Pathankot News : ਲਾਲ ਚੰਦ ਕਟਾਰੂਚੱਕ ਨੇ ਮੈਗਾ PTM ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

By : BALJINDERK

Published : Feb 5, 2025, 8:26 pm IST
Updated : Feb 5, 2025, 8:27 pm IST
SHARE ARTICLE
ਕੈਬਨਿਟ ਮੰਤਰੀ ਵੱਲੋਂ ਸਰਨਾ ਅਤੇ ਮਲਿਕਪੁਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ
ਕੈਬਨਿਟ ਮੰਤਰੀ ਵੱਲੋਂ ਸਰਨਾ ਅਤੇ ਮਲਿਕਪੁਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ

Pathankot News : ਕੈਬਨਿਟ ਮੰਤਰੀ ਵੱਲੋਂ ਸਰਨਾ ਅਤੇ ਮਲਿਕਪੁਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ

Pathankot News in Punjabi : ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਫ਼ੀਡਬੈਕ ਲੈ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੇ  ਉਦੇਸ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਪੀ.ਟੀ.ਐਮ. ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅੰਦਰ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀਆਂ) ਕਰਵਾਈਆਂ ਗਈਆਂ ਜਿਸ ’ਚ ਮਾਪਿਆਂ ਅਤੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਹ ਪ੍ਰਗਟਾਵਾ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਜ਼ਿਲ੍ਹਾ ਪਠਾਨਕੋਟ ਦੇ ਦੋ ਸਕੂਲਾਂ ਅੰਦਰ ਮਾਪੇ ਅਧਿਆਪਕ ਮਿਲਣੀ ਦੋਰਾਨ ਸਿਰਕਤ ਕਰਦਿਆਂ ਕੀਤਾ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਧਿਕਾਰੀ ਪਠਾਨਕੋਟ (ਸੈਕੰਡਰੀ) , ਨਰੇਸ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਵਿਜੇ ਕੁਮਾਰ ਕਟਾਰੂ ਚੱਕ ,ਪਵਨ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਹਾਜ਼ਰ ਸਨ।

1

ਜ਼ਿਕਰਯੋਗ ਹੈ ਕਿ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਕਾਰੀ ਹਾਈ ਸਕੂਲ ਸਰਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ ਕੀਤੀ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਵਿਦਿਆਰਥੀਆਂ ਤੇ ਮਾਪਿਆਂ ਤੋ ਫ਼ੀਡਬੈਕ ਲਈ। ਇਸ ਦੌਰਾਨ ਉਨ੍ਹਾਂ ਸਕੂਲ ਮੁਖੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ।

ਇਸ ਮੌਕੇ ’ਤੇ ਸੰਬੋਧਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਨੇ ਸਰਕਾਰੀ ਸਕੂਲਾਂ ਅੰਦਰ ਦਿੱਤੀ ਜਾ ਰਹੀ ਸਿੱਖਿਆ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਤੇ ਇਤਿਹਾਸਕ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਦੀ ਮਾਪਿਆਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਉਸਾਰੂ ਫ਼ੈਸਲਿਆਂ ਸਦਕਾ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਨਜ਼ਰੀਏ ਵਿੱਚ ਫ਼ਰਕ ਪੈ ਰਿਹਾ ਹੈ। ਹੁਣ ਲੋਕ ਪ੍ਰਾਈਵੇਟ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਵੱਧ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹੀ ਖੇਤਰ ਵਿੱਚ ਰੱਖਣ ਅਤੇ ਬੱਚਿਆਂ ਦੇ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਵਿੱਚ ਦਾਖ਼ਲਾ ਲੈਣ ਨਾਲ ਅਧਿਆਪਕਾਂ ਨੂੰ ਵੀ ਹੌਸਲਾ ਮਿਲਿਆ ਹੈ ਅਤੇ ਉਹ ਉਤਸ਼ਾਹ ਨਾਲ ਕਾਰਜ ਕਰ ਰਹੇ ਹਨ।

1

ਉਨ੍ਹਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ, ਸਰਨਾ ਵਿਖੇ ਮਾਪਿਆਂ ਨੇ ਖੇਡ ਮੈਦਾਨ ਵਿੱਚ ਭਰਤ ਪਾਉਣ ਦੀ ਮੰਗ ਰੱਖੀ ਹੈ। ਇਸ ਸਬੰਧੀ ਮੌਕੇ ’ਤੇ ਉਨ੍ਹਾਂ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੂੰ ਦਿਸਾ ਨਿਰਦੇਸ਼ ਦਿੱਤੇ ਕਿ ਸਬੰਧਤ ਵਿਭਾਗ ਨੂੰ ਕਹਿ ਕੇ ਸਕੂਲ ਮੈਦਾਨ ਵਿੱਚ ਮਿੱਟੀ ਪਾ ਕੇ ਇਸ ਨੂੰ ਤੁਰੰਤ ਉੱਚਾ ਕੀਤਾ ਜਾਵੇ।

ਪਠਾਨਕੋਟ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚਾ ਵਿਕਾਸ ਲਈ 2.63 ਕਰੋੜ ਰੁਪਏ ਕੀਤੇ ਜਾਰੀ--ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰੋੜਾਂ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਪਠਾਨਕੋਟ ਜ਼ਿਲ੍ਹੇ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 2.63 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਸ ਨਾਲ ਵਿਦਿਆਰਥੀਆਂ ਲਈ ਮੁਢਲੀਆਂ ਸਹੂਲਤਾਂ ਯਕੀਨੀ ਬਣਾਈ ਜਾਣਗੀਆਂ।

ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਜਾਣਗੇ ਵੱਖ-ਵੱਖ ਸੂਬਿਆਂ ਦੇ 6 ਦਿਨਾ ਵਿੱਦਿਅਕ ਟੂਰ ’ਤੇ--ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਸਿਖਲਾਈ ਪ੍ਰੋਗਰਾਮਾਂ ’ਤੇ ਭੇਜਣ ਤੋਂ ਬਾਅਦ ਹੁਣ ਹੋਣਹਾਰ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ’ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਵਿੱਚ ਸਾਮਲ ਹੋ ਕੇ ਛੇਤੀ ਹੀ ਜ਼ਿਲ੍ਹਾ ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਵੱਖ-ਵੱਖ ਸੂਬਿਆਂ ਦੇ 6 ਦਿਨਾਂ ਟੂਰ ’ਤੇ ਜਾਣਗੇ।

(For more news apart from Lal Chand Kataruchak Mega PTM. During feedback from parents, Hon reiterated government commitment to quality education News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement