗਿਆ ਸੀ ਵਿਦੇਸ਼

Kapurthala News in Punjabi : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਤੋਂ ਬਾਅਦ ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਵੱਡੇ  ਪੱਧਰ ‘ਤੇ ਦੇਸ਼ ਨਿਕਾਲੇ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਬੀਤੇ ਸੋਮਵਾਰ (3 ਫਰਵਰੀ) ਨੂੰ ਇਕ ਅਮਰੀਕੀ ਫੌਜੀ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ। ਇਹ ਜਹਾਜ਼ ਅੱਜ ਭਾਰਤ ਪਹੁੰਚ ਜਾਵੇਗਾ। ਇਹ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ਉਤੇ ਉਤਰੇਗਾ। ਇਸ ਵਿਚ 205 ਲੋਕ ਸਵਾਰ ਹਨ ਤੇ ਬਹੁਤੇ ਪੰਜਾਬੀ ਹਨ। ਇਹਨਾਂ ਨੌਜਵਾਨਾਂ ਵਿੱਚ ਕਪੂਰਥਲਾ ਦੇ ਪਿੰਡ ਤਰਫ ਬਹਿਬਲ ਬਹਾਦਰ ਦਾ ਵਸਨੀਕ ਗੁਰਪ੍ਰੀਤ ਸਿੰਘ ਵੀ ਸ਼ਾਮਿਲ ਹੈ।

ਮੀਡੀਆ ਰਾਹੀਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਉਸਦੇ ਡਿਪੋਰਟ ਹੋਣ ਦੀ ਜਾਣਕਾਰੀ ਅੱਜ ਮਿਲੀ ਹੈ। ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਬੇਹੱਦ ਭਾਵੁਕ ਹੋ ਚੁੱਕਿਆ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਕਰਜ਼ੇ ਦੀ ਪੰਡ ਚੁੱਕ ਕੇ ਉਸ ਨੂੰ ਅਮਰੀਕਾ ਭੇਜਿਆ ਸੀ ਤੇ ਬਹੁਤ ਸਾਰੇ ਸੁਪਨੇ ਦੇਖੇ ਸਨ ਕਿ ਸ਼ਾਇਦ ਉਹ ਘਰ ਦੇ ਹਾਲਾਤ ਸੁਧਾਰੇਗਾ ਪਰ ਕਿਸਮਤ ਨੂੰ ਕੁਝ ਹੋਰ ਮਨਜੂਰ ਸੀ।

ਰੋਜ਼ਾਨਾ ਸਪੋਕਸਮੈਨ ਦੀ ਟੀਮ ਨੇ ਅਮਰੀਕਾ ਤੋਂ ਡਿਪੋਰਟ ਹੋ ਰਹੇ ਗੁਰਪ੍ਰੀਤ ਦੇ ਪਿੰਡ ਪਹੁੰਚ ਕੇ ਉਸ ਦੇ ਪਿਤਾ ਦੇ ਨਾਲ ਗੱਲਬਾਤ ਕੀਤੀ ਪਿਤਾ ਨੇ ਦੱਸਿਆ ਕਿ 40 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਉਸਨੇ ਆਪਣੇ ਬੇਟੇ ਨੂੰ ਵਿਦੇਸ਼ ਭੇਜਿਆ ਸੀ। ਕਰੀਬ 20 ਦਿਨ ਪਹਿਲਾਂ ਉਸਦੀ ਬੇਟੇ ਨਾਲ ਗੱਲਬਾਤ ਹੋਈ ਸੀ। ਉਸ ਤੋਂ ਬਾਅਦ ਅੱਜ ਉਸ ਨੂੰ ਪਤਾ ਲੱਗਿਆ ਹੈ ਕਿ ਉਸਦਾ ਪੁੱਤਰ ਡਿਪੋਰਟ ਹੋ ਕੇ ਘਰ ਵਾਪਸ ਆ ਰਿਹਾ ਹੈ। ਪਰਿਵਾਰ ਵੱਲੋਂ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ ਤੇ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ।

(For more news apart from Among the youth being deported from America, youth Behbal Bahadur is included in village Sultanpur Lodhi News in Punjabi, stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement