
ਮੌਜੂਦਾ ਸਰਪੰਚ ਕੁਲਦੀਪ ਸਿੰਘ ਅਤੇ ਸਾਬਕਾ ਸਰਪੰਚ ਗਮਦੂਰ ਸਿੰਘ ਵਿਚਾਲੇ ਹੋਇਆ ਝਗੜਾ
Faridkot News: ਫਰੀਦਕੋਟ ਤੋਂ ਪੁਲਿਸ ਅਤੇ ਪਿੰਡ ਵਾਸੀਆ ਵਿਚਾਲੇ ਝੜਪ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਫਰੀਦਕੋਟ ਦੇ ਪਿੰਡ ਚੰਦਰਭਾਨ ਵਿੱਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਏ ਝਗੜੇ ਦੌਰਾਨ, ਇੱਕ ਸਮੂਹ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਪਹੁੰਚੀ ਪੁਲਿਸ 'ਤੇ ਪ੍ਰਦਰਸ਼ਨਕਾਰੀਆਂ ਨੇ ਹਮਲਾ ਕਰ ਦਿੱਤਾ। ਪ੍ਰਦਰਸ਼ਨਕਾਰੀ ਪਿੰਡ ਵਾਸੀਆਂ ਨੇ ਪੁਲਿਸ 'ਤੇ ਇੱਟਾਂ-ਪੱਥਰਾਂ ਨਾਲ ਹਮਲਾ ਕੀਤਾ ਅਤੇ ਉਨ੍ਹਾਂ ਦੇ ਵਾਹਨਾਂ ਦੀ ਭੰਨ-ਤੋੜ ਵੀ ਕੀਤੀ।
ਮਿਲੀ ਜਾਣਕਾਰੀ ਅਨੁਸਾਰ ਹਮਲੇ ਵਿੱਚ ਕੁਝ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਡਾ. ਪ੍ਰਗਿਆ ਜੈਨ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਮਾਮਲੇ ਵਿੱਚ ਐਸਐਸਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਪੁਲਿਸ 'ਤੇ ਹਮਲਾ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।