
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਬਰਖਾਸਤਗੀ ਨੂੰ ਲੈ ਕੇ ਅੱਜ ਲੁਧਿਆਣਾ ਵਿਖੇ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਪੁੱਜੇ ਆਮ ਆਦਮੀ...
ਲੁਧਿਆਣਾ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਬਰਖਾਸਤਗੀ ਨੂੰ ਲੈ ਕੇ ਅੱਜ ਲੁਧਿਆਣਾ ਵਿਖੇ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਪੁੱਜੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਡਿਪਟੀ ਨੇਤਾ ਸਰਬਜੀਤ ਕੌਰ ਮਾਣੂੰਕੇ ਵਿਧਾਇਕ ਜਗਰਾਓਂ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਆਦਿ ਨੂੰ ਲੁਧਿਆਣਾ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
Protest
ਪਤਾ ਲੱਗਿਆ ਹੈ ਕਿ ਇਨ੍ਹਾਂ ਨੂੰ ਪੁਲਿਸ ਨੇ ਉਸ ਸਮੇਂ ਹਿਰਾਸਤ ਵਿਚ ਲਿਆ, ਜਦੋਂ ਕੋਚਰ ਮਾਰਕਿਟ ਤੋਂ ਮਾਰਚ ਕਰਦੇ ਹੋਏ ਭਾਰਤ ਭੂਸ਼ਣ ਆਸ਼ੂ ਦੇ ਘਰ ਵੱਲ ਨੂੰ ਜਾ ਰਹੇ ਸਨ। ਲੁਧਿਆਣਾ ਪੁਲਿਸ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 5 ‘ਚ ਰੱਖਿਆ ਗਿਆ ਹੈ। ਜਿੱਥੇ ਕਿ ਉਕਤ ਆਗੂਆਂ ਵੱਲੋਂ ਦਰੀ ਵਿਛਾ ਕਾ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਜਾਰੀ ਹੈ।