
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਮਹਿਲਾਵਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖੋ-ਵੱਖ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਵਿਚ ਕੋਈ ਕਸਰ...
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਮਹਿਲਾਵਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖੋ-ਵੱਖ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹ ਵਿਚਾਰ ਗੁਰਸ਼ਰਨ ਕੌਰ ਰੰਧਾਵਾ ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਨੇ ਕੀਤਾ।
ਗੁਰਸ਼ਰਨ ਕੌਰ ਰੰਧਾਵਾ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ (ਹਰਸ਼ਾਛੀਨਾ), ਗੁਰਦਾਸਪੁਰ (ਡੇਰਾ ਬਾਬਾ ਨਾਨਕ), ਫਿਰੋਜ਼ਪੁਰ (ਮੱਖੂ), ਫਾਜ਼ਿਲਕਾ (ਖੂਹੀਆਂ ਸਰਵਰ) ਅਤੇ ਤਰਨਤਾਰਨ (ਭਿਖੀਵਿੰਡ) ਵਿਖੇ ਚੱਲ ਰਹੇ 5 ਆਈਸੀਡੀਐਸ ਬਲਾਕਾਂ ਦੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ ਅਤੇ ਸੀਨੀਅਰ ਸਹਾਇਕਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
Gursharan Kaur Randhawa meeting-2ਮੀਟਿੰਗ ਦੌਰਾਨ ਚੇਅਰਪਰਸਨ ਵੱਲੋਂ ਖਾਸ ਤੌਰ 'ਤੇ ਬੋਰਡ ਦੇ ਚੱਲ ਰਹੇ ਬਲਾਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ ਗਈ। ਇਸ ਮੌਕੇ ਸਾਰੇ ਬਲਾਕਾਂ 'ਚ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਭਰਨ ਬਾਰੇ ਵੀ ਹੁਕਮ ਦਿੱਤੇ ਗਏ ਤਾਂ ਜੋ ਸਾਰੇ ਬਲਾਕਾਂ ਦਾ ਕੰਮ ਕਾਜ ਸੁਚਾਰੂ ਢੰਗ ਨਾਲ ਹੋ ਸਕੇ। ਇਸ ਤੋਂ ਇਲਾਵਾ ਪੰਜਾਂ ਬਲਾਕਾਂ ਦੇ ਪ੍ਰਸ਼ਾਸਕੀ ਮਾਮਲਿਆਂ ਬਾਰੇ ਵੀ ਗੱਲਬਾਤ ਹੋਈ ਅਤੇ ਕਈ ਮਾਮਲਿਆਂ ਦਾ ਚੇਅਰਪਰਸਨ ਵੱਲੋਂ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ।
ਇਸ ਮੀਟਿੰਗ 'ਚ ਬੋਰਡ ਦੇ ਸਕੱਤਰ ਅਭਿਸ਼ੇਕ, ਸੁਨੀਤਾ ਪੀ.ਏ. ਅਤੇ ਨਰਿੰਦਰ ਸਿੰਘ ਸੀਨੀਅਰ ਸਹਾਇਕ ਵੀ ਹਾਜ਼ਰ ਸਨ।