
ਸਰਕਾਰ ਨੂੰ ਅਮਰੀਕਾ ਨਾਲ ਗੱਲਬਾਤ ਕਰਨੀ ਚਾਹੀਦੀ
ਚੰਡੀਗੜ੍ਹ: ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਭਾਰਤੀ ਲੋਕ ਵਾਪਸ ਆਏ ਹਨ। ਉਨ੍ਹਾਂ ਨੇਕਿਹਾ ਹੈ ਕਿ ਮਜ਼ਬੂਰੀਆਂ ਦੇ ਵਸ ਇੰਨ੍ਹਾਂ ਲੋਕਾਂ ਨੂੰ ਵਿਦੇਸ਼ਾਂ ਵਿੱਚ ਜਾਣਾ ਪਿਆ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੂੰ ਅਮਰੀਕਾ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨਾਂ ਦੀ ਮਦਦ ਕੀਤੀ ਜਾਵੇ। ਗਰੇਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਡਿਪੋਰਟ ਹੋ ਕੇ ਆਏ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ।
ਉਨ੍ਹਾਂ ਨੇ ਕਿਹਾ ਹੈ ਕਿ ਕੋਈ ਪੰਜਾਬੀ, ਗੁਜਰਾਤੀ ਜਾ ਕੁਝ ਹੋਰ ਨਹੀ ਇਹ ਸਾਰੇ ਹਿੰਦੋਸਤਾਨੀ ਹਨ। ਉਨ੍ਹਾਂ ਨੇ ਕਿਹਾ ਹੈਕਿ ਅਸੀਂ ਸਾਰੇ ਹਿੰਦੋਸਤਾਨੀ ਹਾਂ। ਇਸ ਲਈ ਸਰਕਾਰ ਨੂੰ ਸਾਰੇ ਨੌਜਵਾਨਾਂ ਦੀ ਮਦਦ ਕਰਨੀ ਚਾਹੀਦੀ ਹੈ।