ਖੇਤੀ ਕਾਨੂੰਨਾਂ ਉੱਤੇ ਵਿਧਾਨ ਸਭਾ ਦੇ ਪਵਿੱਤਰ ਸਦਨ 'ਚ ਕੈਪਟਨ ਨੇ ਬੋਲੇ ਕੋਰੇ ਝੂਠ :ਹਰਪਾਲ ਸਿੰਘ ਚੀਮਾ
Published : Mar 5, 2021, 7:11 pm IST
Updated : Mar 5, 2021, 10:51 pm IST
SHARE ARTICLE
Harpal singh cheema
Harpal singh cheema

'ਆਪ' ਨੇ ਕੈਪਟਨ ਦਾ ਚਿੱਠਾ ਚੱਠਾ ਖੋਲ੍ਹਿਆ, ਨੀਤੀ ਆਯੋਗ ਦਾ ਮੈਂਬਰ ਬਣਨ ਬਾਰੇ ਸਪੱਸ਼ਟ ਕਿਉਂ ਨਹੀਂ ਕਰਦੇ ਕੈਪਟਨ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਵਰਨਰ ਦੇ ਭਾਸ਼ਣ ਉਤੇ ਚਰਚਾ ਕਰਦੇ ਹੋਏ ਦਿੱਤੇ ਜਵਾਬ ਨੂੰ ਆਮ ਆਦਮੀ ਪਾਰਟੀ ਨੇ ਕੋਰੇ ਝੂਠ ਦੱਸਿਆ। ਪਾਰਟੀ ਹੈੱਡ ਕੁਆਟਰ ਤੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਸਬੰਧੀ ਅੱਜ ਵਿਧਾਨ ਸਭਾ ਦੇ ਪਵਿੱਤਰ ਸਦਨ ਵਿੱਚ ਕੋਰੇ ਝੂਠ ਬੋਲੇ ਹਨ।

AAP Leader AAP Leaderਉਨ੍ਹਾਂ ਅਮਰਿੰਦਰ ਸਿੰਘ ਦੇ ਝੂਠਾ ਚਿੱਟਾ ਚੱਠਾ ਖੁੱਲ੍ਹਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤੱਕ ਕਾਨੂੰਨਾ ਸਬੰਧੀ ਬਣੀ ਹਾਈਪਾਵਰ ਕਮੇਟੀ ਦਾ ਮੈਂਬਰ ਬਣਨ ਸਬੰਧੀ ਅਜੇ ਤੱਕ ਕੁਝ ਵੀ ਸਪੱਸ਼ਟ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਪਿੱਠ ਵਿੱਚ ਸੂਰਾ ਮਾਰਿਆ ਹੈ, ਉਨ੍ਹਾਂ ਹਾਈਪਾਵਰ ਕਮੇਟੀ ਦਾ ਮੈਂਬਰ ਹੁੰਦੇ ਹੋਏ ਕਿਸਾਨਾਂ ਦੀ ਆਵਾਜ਼ ਨਹੀਂ ਚੁੱਕੀ।

CM Punjab CM Punjabਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਸਬੰਧੀ ਮੁੰਬਈ ਵਿਖੇ ਹੋਈ ਹਾਈਪਾਵਰ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਸ਼ਾਮਲ ਹੋਏ, ਪ੍ਰੰਤੂ ਕਿਸਾਨਾਂ ਦੀ ਗੱਲ ਕਰਨ ਦੀ ਬਜਾਏ ਚੁੱਪ ਹੀ ਰਹੇ। ਇਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਸਰਕਾਰ ਵੱਲੋਂ ਰੱਖੇ ਗਏ ਵੇਰਵਿਆਂ ਸਬੰਧੀ ਅਜੇ ਤੱਕ ਸਰਕਾਰ ਨੇ ਸਪੱਸ਼ਟ ਨਹੀਂ ਕੀਤਾ ਕਿ ਮੀਟਿੰਗਾਂ ਵਿੱਚ ਕੀ ਚਰਚਾ ਹੋਈ ਸੀ। ਉਨ੍ਹਾਂ ਕਿਹਾ ਕਿ ਖੇਤੀ ਬਾਰੇ ਕੇਂਦਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨ ਜਿਨ੍ਹਾਂ ਨੂੰ ਕਿਸਾਨ ਮੌਤ ਦੇ ਵਰੰਟ ਦੱਸ ਰਹੇ ਹਨ, ਇਨ੍ਹਾਂ ਮੌਤ ਵਰੰਟਾਂ ਲਈ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਮੋਦੀ ਦੇ ਬਰਾਬਰ ਦੇ ਜ਼ਿੰਮੇਵਾਰ ਹਨ, ਜਿਨ੍ਹਾਂ ਕਿਸਾਨਾਂ ਦੀ ਗੱਲ ਰੱਖਣ ਦੀ ਬਜਾਏ ਚੁੱਪ ਧਾਰੀ ਰੱਖੀ।

CMPunjabCMPunjabਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਏਜੰਡੇ ਵਿੱਚ ਸਾਫ ਲਿੱਖਾ ਹੈ ਕਿ ਸਰਕਾਰ ਵਸਤਾਂ ਦੇ ਭੰਡਾਰੀਕਰਨ ਸਬੰਧੀ, ਕੰਟਰੈਕਟ ਅਧਾਰਿਤ ਖੇਤੀ ਅਤੇ ਏਪੀਐਮਸੀ ਵਿੱਚ ਤਬਦੀਲੀਆਂ ਬਾਰੇ ਬਿੱਲਾਂ ਲਿਆਵੇਗੀ, ਪ੍ਰੰਤੂ ਕੈਪਟਨ ਨੇ ਇਸ ਸਬੰਧੀ ਕਦੇ ਕੋਈ ਆਵਾਜ਼ ਨਹੀਂ ਚੁੱਕੀ।  ਉਨ੍ਹਾਂ ਕਿਹਾ ਕਿ ਕੈਪਟਨ ਨੇ ਆਪਣੇ ਨਿੱਜੀ ਲਾਭ ਲਈ ਮੋਦੀ ਸਰਕਾਰ ਦਾ ਪੱਖ ਪੂਰਦੇ ਹੋਏ ਚੁੱਪ ਧਾਰਨ ਵਿੱਚ ਹੀ ਭਲਾ ਸਮਝਿਆ, ਇਸ ਲਈ ਕਿਸਾਨਾਂ ਦਾ ਪੱਖ ਨਾ ਰੱਖਿਆ।

CM PunjabCM Punjabਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਕਾਲੇ ਕਨੂੰਨਾਂ ਖਿਲਾਫ ਵਿਧਾਨ ਸਭਾ 'ਚ ਪਹਿਲਾਂ ਪਾਸ ਕੀਤੇ ਬਿੱਲਾਂ ਸਬੰਧੀ ਦੁਬਾਰਾ ਲਿਆਂਦੇ ਮਤੇ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਜਦ ਸੰਵਿਧਾਨ ਅਨੁਸਾਰ ਰਾਸ਼ਟਰਪਤੀ ਕੋਈ ਵੀ ਕੇਂਦਰੀ ਬਿੱਲ ਜਾਂ ਕਨੂੰਨ ਕੇਂਦਰ ਦੀ ਸਲਾਹ ਨਾਲ ਹੀ ਲਾਗੂ ਕਰਦਾ ਹੈ ਅਤੇ ਉਸਦੀ ਸਲਾਹ ਨਾਲ ਹੀ ਰੱਦ ਕਰਦਾ ਹੈ ,ਕੋਈ ਵੀ ਪ੍ਰਦੇਸ ਆਪਣੀ ਮਰਜ਼ੀ ਨਾਲ ਕੇਂਦਰੀ ਕਨੂੰਨ ਨੂੰ ਰੱਦ ਨਹੀਂ ਕਰ ਸਕਦਾ ਇਸ ਲਈ ਇਸ ਤਰਾਂ ਦੇ ਫੋਕੇ ਦਾਅਵੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਨਾ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement