ਪੰਜਾਬ ਬਜਟ ਸੈਸ਼ਨ ਦਾ ਅੱਜ 5ਵਾਂ ਦਿਨ, ਕੈਪਟਨ ਅਮਰਿੰਦਰ ਸਿੰਘ ਰਾਜਪਾਲ ਦੇ ਭਾਸ਼ਣ 'ਤੇ ਦੇਣਗੇ ਜਵਾਬ
Published : Mar 5, 2021, 10:13 am IST
Updated : Mar 5, 2021, 10:19 am IST
SHARE ARTICLE
Punjab Assembly Budget Session
Punjab Assembly Budget Session

ਪੰਜਾਬ ਵਿਧਾਨ ਸਭਾ ਵਿਚ ਇਕ ਗ਼ੈਰ ਸਰਕਾਰੀ ਮਤੇ ਉਪਰ ਪਹਿਲੀ ਵਾਰ ਸੱਤਾਧਿਰ ਸਮੇਤ ਸੂਬੇ ਦੀਆਂ ਸਮੂਹ ਪਾਰਟੀਆਂ ਦੇ ਮੈਂਬਰ ਇਕਜੁਟ ਹੋਏ ਹਨ।

ਚੰਡੀਗੜ੍ਹ- ਅੱਜ ਪੰਜਾਬ ਬਜਟ ਇਜਲਾਸ ਦਾ 5ਵਾਂ ਦਿਨ ਹੈ। ਇਸ ਦੇ ਚਲਦੇ ਅੱਜ ਸਦਨ ਵਿੱਚ ਹੰਗਾਮੇ ਦੇ ਆਸਾਰ ਹਨ। ਵਿੱਤੀ ਵਰ੍ਹੇ 2021-22 ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅੱਜ ਰਾਜਪਾਲ ਦੇ ਭਾਸ਼ਣ ’ਤੇ ਬਹਿਸ ’ਚ ਉੱਠੇ ਸੁਆਲਾਂ ਦੇ ਜੁਆਬ ਦੇਣਗੇ। ਦੱਸਣਯੋਗ ਹੈ ਕਿ ਬੀਤੇ ਦਿਨੀ ਪੰਜਾਬ ਵਿਧਾਨ ਸਭਾ ਵਿਚ  ਇਕ ਗ਼ੈਰ ਸਰਕਾਰੀ ਮਤੇ ਉਪਰ ਪਹਿਲੀ ਵਾਰ ਸੱਤਾਧਿਰ ਸਮੇਤ ਸੂਬੇ ਦੀਆਂ ਸਮੂਹ ਪਾਰਟੀਆਂ ਦੇ ਮੈਂਬਰ ਇਕਜੁਟ ਹੋਏ ਹਨ।

Punjab BudgetPunjab Budget

ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦੇ ਦਿਨੋਂ ਦਿਨ ਹੋਰ ਡੂੰਘਾ ਚਲੇ ਜਾਣ ਦੇ ਵਿਸ਼ੇ ’ਤੇ ਬਹਿਸ ਲਈ ਕਾਂਗਰਸ ਦੇ ਵਿਧਾਇਕ ਹਰਮੰਦਰ ਸਿੰਘ ਗਿੱਲ ਤੇ 7 ਹੋਰ ਮੈਂਬਰਾਂ ਨੇ ਗ਼ੈਰ ਸਰਕਾਰੀ ਮਤਾ ਲਿਆਂਦਾ ਸੀ। ਇਸ ’ਤੇ ਬਹੁਤ ਹੀ ਸੰਜੀਦਾ ਤੇ ਭਰਵੀਂ ਬਹਿਸ ਬਾਅਦ ਸੱਭ ਪਾਰਟੀਆਂ ਨੇ ਮਾਮਲੇ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਰਬ ਸੰਮਤੀ ਨਾਲ ਮਤਾ ਪਾਸ ਕਰ ਦਿਤਾ ਹੈ। 

Budget SessionBudget Session

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪਾਣੀ ਦੇ ਪੱਧਰ ਵਿਚ ਸੁਧਾਰ ਕਰਨ ਸਬੰਧੀ ਢੰਗ-ਤਰੀਕਿਆਂ ਦੀ ਪੜਚੋਲ ਕਰਨ ਲਈ ਇਕ ਉੱਚ ਪਧਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ। ਸੂਬੇ ਵਿਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਗਿਰਾਵਟ ਸਬੰਧੀ ਵਿਚਾਰ ਵਟਾਂਦਰੇ ਵਿਚ ਭਾਗ ਲੈਂਦਿਆਂ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਇਸ ਮਸਲੇ ਦੀ ਜਾਂਚ ਲਈ ਇਕ ਕਮੇਟੀ ਬਣਾਉਣ ਦਾ ਸੁਝਾਅ ਦਿਤਾ ਜਿਸ ਉਪਰੰਤ ਇਹ ਫ਼ੈਸਲਾ ਲਿਆ ਗਿਆ। ਵਿਧਾਨ ਸਭਾ ਦੇ ਸਪੀਕਰ ਨੇ ਤੁਰਤ ਕਾਰਵਾਈ ਕਰਦਿਆਂ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਜੋ ਤਿੰਨ ਮਹੀਨਿਆਂ ਵਿਚ ਰਿਪੋਰਟ ਪੇਸ਼ ਕਰੇਗੀ। 

ਸੁਖਜਿੰਦਰ ਰੰਧਾਵਾ, ਮਨਪ੍ਰੀਤ ਬਾਦਲ ਤੇ ਤ੍ਰਿਪਤ ਬਾਜਵਾ ਨੇ ਵੀ ਬਹਿਸ ਵਿਚ ਹਿੱਸਾ ਪਾਇਆ
ਭਾਵੇਂ ਗ਼ੈਰ ਸਰਕਾਰ ਅਤੇ ਉਪਰ ਬਹਿਸ ਵਿਚ ਵਿਧਾਇਕ ਹੀ ਅਕਸਰ ਸ਼ਾਮਲ ਹੁੰਦੇ ਹਨ ਪਰ ਵਿਸ਼ੇ ਦੀ ਗੰਭੀਰਤਾ ਨੂੰ ਸਮਝਦਿਆਂ ਤਿੰਨ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਮਨਪ੍ਰੀਤ ਬਾਦਲ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੀ ਬਹਿਸ ਵਿਚ ਅਪਣਾ ਹਿੱਸਾ ਪਾਇਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement