
ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸ਼ਹਿਰ 'ਚ ਉਸ ਸਮੇਂ ਸਨਸਨੀ ਫ਼ੈਲ ਗਈ, ਜਦੋਂ ਦਿਨ-ਦਿਹਾੜੇ ਇੰਪਰੂਵਮੈਂਟ...
ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸ਼ਹਿਰ 'ਚ ਉਸ ਸਮੇਂ ਸਨਸਨੀ ਫ਼ੈਲ ਗਈ, ਜਦੋਂ ਦਿਨ-ਦਿਹਾੜੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਐਸ.ਡੀ.ਓ. ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਘਟਨਾ ਬਟਾਲਾ ਸ਼ਹਿਰ ਦੇ ਸ਼ਾਸਤਰੀ ਨਗਰ ਦੀ ਹੈ। ਹਮਲੇ ਦੀ ਪੂਰੀ ਵਾਰਦਾਤ ਸੀਸੀਟੀਵੀ 'ਚ ਕੈਦ ਹੋ ਗਈ ਹੈ। ਵੀਡੀਓ 'ਚ ਦਿੱਸ ਰਿਹਾ ਹੈ ਕਿ ਜਦੋਂ ਸਾਬਕਾ ਐਸ.ਡੀ.ਓ. ਘਰ ਤੋਂ ਬਾਹਰ ਨਿਕਲ ਰਿਹਾ ਸੀ ਤਾਂ ਇਕ ਵਿਅਕਤੀ ਅਚਾਨਕ ਉਸ ਨੂੰ ਘੇਰ ਲੈਂਦਾ ਹੈ ਅਤੇ ਗੋਲੀ ਚਲਾ ਦਿੰਦਾ ਹੈ। ਗੋਲੀ ਵੱਜਣ ਦੇ ਬਾਵਜੂਦ ਸਾਬਕਾ ਐਸ.ਡੀ.ਓ. ਹਮਲਾਵਰ ਵੱਲ ਇੱਟ ਚੁੱਕ ਕੇ ਸੁੱਟਦਾ ਹੈ ਅਤੇ ਖ਼ੁਦ ਜ਼ਮੀਨ 'ਤੇ ਡਿੱਗ ਪੈਂਦਾ ਹੈ।
ਘਟਨਾ ਦੀ ਸੂਚਨਾ ਮਿਲਣ ਮਗਰੋਂ ਐਸਐਸਪੀ ਬਟਾਲਾ ਉਪਿੰਦਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਘਟਨਾ ਵਾਲੀ ਥਾਂ ਦੀ ਜਾਂਚ ਕਰਨ ਮਗਰੋਂ ਪੁਲਿਸ ਨੇ ਕਾਤਲ ਦੀ ਭਾਲ ਸ਼ੁਰੂ ਕਰ ਦਿੱਤੀ ਹੈ।