ਲੋਕਾਂ ਦੀਆਂ ਵੋਟਾਂ ਪਵਾਉਣ ਵਾਲੇ ਸਰਕਾਰੀ ਮੁਲਾਜ਼ਮ ਖ਼ੁਦ ਦੀਆਂ ਵੋਟਾਂ ਤੋਂ ਵਾਂਝੇ : ਚੀਮਾ
Published : Mar 5, 2022, 11:31 pm IST
Updated : Mar 5, 2022, 11:31 pm IST
SHARE ARTICLE
image
image

ਲੋਕਾਂ ਦੀਆਂ ਵੋਟਾਂ ਪਵਾਉਣ ਵਾਲੇ ਸਰਕਾਰੀ ਮੁਲਾਜ਼ਮ ਖ਼ੁਦ ਦੀਆਂ ਵੋਟਾਂ ਤੋਂ ਵਾਂਝੇ : ਚੀਮਾ

ਚੰਡੀਗੜ੍ਹ, 5 ਮਾਰਚ (ਨਰਿੰਦਰ ਸਿੰਘ ਝਾਮਪੁਰ): ਆਮ ਆਦਮੀ ਪਾਰਟੀ (ਆਪ) ਪੰਜਾਬ ਵਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੋਟਾਂ ਪਾਉਣ ਵਿਚ ਹੋ ਰਹੀ ਪ੍ਰੇਸ਼ਾਨੀ ਦਾ ਮੁੱਦਾ ਚੋਣ ਕਮਿਸ਼ਨ ਕੋਲ ਉਠਾਇਆ ਗਿਆ ਹੈ। ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣਾਂ ਦੇ ਕੰਮਾਂ ਵਿਚ ਲੱਗੇ ਸਰਕਾਰੀ ਮੁਲਾਜ਼ਮਾਂ ਵਲੋਂ ਵੋਟ ਪਾਉਣ ਦਾ ਆਖ਼ਰੀ ਦਿਨ 9 ਮਾਰਚ ਹੈ, ਪਰ ਚੋਣ ਕਮਿਸ਼ਨ ਵਲੋਂ ਅਜੇ ਤਕ ਵੋਟਾਂ ਪਾਉਣ ਲਈ ਲੋੜੀਂਦੀ ਗਿਣਤੀ ਵਿਚ ਬੈਲਟ ਪੇਪਰ ਉਪਲਭਧ ਨਹੀਂ ਕਰਵਾਏ ਗਏ।
ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਇਹ ਰਵਈਆ ਬੇਹੱਦ ਨਿਰਾਸ਼ਾਜਨਕ ਅਤੇ ਮਾੜਾ ਹੈ। ਅਜਿਹਾ ਲੱਗ ਰਿਹਾ ਹੈ ਕਿ ਜਿਵੇਂ ਚੋਣ ਕਮਿਸ਼ਨ ਕੇਂਦਰ ਅਤੇ ਰਾਜ ਦੀਆਂ ਸੱਤਾਧਾਰੀ ਪਾਰਟੀਆਂ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ। ਸੱਤਾਧਾਰੀ ਪਾਰਟੀ ਨੂੰ ਡਰ ਹੈ ਕਿ ਸਰਕਾਰੀ ਮੁਲਾਜ਼ਮ ਉਨ੍ਹਾਂ ਵਿਰੁਧ ਵੋਟ ਪਾਵੇਗਾ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਸਾਰੇ ਵਿਭਾਗਾਂ ਦੇ ਹਜ਼ਾਰਾਂ ਮੁਲਾਜ਼ਮ ਅਪਣੀਆਂ ਮੰਗਾਂ ਲਈ ਕਾਂਗਰਸ ਸਰਕਾਰ ਵਿਰੁਧ ਧਰਨੇ ਪ੍ਰਦਰਸ਼ਨ ਕਰਦੇ ਰਹੇ ਹਨ। ਇਸ ਮਾਮਲੇ ਬਾਰੇ ‘ਆਪ’ ਵਿਧਾਇਕ ਅਮਨ ਅਰੋੜਾ ਨੇ ਇਕ ਵੀਡੀਉ ਜਾਰੀ ਕਰ ਕੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੇ ਦਿਨ ਰਾਤ ਕੰਮ ਕਰ ਕੇ ਪੰਜਾਬ ਦੇ ਸਵਾ ਦੋ ਕਰੋੜ ਵੋਟਰਾਂ ਨੂੰ ਵੋਟਾਂ ਪਾਉਣ ਵਿਚ ਸਹਿਯੋਗ ਕੀਤਾ, ਪਰ ਉਨ੍ਹਾਂ ਦੇ ਵੋਟ ਪਾਉਣ ਸਮੇਂ ਬੈਲਟ ਪੇਪਰ ਪ੍ਰਾਪਤ ਨਾ ਹੋਣਾ ਬਹੁਤ ਹੀ ਮੰਦਭਾਗਾ ਹੈ। 
ਉਨ੍ਹਾਂ ਕਿਹਾ ਕਿ ਅਪਣੇ ਪਸੰਦ ਦੀ ਸਰਕਾਰ ਚੁਣਨਾ ਸਾਰਿਆਂ ਦਾ ਹੱਕ ਹੈ ਅਤੇ ਇਸ ਹੱਕ ਦੀ ਵਰਤੋਂ ਨਿਸ਼ਚਿਤ ਕਰਨਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ। ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਾਰੀਆਂ ਥਾਵਾਂ ’ਤੇ ਲੋੜੀਂਦੀ ਗਿਣਤੀ ਵਿਚ ਬੈਲਟ ਪੇਪਰ ਉਪਲਭਧ ਕਰਵਾ ਕੇ ਵੋਟ ਪਾਉਣ ਦੇ ਇੱਛੁਕ ਮੁਲਾਜ਼ਮਾਂ ਦੀਆਂ ਵੋਟਾਂ ਪੁਆਈਆਂ ਜਾਣ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement