ਭਾਰਤ ਭੂਸ਼ਨ ਆਸ਼ੂ ਵਿਰੁੱਧ ਪ੍ਰਦਰਸ਼ਨ ਕਰ ਰਹੇ 'ਆਪ' ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Published : Mar 5, 2019, 5:36 pm IST
Updated : Mar 5, 2019, 5:36 pm IST
SHARE ARTICLE
AAP leaders protest outside the official residence of Bharat Bhushan Ashu
AAP leaders protest outside the official residence of Bharat Bhushan Ashu

ਲੁਧਿਆਣਾ : ਲੁਧਿਆਣਾ ਦੇ ਗ੍ਰੈਡ ਮੈਨਰ ਹੋਮ ਭ੍ਰਿਸ਼ਟਾਚਾਰ ਮਾਮਲੇ 'ਚ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਭੂਮਿਕਾ ਦੇ ਵਿਰੋਧ ਵਿਚ ਉਨ੍ਹਾਂ ਦੇ ਅਸਤੀਫ਼ੇ ਦੀ...

ਲੁਧਿਆਣਾ : ਲੁਧਿਆਣਾ ਦੇ ਗ੍ਰੈਡ ਮੈਨਰ ਹੋਮ ਭ੍ਰਿਸ਼ਟਾਚਾਰ ਮਾਮਲੇ 'ਚ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਭੂਮਿਕਾ ਦੇ ਵਿਰੋਧ ਵਿਚ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।
ਧਰਨਾਕਾਰੀਆਂ 'ਚ ਸ਼ਾਮਿਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਡਿਪਟੀ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਅਤੇ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸੀਨੀਅਰ ਆਗੂ ਸੁਰੇਸ਼ ਗੋਇਲ, ਮਾਲਵਾ ਜ਼ੋਨ-1 ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ, ਸੀਨੀਅਰ ਆਗੂ ਅਹਿਬਾਬ ਸਿੰਘ ਗਰੇਵਾਲ,  ਅਮਨ ਮੋਹੀ ਅਤੇ ਹੋਰਨਾਂ ਨੂੰ ਪੁਲਿਸ ਵਾਹਨਾਂ 'ਚ ਚੜ੍ਹਾ ਕੇ ਪੁਲਿਸ ਸਟੇਸ਼ਨ ਲਿਜਾਇਆ ਗਿਆ।

AAP leaders protest outside the official residence of Bharat Bhushan Ashu-1AAP leaders protest outside the official residence of Bharat Bhushan Ashu-1ਆਸ਼ੂ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤਾ ਜਾਵੇ : ਚੀਮਾ
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਦੌਰਾਨ ਭ੍ਰਿਸ਼ਟਾਚਾਰ ਸਿਖ਼ਰਾਂ 'ਤੇ ਹੈ ਅਤੇ ਸਰਕਾਰ ਦੇ ਮੰਤਰੀ ਖ਼ੁਦ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ। ਉਨ੍ਹਾਂ ਕਿਹਾ ਕਿ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਭ੍ਰਿਸ਼ਟਾਚਾਰ ਦੀ ਹੱਦ ਕੀਤੀ ਹੋਈ ਹੈ ਅਤੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕਰ ਰਿਹਾ ਹੈ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਾਰਟੀ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਪੰਜਾਬ ਵਿਚ ਕਿਸੇ 'ਰਾਬਰਟ ਵਾਡਰਾ' ਨੂੰ ਪਨਪਣ ਨਹੀਂ ਦੇਵੇਗੀ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਮੰਤਰੀ ਆਸ਼ੂ ਨੂੰ ਮੰਤਰੀ ਮੰਡਲ ਵਿਚੋਂ ਬਾਹਰ ਦਾ ਰਸਤਾ ਦਿਖਾਉਣ।

AAP leaders protest outside the official residence of Bharat Bhushan Ashu-2AAP leaders protest outside the official residence of Bharat Bhushan Ashu-2ਆਸ਼ੂ ਵਿਰੁੱਧ ਕਾਰਵਾਈ ਨਾ ਹੋਣਾ ਸਰਕਾਰ ਦੀ ਨੀਅਤ 'ਤੇ ਸਵਾਲ ਖੜੇ ਕਰਦੈ : ਮਾਣੂੰਕੇ
ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੰਤਰੀ ਆਸ਼ੂ ਹਮੇਸ਼ਾ ਤੋਂ ਹੀ ਆਪਣੇ ਰਵੱਈਏ ਕਾਰਨ ਖ਼ਬਰਾਂ ਵਿਚ ਰਹੇ ਹਨ ਅਤੇ ਆਪਣੇ ਆਪ ਨੂੰ ਕਾਨੂੰਨ ਤੋਂ ਉੱਪਰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਆਸ਼ੂ ਦੀ ਘੋਟਾਲੇ ਵਿਚ ਸ਼ਮੂਲੀਅਤ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਹ ਜਾਂਚ ਅਧਿਕਾਰੀਆਂ ਨੂੰ ਧਮਕਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਇਸ ਮੁੱਦੇ 'ਤੇ ਸਦਨ ਵਿਚੋਂ ਵਾਕ-ਆਊਟ ਕੀਤਾ ਸੀ ਅਤੇ ਆਸ਼ੂ ਵੱਲੋਂ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਧਮਕਾਉਣ ਦੀ ਆਡੀਓ ਜਾਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸਾਰੇ ਸਬੂਤਾਂ ਦੇ ਬਾਵਜੂਦ ਆਸ਼ੂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣਾ ਸਰਕਾਰ ਦੀ ਨੀਅਤ 'ਤੇ ਸਵਾਲ ਖੜੇ ਕਰਦਾ ਹੈ।
ਇਸ ਮੌਕੇ ਵਿਧਾਇਕ ਕੁਲਤਾਰ ਸੰਧਵਾਂ, ਸੁਰੇਸ਼ ਗੋਇਲ, ਸੀਨੀਅਰ ਆਗੂ ਰਜਿੰਦਰਪਾਲ ਕੌਰ ਛੀਨਾ, ਮਾਸਟਰ ਹਰੀ ਸਿੰਘ, ਗੁਰਜੀਤ ਸਿੰਘ ਗਿੱਲ, ਡਾ. ਤੇਜਪਾਲ ਗਿੱਲ, ਰਵਿੰਦਰ ਪਾਲ ਸਿੰਘ ਪਾਲੀ, ਪੁਨੀਤ ਸਾਹਨੀ, ਸਾਹਿਲ ਗੋਇਲ, ਸੋਨੂੰ ਕਲਿਆਨ, ਹਰਨੇਕ ਸੇਖੋਂ ਅਤੇ ਨਾਨਕ ਸਿੰਘ ਵੀ ਮੌਜੂਦ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement