ਕੈਪਟਨ ਅਮਰਿੰਦਰ ਸਿੰਘ ਨੇ ਕਾਮਯਾਬ ਤੇ ਖੁਸ਼ਹਾਲ ਪੰਜਾਬ ਦੇ ਵਾਅਦੇ ਨਾਲ ਭਵਿੱਖੀ ਏਜੰਡੇ ਦਾ ਪਿੜ ਬੰਨ੍ਹਿਆ
Published : Mar 5, 2021, 5:43 pm IST
Updated : Mar 5, 2021, 5:43 pm IST
SHARE ARTICLE
CM Punjab
CM Punjab

-ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਸੂਬੇ ਦੇ ਲੋਕ ਪੰਜਾਬ ਅਤੇ ਪੰਜਾਬੀਅਤ ਤੋਂ ਸੱਖਣੇ ਆਗੂਆਂ ਦੇ ਝੂਠੇ ਵਾਅਦਿਆਂ ਤੇ ਸਬਜ਼ਬਾਗਾਂ ਵਿੱਚ ਨਹੀਂ ਆਉਣਗੇ

ਚੰਡੀਗੜ੍ਹ: ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਸਿਰਤੋੜ ਕੋਸ਼ਿਸ਼ਾਂ ਕਰਨ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਵਿਸ਼ਵਾਸ ਜ਼ਾਹਰ ਕੀਤਾ ਕਿ ਸੂਬਾ ਵਾਸੀ ਝੂਠੇ ਵਾਅਦਿਆਂ ਅਤੇ ਸਬਜ਼ਬਾਗ ਦਿਖਾਉਣ ਵਾਲੇ ਪੰਜਾਬ ਤੇ ਪੰਜਾਬੀਅਤ ਤੋਂ ਕੋਰੇ ਅਣਜਾਨ ਕੁਝ ਆਗੂਆਂ ਦੇ ਝਾਂਸੇ ਵਿੱਚ ਨਹੀਂ ਆਉਣਗੇ ਪਰ ਇਸ ਦੇ ਨਾਲ ਹੀ ਉਨ੍ਹਾਂ ਦੀ ਪਾਰਦਰਸ਼ਤਾ ਤੇ ਜ਼ਿੰਮੇਵਾਰੀ ਵਾਲੀ ਸਰਕਾਰ ਵਿੱਚ ਵਿਸ਼ਵਾਸ ਕਾਇਮ ਰੱਖਣਾ ਜਾਰੀ ਰੱਖਣਗੇ।

CMPunjabCMPunjabਇਹ ਐਲਾਨ ਕਰਦਿਆਂ ਕਿ ਉਨ੍ਹਾਂ ਦੀ ਸਰਕਾਰ 'ਲੋਕਾਂ ਦੀ ਸਰਕਾਰ'  ਜਿਹੜੀ 'ਕਾਮਯਾਬ ਤੇ ਖੁਸ਼ਹਾਲ ਪੰਜਾਬ' ਨੂੰ ਨਿਰੰਤਰ ਜਾਰੀ ਰੱਖੇਗੇ, ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸੇ ਵੀ ਹਾਲਤ ਵਿੱਚ ਲੋਕਾਂ ਨੂੰ ਨਿਰਾਸ਼ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ, ''ਅਸੀਂ ਇਸ ਸਦਨ ਦੇ ਮੈਂਬਰਾਂ ਵੱਲੋਂ ਪ੍ਰਗਟਾਈ ਹਰ ਸੱਚੀ ਚਿੰਤਾ ਨੂੰ ਨੋਟ ਕੀਤਾ ਹੈ ਅਤੇ ਅਸੀਂ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕਰਾਂਗੇ।'' ਹਾਲਾਂਕਿ ਉਨ੍ਹਾਂ ਕਿਹਾ, ''ਇਸ ਲਈ ਕੁਝ ਹੋਰ ਸਮੇਂ ਦੀ ਲੋੜ ਹੈ ਅਤੇ ਮੈਨੂੰ ਇਹ ਯਕੀਨ ਹੈ ਕਿ ਪੰਜਾਬ ਦੇ ਲੋਕ ਇਸ ਪ੍ਰਤੀ ਸੁਚੇਤ ਹਨ।'' ਇਹ ਗੱਲ ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਪੇਸ਼ ਕੀਤੇ ਧੰਨਵਾਦ ਦੇ ਮਤੇ ਉਤੇ ਬਹਿਸ ਦੇ ਜਵਾਬ ਵਿੱਚ ਆਪਣੇ ਭਾਸ਼ਣ ਦੌਰਾਨ ਕਹੀ ।

CM PunjabCM Punjabਆਪਣੀ ਦੋ ਘੰਟੇ ਲੰਬੀ ਤਕਰੀਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦਾ ਹਾਲ ਹੀ ਵਿੱਚ ਹੋਈਆਂ ਮਿਉਂਸਪਲ ਚੋਣਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਭਾਰੀ ਫਤਵਾ ਦੇ ਕੇ ਸੂਬਾ ਸਰਕਾਰ ਵਿੱਚ ਵਿਸ਼ਵਾਸ ਪ੍ਰਗਟ ਕਰਨ ਲਈ ਧੰਨਵਾਦ ਕੀਤਾ। ਕਾਂਗਰਸ ਪਾਰਟੀ ਨੂੰ 117 ਮਿਉਂਸਪੈਲਟੀਆਂ ਵਿੱਚੋਂ 86 ਵਿੱਚ ਬਹੁਮਤ ਹਾਸਲ ਹੋਇਆ ਹੈ ਅਤੇ 2206 ਵਾਰਡਾਂ ਵਿੱਚੋਂ 1410 ਵਾਰਡਾਂ ਵਿੱਚ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਵਜ਼ੀਰ ਤੇ ਵਿਧਾਇਕ ਭਵਿੱਖ ਵਿੱਚ ਉਨ੍ਹਾਂ ਦੀਆਂ ਇੱਛਾਵਾਂ ਪੂਰੀ ਕਰਨ ਲਈ ਕਦੇ ਨਿਰਾਸ਼ ਨਹੀਂ ਕਰਨਗੇ।

CM PunjabCM Punjabਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਕੀਤੇ 546 ਵਚਨਬੱਧਤਾਵਾਂ/ਵਾਅਦਿਆਂ ਵਿੱਚੋਂ ਉਨ੍ਹਾਂ ਦੀ ਸਰਕਾਰ ਨੇ 455 ਪੂਰੀਆਂ ਕਰ ਦਿੱਤੀਆਂ ਹਨ ਜੋ ਕਿ 84.6 ਫੀਸਦੀ ਸਫਲਤਾ ਦਰ ਹੈ ਜਿਹੜੀ ਕਿ ਇਸ ਤੋਂ ਪਹਿਲਾਂ ਕਦੇ ਵੀ ਕਿਸੇ ਵੀ ਰਾਜਸੀ ਪਾਰਟੀ ਨੇ ਹਾਸਲ ਨਹੀਂ ਕੀਤੀ। ਉਨ੍ਹਾਂ ਹਾਊਸ ਨੂੰ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੇ ਵਾਅਦੇ ਵੀ ਉਨ੍ਹਾਂ ਦੀ ਸਰਕਾਰ ਬਾਕੀ ਰਹਿੰਦੇ ਸਮੇਂ ਵਿੱਚ ਪੂਰਾ ਕਰ ਦੇਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement