
ਪਟਿਆਲਾ : ਕੇਂਦਰ ਸਰਕਾਰ ਵੱਲੋਂ ਸਵਰਨ ਭਾਈਚਾਰੇ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਦੇ ਵਿਰੋਧ 'ਚ ਅੱਜ ਐਸ.ਸੀ. ਵਰਗ ਵੱਲੋਂ ਪਟਿਆਲਾ ਬੱਸ ਅੱਡੇ 'ਤੇ ਚੱਕਾ ਜਾਮ...
ਪਟਿਆਲਾ : ਕੇਂਦਰ ਸਰਕਾਰ ਵੱਲੋਂ ਸਵਰਨ ਭਾਈਚਾਰੇ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਦੇ ਵਿਰੋਧ 'ਚ ਅੱਜ ਐਸ.ਸੀ. ਵਰਗ ਵੱਲੋਂ ਪਟਿਆਲਾ ਬੱਸ ਅੱਡੇ 'ਤੇ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਐਸ.ਸੀ. ਭਾਈਚਾਰੇ ਦੇ ਜ਼ਿਲ੍ਹਾ ਪ੍ਰਧਾਨ ਭਾਵਾਦਾਸ ਅਰੁਣ ਧਾਲੀਵਾਲ' ਰਵਿੰਦਰ ਸਿੰਘ ਚੱਪੜ, ਗੁਰਮੇਲ ਸਿੰਘ, ਜਗਦੀਸ਼ ਸਿੰਘ, ਗੁਰਜੰਟ ਸਿੰਘ ਆਦਿ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਵਰਨ ਭਾਈਚਾਰੇ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਨਾਲ ਐਸ.ਸੀ. ਭਾਈਚਾਰੇ ਦੇ ਲੋੜਵੰਦ ਪਰਿਵਾਰਾਂ ਵਿਚ ਭਾਰੀ ਰੋਸ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਜਿੱਥੇ ਲੋੜਵੰਦ ਪਰਿਵਾਰਾਂ ਦੀ ਪਿੱਠ ਟੁੱਟ ਜਾਵੇਗੀ ਉੱਥੇ ਹੀ ਲੋੜਵੰਦ ਪਰਿਵਾਰ ਹੋਰ ਗਰੀਬ ਹੋ ਜਾਣਗੇ। ਉਨ੍ਹਾਂ ਕਿਹਾ ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਈਵੀਐਮ ਮਸ਼ੀਨ ਦੇ ਨਾਲ ਵੀਵੀਪੈਟ ਮਸ਼ੀਨ ਵੀ ਲਗਾਉਣੀ ਚਾਹੀਦੀ ਹੈ।
ਐਸ.ਸੀ. ਭਾਈਚਾਰੇ ਦੇ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਆਉਣ ਵਾਲੇ ਸਮੇਂ 'ਚ ਕੇਂਦਰ ਸਰਕਾਰ ਵੱਲੋਂ ਇਹ ਫ਼ੈਸਲੇ ਵਾਪਸ ਨਾ ਲਏ ਗਏ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।