ਮੁੱਖ ਮੰਤਰੀ ਵਲੋਂ ਬਨੂੜ 'ਉਦਯੋਗਿਕ ਹੱਬ ਮਾਸਟਰ ਪਲਾਨ' ਨੂੰ ਸਿਧਾਂਤਕ ਪ੍ਰਵਾਨਗੀ
Published : Mar 5, 2019, 8:08 pm IST
Updated : Mar 5, 2019, 8:10 pm IST
SHARE ARTICLE
Captain Amrinder Singh
Captain Amrinder Singh

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਨੂੜ ਨੂੰ ਉਦਯੋਗਿਕ ਧੁਰੇ ਵਜੋਂ ਵਿਕਸਤ ਕਰਨ ਲਈ ਮਾਸਟਰ ਪਲਾਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਨੂੜ ਨੂੰ ਉਦਯੋਗਿਕ ਧੁਰੇ ਵਜੋਂ ਵਿਕਸਤ ਕਰਨ ਲਈ ਮਾਸਟਰ ਪਲਾਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ ਪ੍ਰਾਜੈਕਟ ਸਮੇਂ ਸੀਮਾ ਵਿੱਚ ਮੁਕੰਮਲ ਕਰਵਾਉਣ ਲਈ ਕੌਂਟਰੀ ਐਡ ਟਾਊਨ ਪਲੈਨਿੰਗ ਵਿਭਾਗ ਨੂੰ ਤੁਰੰਤ ਜ਼ਰੂਰੀ ਸੋਧਾਂ ਕਰਨ ਲਈ ਨਿਰਦੇਸ਼ ਦਿੱਤੇ ਹਨ। 

ਅੱਜ ਏਥੇ ਪੰਜਾਬ ਰੀਜਨਲ ਐਂਡ ਟਾਊਨ ਪਲੈਨਿੰਗ ਅਤੇ ਡਿਵੈਲਪਮੈਂਟ ਬੋਰਡ ਦੀ 37ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬਣੇ ਨਿਵੇਸ਼ ਪੱਖੀ ਮਾਹੌਲ ਦੀ ਰੋਸ਼ਨੀ ਵਿੱਚ ਖਿੱਤੇ ਦੇ ਸਨਅਤੀ ਵਿਕਾਸ ਨੂੰ ਬੜਾਵਾ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਹੈ। ਮੁੱਖ ਮੰਤਰੀ ਨੇ ਕਨਫੈਡਰੇਸ਼ਨ ਆਫ਼ ਰੀਅਲ ਇਸਟੇਟ ਡਿਵੈਲਪਰਜ਼ ਐਸੋਸੀਏਸ਼ਨ ਆਫ਼ ਇੰਡੀਆ (ਸੀ.ਆਰ.ਈ.ਡੀ.ਏ.ਆਈ) ਪੰਜਾਬ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਵਿਕਾਸ ਨਿਯੰਤਰਣ ਨਿਯਮ ਸੋਧਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਉਨਾਂ ਨੇ ਵੱਖ-ਵੱਖ ਮਾਸਟਰ ਪਲਾਨਾ ਵਿੱਚ ਸੈਕਟਰ/ਅੰਤਰ ਸੈਕਟਰ ਸੜਕਾਂ ਦੇ ਸੰਪਰਕ ਲਈ ਜੋਨਲ ਸੜਕਾਂ ਦੀ ਕਤਾਰਬੰਦੀ ਅਤੇ ਈ.ਡਬਲਯੂ.ਐਸ ਸਥਾਨਾਂ ਦੇ ਵਿਕਰੀ ਖੇਤਰਾਂ ਦੇ ਤਖਮੀਨੇ ਸਬੰਧੀ ਮੰਗ ਉਠਾਈ ਸੀ। 

ਇਕ ਹੋਰ ਮਹੱਤਵਪੂਰਨ ਕਦਮ ਚੁਕਦੇ ਹੋਏ ਮੁੱਖ ਮੰਤਰੀ ਨੇ ਮਾਸਟਰ ਪਲਾਨਜ਼ ਲਈ ਸੰਗਠਿਤ ਜੋਨਿੰਗ ਨਿਯਮ ਅਤੇ ਵਿਕਾਸ ਬੰਧੇਜ ਸੋਧਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸੂਬੇ ਵਿੱਚ ਯੋਜਨਾਬਧ ਅਤੇ ਇਕਸਾਰ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਨੋਟੀਫਾਈ ਪਲਾਨ ਦੇ ਖੇਤੀਬਾੜੀ ਜੋਨਾਂ ਵਿੱਚ ਸਾਰੀਆਂ ਵਸਤਾਂ ਦੇ ਮਾਲ ਗੋਦਾਮਾਂ ਦੀ ਆਗਿਆ ਦਿੱਤੀ ਜਾਵੇ ਜਿਸ ਦੇ ਵਾਸਤੇ ਮਾਸਟਰ ਪਲਾਨ ਦੇ ਅੰਤਿਮ ਨੋਟੀਫਿਕੇਸ਼ਨ ਤੋਂ ਪਹਿਲਾਂ ਆਮ ਲੋਕਾਂ ਤੋਂ ਇਤਰਾਜ ਮੰਗੇ ਜਾਣ। 

ਕੈਪਟਨ ਅਮਰਿੰਦਰ ਸਿੰਘ ਨੇ ਹੋਟਲ ਸਥਾਨਾਂ ਦੀ ਰਾਖਵੀ ਕੀਮਤ ਨਿਰਧਾਰਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨਾਂ ਨੇ 2000 ਵਰਗ ਗਜ ਤੋਂ ਵਧ ਵਾਲੀਆਂ ਥਾਵਾਂ ਦੀਆਂ ਕੀਮਤ ’ਚ ਤਰਕਮਈ ਸੋਧ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ। ਹੋਟਲਾਂ ਲਈ ਵੱਡੀਆਂ ਥਾਵਾਂ ਦੀ ਰਾਖਵੀਂ ਕੀਮਤ ਵੱਖ-ਵੱਖ ਸ਼ਹਿਰੀ ਅਥਾਰਟੀਆਂ ਵਿੱਚ ਮੌਜੂਦਾ ਰਿਹਾਇਸ਼ੀ ਦਰਾਂ ਦਾ 100 ਫੀਸਦੀ ਨਿਰਧਾਰਤ ਕੀਤੀ ਗਈ ਹੈ। 

Captain Amrinder Singh-5Captain Amrinder Singh-5ਮੁੱਖ ਮੰਤਰੀ ਨੇ ਹਾਲ ਹੀ ਵਿੱਚ ਨਵੀਂ ਬਣਾਈ ਗਈ ਡੇਰਾ ਬਾਬਾ ਨਾਨਕ ਵਿਸ਼ੇਸ਼ ਵਿਕਾਸ ਅਥਾਰਟੀ ਵਿੱਚ ਅਸਾਮੀਆਂ ਪੈਦਾ ਕਰਨ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਦੇ ਹਿੱਸੇ ਵਜੋਂ ਇਸ ਖਿੱਤੇ ਦੇ ਬੁਨਿਆਦੀ ਢਾਂਚੇ ਨੂੰ ਉੱਚਿਆਉਣ ਦੇ ਨਾਲ-ਨਾਲ ਇਸ ਦਾ ਸੁੰਦਰੀਕਰਨ ਕੀਤਾ ਜਾ ਸਕੇ।

ਮੀਟਿੰਗ ਵਿਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਮਕਾਨ ਅਤੇ ਸਹਿਰੀ ਵਿਕਾਸ ਵਿਨੀ ਮਹਾਜਨ, ਵਿੱਤ ਕਮਿਸ਼ਨਰ ਮਾਲ ਕਲਪਨਾ ਮਿੱਤਲ ਬਰੂਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸੈਰ ਸਪਾਟਾ ਵਿਕਾਸ ਪ੍ਰਤਾਪ ਸਿੰਘ, ਮੁੱਖ ਪ੍ਰਸ਼ਾਸਕ ਗਮਾਡਾ ਅਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਗੁਨੀਤ ਤੇਜ, ਸੀ.ਏ ਪੂਡਾ ਧਰਮ ਪਾਲ ਗੁਪਤਾ, ਪ੍ਰਿੰਸੀਪਲ ਸਕੱਤਰ ਜਲ ਸਰੋਤ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਏ.ਵੇਨੂ ਪ੍ਰਸਾਦ, ਸੀ.ਏ. ਪਟਿਆਲਾ ਡਿਵੈਲਪਮੈਂਟ ਅਥਾਰਟੀ ਸੁਰਭੀ ਮਲਿਕ, ਏ.ਸੀ.ਏ ਬਠਿੰਡਾ ਵਿਕਾਸ ਅਥਾਰਟੀ ਰਿਸ਼ੀ ਪਾਲ ਸਿੰਘ, ਏ.ਸੀ.ਏ ਗਲਾਡਾ ਭੁਪਿੰਦਰ ਸਿੰਘ ਅਤੇ ਚੀਫ ਕੰਟਰੀ ਐਂਡ ਟਾਊਨ ਪਲਾਨਰ ਗੁਰਪ੍ਰੀਤ ਸਿੰਘ ਹਾਜ਼ਰ ਸਨ। -------

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement