ਸ਼ੇਰ ਸਿੰਘ ਘੁਬਾਇਆ ਨੂੰ ਅਸੀਂ ਪਹਿਲਾਂ ਹੀ ਪਾਰਟੀ 'ਚੋਂ ਕੱਢ ਦਿਤਾ ਸੀ : ਸੁਖਬੀਰ 
Published : Mar 5, 2019, 7:25 pm IST
Updated : Mar 5, 2019, 7:25 pm IST
SHARE ARTICLE
We had already dismissed Sher Singh Ghubaya from the party: Sukhbir
We had already dismissed Sher Singh Ghubaya from the party: Sukhbir

ਅਬੋਹਰ : ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਸੰਸਦ ਮੈਂਬਰ ਰਹੇ ਸ਼ੇਰ ਸਿੰਘ ਘੁਬਾਇਆ ਨੂੰ ਅਸੀ ਪਹਿਲਾਂ ਹੀ ਪਾਰਟੀ ਵਿਰੋਧੀ ਗਤੀਵਿਧਿਆਂ ਕਾਰਨ...

ਅਬੋਹਰ : ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਸੰਸਦ ਮੈਂਬਰ ਰਹੇ ਸ਼ੇਰ ਸਿੰਘ ਘੁਬਾਇਆ ਨੂੰ ਅਸੀ ਪਹਿਲਾਂ ਹੀ ਪਾਰਟੀ ਵਿਰੋਧੀ ਗਤੀਵਿਧਿਆਂ ਕਾਰਨ ਪਾਰਟੀ ਵਿਚੋਂ ਕੱਢ ਦਿਤਾ ਸੀ। ਉਕਤ ਸ਼ਬਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬੱਲੂਆਣਾ ਹਲਕੇ ਦੇ ਪਿੰਡ ਬਹਾਵਵਾਲਾ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ ਦੇ ਨਿਵਾਸ ਸਥਾਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ। 

ਹਰਸਿਮਰਤ ਬਾਦਲ ਦੇ ਫ਼ਿਰੋਜ਼ਪੁਰ ਤੋਂ ਚੋਣ ਲੜਨ ਦਾ ਫ਼ੈਸਲਾ ਪਾਰਟੀ ਕਰੇਗੀ : ਬੀਬੀ ਹਰਸਿਮਰਤ ਕੌਰ ਬਾਦਲ ਦੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਚੋਣ ਲੜਨ ਦੀਆਂ ਅਟਕਲਾਂ ਵਿਚ ਉਨ੍ਹਾਂ ਕਿਹਾ ਕਿ ਇਸ ਦਾ ਫ਼ੈਸਲਾ ਪਾਰਟੀ ਦੀ ਕੌਰ ਕਮੇਟੀ ਕਰੇਗੀ ਅਤੇ ਆਉਣ ਵਾਲੇ ਕੁੱਝ ਦਿਨਾਂ ਵਿਚ ਹੀ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਜਾਵੇਗਾ ਜਦਕਿ ਬਾਦਲ ਪ੍ਰਵਾਰ ਦੇ ਲਗਾਤਾਰ ਫ਼ਿਰੋਜ਼ਪੁਰ ਹਲਕੇ ਵਿਚ ਵਿਚਰਨ ਕਾਰਨ ਬੀਬੀ ਬਾਦਲ ਦੇ ਉਕਤ ਹਲਕੇ ਲਈ ਚੋਣ ਲੜਨ ਦੀਆਂ ਚਰਚਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਪੂਰੇ ਸੂਬੇ ਵਿਚ ਲੋਕਾਂ 'ਤੇ ਨਾਜਾਇਜ਼ ਪਰਚੇ ਦਰਜ ਕਰਵਾਏ ਹਨ ਜਦਕਿ ਕੇਂਦਰੀ ਮੰਤਰੀ ਹੁੰਦੇ ਹਰਸਿਮਰਤ ਕੌਰ ਬਾਦਲ ਨੇ ਚਾਰ ਫ਼ੂਡ ਪ੍ਰੋਸਸਿੰਗ ਪ੍ਰਾਜੈਕਟ ਇਸ ਇਲਾਕੇ ਵਿਚ ਦਿਤੇ ਹਨ। ਉਨ੍ਹਾਂ ਕੈਬਨਿਟ ਮੰਤਰੀ ਨਵਜੋਤ ਸਿੱਧੂ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਸਿੱਧੂ ਦੇਸ਼ ਤੋਂ ਪਹਿਲਾਂ ਅਪਣੀ ਦੋਸਤੀ ਰੱਖ ਰਿਹਾ ਹੈ ਜਦਕਿ ਉਸ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਭਾਰਤ ਵਲ ਹੈ ਜਾਂ ਪਾਕਿਸਤਾਨ ਵਲ। ਸੁਖਬੀਰ ਬਾਦਲ ਨੇ ਪਾਕਿਸਤਾਨ ਵਲੋਂ ਭਾਰਤੀ ਕਮਾਂਡਰ ਨੂੰ ਵਾਪਸ ਦੇਣਾ ਮੋਦੀ ਦਾ ਡਰ ਹੋਣ ਦੀ ਗੱਲ ਨੂੰ ਮੁੜ ਦੁਹਰਾਇਆ। ਇਸ ਮੌਕੇ ਪ੍ਰਕਾਸ਼ ਸਿੰਘ ਭੱਟੀ, ਜਥੇਦਾਰ ਕੌਰ ਸਿੰਘ ਬਹਾਵਾਵਾਲਾ, ਜਥੇਦਾਰ ਗੁਰਪਾਲ ਸਿੰਘ ਗਰੇਵਾਲ, ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ, ਸਤਿੰਦਰਜੀਤ ਸਿੰਘ ਮੰਟਾ ਆਦਿ ਆਗੂ ਹਾਜ਼ਰ ਸਨ। 

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement