ਖ਼ਬਰਾਂ |

ਤਾਜ਼ਾ |

Jagraon Accident News: ਜਗਰਾਉਂ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
Published : Feb 5, 2026, 6:41 am IST
Updated : Feb 5, 2026, 8:22 am IST
SHARE ARTICLE
Jagraon Accident News
Jagraon Accident News

Jagraon Accident News: ਮ੍ਰਿਤਕਾਂ ਵਿਚੋਂ ਇਕ ਨੌਜਵਾਨ ਵਿਆਹ ਕਰਵਾਉਣ ਲਈ ਵਿਦੇਸ਼ ਤੋਂ ਆਇਆ ਸੀ

ਜਗਰਾਉਂ (ਪਰਮਜੀਤ ਸਿੰਘ ਗਰੇਵਾਲ) : ਜਗਰਾਉ ਨੇੜੇ ਪਿੰਡ ਲੀਲਾਂ ਸਥਿਤ ਇਕ ਨਿਜੀ ਸਕੂਲ ਨੇੜੇ ਭਿਆਨਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਸਦਰਪੁਰਾ ਦੇ ਦੋ ਨੌਜਵਾਨ ਬਲਰਾਜ ਸਿੰਘ ਤੇ ਕ੍ਰਿਸ਼ਨ ਸਿੰਘ ਅਪਣੇ ਮੋਟਰਸਾਈਕਲ ’ਤੇ ਜਗਰਾਉ ਵੱਲ ਜਾ ਰਹੇ ਸਨ

 ਅਚਾਨਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆਉਣ ਨਾਲ ਦੋਹਾਂ ਦੀ ਮੌਤ ਹੋ ਗਈ। ਪਰਵਾਰਕ ਮੈਬਰਾਂ ਅਨੁਸਾਰ ਕ੍ਰਿਸ਼ਨ ਸਿੰਘ ਦੁਬਈ ਤੋਂ ਵਿਆਹ ਕਰਵਾਉਣ ਪਿੰਡ ਆਇਆ ਸੀ। ਉਨ੍ਹਾਂ ਦਸਿਆ ਕਿ ਹਾਲੇ ਕ੍ਰਿਸ਼ਨ ਦੇ ਵਿਆਹ ਦੀ ਤਰੀਕ ਵੀ ਤੈਅ ਨਹੀ ਸੀ ਹੋਈ ਤੇ ਉਹ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ।

ਪਤਾ ਲੱਗਾ ਕਿ ਬਲਰਾਜ ਸਿੰਘ ਤਿੰਨ ਬੇਟੀਆਂ ਦਾ ਪਿਤਾ ਸੀ। ਪਰਵਾਰਕ ਮੈਬਰਾਂ ਨੇ ਕਾਰ ਚਾਲਕ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਥਾਣਾ ਸਿੱਧਵਾਂਬੇਟ ਦੇ ਐਸ.ਐਚ.ਓ. ਹੀਰਾ ਸਿੰਘ ਨੇ ਦਸਿਆ ਕਿ ਹਾਦਸਾ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਪਰਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement