
12 ਫਰਵਰੀ ਨੂੰ ਹੋਣ ਵਾਲੀ ਮਹਾਪੰਚਾਇਤ ਵਿੱਚ ਪਹੁੰਚਣ ਦੀ ਕੀਤੀ ਅਪੀਲ
ਖਨੌਰੀ ਬਾਰਡਰ: ਖਨੌਰੀ ਕਿਸਾਨ ਮੋਰਚਾ ਉੱਪਰ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 72ਵੇਂ ਦਿਨ ਵੀ ਜਾਰੀ ਰਿਹਾ। ਜਗਜੀਤ ਸਿੰਘ ਡੱਲੇਵਾਲ ਨੇ ਵੀਡੀਓ ਜਾਰੀ ਕਰਦਿਆਂ ਹੋਇਆ ਖਨੌਰੀ ਕਿਸਾਨ ਮੋਰਚੇ ਵਿੱਚ ਆਪਣੇ ਖੇਤਾਂ 'ਚੋਂ ਪਵਿੱਤਰ ਜਲ ਲੈ ਕੇ ਪਹੁੰਚੇ ਹਰਿਆਣਾ ਦੇ ਕਿਸਾਨਾਂ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ 12 ਫਰਵਰੀ ਨੂੰ ਕਿਸਾਨ ਅੰਦੋਲਨ 02 ਦੇ ਬਾਰਡਰਾ ਉੱਪਰ ਇੱਕ ਸਾਲ ਪੂਰਾ ਹੋਣ 'ਤੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਕਰਵਾਈ ਜਾ ਰਹੀ ਮਹਾਂਪੰਚਾਇਤ 'ਚ ਵੱਧ ਤੋਂ ਵੱਧ ਗਿਣਤੀ 'ਚ ਪਹੁੰਚਣ ਤਾਂ ਜੋ ਆਪਣੇ ਲੋਕਾਂ ਦੇ ਦਰਸ਼ਨ ਕੇ ਉਹਨਾਂ ਨੂੰ ਨਵੀਂ ਊਰਜਾ ਮਿਲ ਸਕੇ, ਜਿਸ ਨਾਲ ਉਹ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰ ਸਕਣ। 11 ਫਰਵਰੀ ਨੂੰ ਰਤਨਾਪੁਰਾ ਮੋਰਚੇ 'ਤੇ ਹੋਣ ਵਾਲੀ ਮਹਾਪੰਚਾਇਤ ਲਈ ਰਾਜਸਥਾਨ ਦੇ ਕਿਸਾਨ ਪਿੰਡ-ਪਿੰਡ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ।