ਸੂਬੇ ਵਿਚ ਕਰੋਨਾ ਸਬੰਧੀ ਸੁਰੱਖਿਆ ਰੋਕਾਂ ਅਤੇ ਨਿਯਮ ਲਾਗੂ ਰਹਿਣਗੇ : ਮੁੱਖ ਮੰਤਰੀ
Published : Mar 5, 2021, 6:14 pm IST
Updated : Mar 5, 2021, 6:14 pm IST
SHARE ARTICLE
Capt. Amarinder Singh
Capt. Amarinder Singh

ਕਿਹਾ, ਅਸੀਂ ਮਹਾਮਾਰੀ ਨੂੰ ਰੋਕਣ ਲਈ ਸ਼ਾਨਦਾਰ ਕੰਮ ਕੀਤਾ, ਸਹਿਯੋਗ ਲਈ ਸਾਰਿਆਂ ਦਾ ਧੰਨਵਾਦ

ਚੰਡੀਗੜ੍ਹ : ਕਰੋਨਾ ਮਹਾਮਾਰੀ ਦੇ ਚੱਲ ਰਹੇ ਖਤਰੇ ਦੇ ਮੱਦੇਨਜ਼ਰ ਸੂਬੇ ਵਿਚ ਕਰੋਨਾ ਸਬੰਧੀ ਸੁਰੱਖਿਆ ਰੋਕਾਂ ਅਤੇ ਨਿਯਮ ਲਾਗੂ ਰਹਿਣਗੇ। ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਅੰਦਰ ਰਾਜਪਾਲ ਦੇ ਭਾਸ਼ਣ ਦਾ ਜਵਾਬ ਦੇਣ ਦੌਰਾਨ ਕੀਤਾ। ਸੂਬੇ ਵਿਚ ਮਹਾਂਮਾਰੀ ਨੂੰ ਸਫਲਤਾਪੂਰਵਕ ਰੋਕਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਉਹ ਇਹ ਗੱਲ ਤਸੱਲੀ ਨਾਲ ਕਹਿ ਸਕਦੇ ਹਨ ਕਿ ਜਦੋਂ ਤੋਂ ਮਹਾਂਮਾਰੀ ਆਈ ਹੈ, ਉਦੋਂ ਤੋਂ ਹੀ ਅਸੀਂ ਇਸਨੂੰ ਰੋਕਣ ਲਈ ਸ਼ਾਨਦਾਰ ਕੰਮ ਕੀਤਾ ਹੈ। 

Captain Amrinder SinghCaptain Amrinder Singh

ਉਨ੍ਹਾਂ ਕਿਹਾ ਕਿ ਕਰੋਨਾ ਨਾਲ ਨਿਪਟਨ ਲਈ ਕੀਤੇ ਕੰਮ ਲਈ ਲੋਕਾਂ ਦੇ ਸਹਿਯੋਗ ਦੇ ਨਾਲ-ਨਾਲ ਸਿਹਤ, ਫਰੰਟ ਲਾਈਨ ਵਰਕਰਾਂ, ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ, ਗੈਰ-ਸਰਕਾਰੀ ਸੰਗਠਨਾਂ, ਸਥਾਨਕ ਨੁਮਾਇੰਦੇ ਧੰਨਵਾਦ ਦੇ ਪਾਤਰ ਹਨ'। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਹਵਾਈ ਅੱਡਿਆਂ ਅਤੇ ਵੱਡੀ ਗਿਣਤੀ ਵਿਚ ਪਰਵਾਸੀ ਭਾਰਤੀਆਂ ਦੀ ਧਰਤ ਹੋਣ ਕਰਕੇ ਪੰਜਾਬ ਉੱਚ ਜ਼ੋਖਮ ਵਾਲੇ ਸੂਬਿਆਂ ਵਿਚ ਸ਼ਾਮਿਲ ਸੀ, ਪਰ ਦੇਸ਼ ਦੀ 2.5 ਫੀਸਦੀ ਆਬਾਦੀ ਪੰਜਾਬ ਵਿਚ ਹੋਣ ਦੇ ਅਨੁਪਾਤ ਅਨੁਸਾਰ ਪੰਜਾਬ ਵਿਚ ਕਰੋਨਾ ਦੇ ਕੇਸ ਦੇਸ਼ ਦੇ ਕੁੱਲ 1.1 ਕਰੋੜ ਕੇਸਾਂ ਦਾ ਸਿਰਫ 1.6 ਫੀਸਦੀ ਹੈ। 

CAPTAIN Amarinder singhCAPTAIN Amarinder singh

ਮੁੱਖ ਮੰਤਰੀ ਨੇ ਕਿਹਾ ਕਿ 5887 ਲੋਕਾਂ ਦੀ ਕਰੋਨਾ ਕਾਰਨ ਜਾਨ ਚਲੀ ਗਈ, ਜੋ ਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਸੂਬੇ ਵਿਚ ਭਾਵੇਂ ਕਿ ਪਾਜ਼ੇਟਿਵਟੀ ਰੇਟ 2.3 ਫੀਸਦ ਹੈ ਪਰ ਅਸੀਂ ਅਵੇਸਲੇ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ 'ਦੇਸ਼ ਵਿਚ ਕਰੋਨਾ ਦੀ ਦੂਜੀ ਲਹਿਰ ਆ ਰਹੀ ਹੈ ਅਤੇ ਸਾਨੂੰ ਇਸਦੇ ਟਾਕਰੇ ਲਈ ਤਿਆਰ ਰਹਿਣਾ ਚਾਹੀਦਾ ਹੈ।''

Capt Amrinder SinghCapt Amrinder Singh

ਸਿਹਤ ਸਬੰਧੀ ਢਾਂਚੇ ਦੇ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ, ਉਨ੍ਹਾਂ ਦੇ ਸੰਪਰਕਾਂ ਦੀ ਤਲਾਸ਼ ਕਰਕੇ ਟੈਸਟ ਕਰਨ ਤੇ ਮਾਰਚ 2020 ਵਿਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਰੋਜ਼ਾਨਾ 30 ਹਜ਼ਾਰ ਟੈਸਟ ਕਰਨ ਦੀ ਸਮਰੱਥਾ ਵਿਕਸਤ ਕੀਤੀ ਗਈ ਹੈ। ਇਸ ਤੋਂ ਇਲਾਵਾ ਮਿਸ਼ਨ ਫਤਹਿ ਤਹਿਤ ਲੋਕਾਂ ਨੂੰ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕਤਾ ਫੈਲਾਉਣ ਵਿਚ ਵੱਡੀ ਮਦਦ ਮਿਲੀ।

captain amarinder singhcaptain amarinder singh

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਰੋਨਾ ਕਾਰਨ ਵਿੱਤੀ ਤੌਰ 'ਤੇ ਝੰਬੇ ਲੋਕਾਂ ਨੂੰ ਰਾਹਤ ਦੇਣ ਲਈ ਟੈਕਸਾਂ ਤੇ ਬਿੱਲਾਂ ਦੀ ਉਗਰਾਹੀ ਲੇਟ ਕਰਨ ਤੋਂ ਇਲਾਵਾ ਅਨੇਕਾਂ ਤਰ੍ਹਾਂ ਦੇ ਜੁਰਮਾਨੇ ਮਾਫ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵਲੋਂ 500 ਕਰੋੜ ਰੁਪੈ ਦੀ ਰਾਹਤ ਉਪਭੋਗਤਾਵਾਂ ਨੂੰ ਦਿੱਤੀ ਗਈ, ਜਿਸ ਤਹਿਤ ਬਿਜਲੀ ਬਿੱਲਾਂ ਦੀ ਦੇਰੀ ਨਾਲ ਅਦਾ ਕਰਨ ਦੀ ਸਹੂਲਤ, ਵਰਤਮਾਨ ਬਿੱਲਾਂ ਉੱਪਰ ਇਕ ਫੀਸਦੀ ਰਿਬੇਟ, ਬੱਝੇ ਚਾਰਜਾਂ ਨੂੰ ਮੁਲਤਵੀ ਕਰਨਾ ਤੇ ਮੀਟਰ ਦੀ ਸਕਿਊਰਿਟੀ ਵਿਚ ਕੋਈ ਤਬਦੀਲੀ ਨਾ ਕਰਨਾ ਸ਼ਾਮਿਲ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement