ਲੋਕਾਂ ਦੀਆਂ ਵੋਟਾਂ ਪਵਾਉਣ ਵਾਲੇ ਸਰਕਾਰੀ ਮੁਲਾਜ਼ਮ ਖੁੱਦ ਦੀਆਂ ਵੋਟਾਂ ਪਾਉਣ ਤੋਂ ਵਾਂਝੇ: ਹਰਪਾਲ ਸਿੰਘ ਚੀਮਾ
Published : Mar 5, 2022, 5:23 pm IST
Updated : Mar 5, 2022, 5:23 pm IST
SHARE ARTICLE
Harpal Singh Cheema
Harpal Singh Cheema

-9 ਮਾਰਚ ਸਰਕਾਰੀ ਮੁਲਾਜ਼ਮਾਂ ਵੱਲੋਂ ਵੋਟ ਪਾਉਣ ਦਾ ਆਖਰੀ ਦਿਨ, ਅਜੇ ਤੱਕ ਬੈਲਟ ਪੇਪਰ ਨਹੀਂ ਪਹੁੰਚੇ: ਹਰਪਾਲ ਸਿੰਘ ਚੀਮਾ

 

ਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੋਟਾਂ ਪਾਉਣ 'ਚ ਹੋ ਰਹੀ ਪ੍ਰੇਸ਼ਾਨੀ ਦਾ ਮੁੱਦਾ ਚੋਣ ਕਮਿਸ਼ਨ ਕੋਲ ਉਠਾਇਆ ਗਿਆ ਹੈ। ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ 'ਚ 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣਾ ਦੇ ਕੰਮਾਂ ਵਿੱਚ ਲੱਗੇ ਸਰਕਾਰੀ ਮੁਲਾਜ਼ਮਾਂ ਵੱਲੋਂ ਵੋਟ ਪਾਉਣ ਦਾ ਆਖ਼ਰੀ ਦਿਨ 9 ਮਾਰਚ ਹੈ, ਪਰ ਚੋਣ ਕਮਿਸ਼ਨ ਵੱਲੋਂ ਅਜੇ ਤੱਕ ਵੋਟਾਂ ਪਾਉਣ ਲਈ ਲੋੜੀਂਦੀ ਗਿਣਤੀ ਵਿੱਚ ਬੈਲਟ ਪੇਪਰ ਉਪਲੱਬਧ ਨਹੀਂ ਕਰਵਾਏ ਗਏ।

 

Harpal CheemaHarpal Cheema

 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਇਹ ਰਵੱਈਆ ਬੇਹੱਦ ਨਿਰਾਸ਼ਾਜਨਕ ਅਤੇ ਮਾੜਾ ਹੈ। ਅਜਿਹਾ ਲੱਗ ਰਿਹਾ ਹੈ ਕਿ ਜਿਵੇਂ ਚੋਣ ਕਮਿਸ਼ਨ ਕੇਂਦਰ ਅਤੇ ਰਾਜ ਦੀਆਂ ਸੱਤਾਧਾਰੀ ਪਾਰਟੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ। ਸੱਤਾਧਾਰੀ ਪਾਰਟੀ ਨੂੰ ਡਰ ਹੈ ਕਿ ਸਰਕਾਰੀ ਮੁਲਾਜ਼ਮ ਉਨਾਂ ਖਿਲਾਫ਼ ਵੋਟ ਪਾਵੇਗਾ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਸਾਰੇ ਵਿਭਾਗਾਂ ਦੇ ਹਜ਼ਾਰਾਂ ਮੁਲਾਜ਼ਮ ਆਪਣੀਆਂ ਮੰਗਾਂ ਲਈ ਕਾਂਗਰਸ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰਦੇ ਰਹੇ ਹਨ।

 

Harpal Cheema  Harpal Cheema

ਇਸ ਮਾਮਲੇ ਬਾਰੇ 'ਆਪ' ਵਿਧਾਇਕ ਅਮਨ ਅਰੋੜਾ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੇ ਦਿਨ ਰਾਤ ਕੰਮ ਕਰਕੇ ਪੰਜਾਬ ਦੇ ਸਵਾ ਦੋ ਕਰੋੜ ਵੋਟਰਾਂ ਨੂੰ ਵੋਟਾਂ ਪਾਉਣ ਵਿੱਚ ਸਹਿਯੋਗ ਕੀਤਾ, ਪਰ ਉਨਾਂ ਦੇ ਵੋਟ ਪਾਉਣ ਸਮੇਂ ਬੈਲਟ ਪੇਪਰ ਪ੍ਰਾਪਤ ਨਾ ਹੋਣਾ ਬਹੁਤ ਹੀ ਮੰਦਭਾਗਾ ਹੈ। ਉਨਾਂ ਕਿਹਾ ਕਿ ਆਪਣੇ ਪਸੰਦ ਦੀ ਸਰਕਾਰ ਚੁਣਨਾ ਸਾਰਿਆਂ ਦਾ ਹੱਕ ਹੈ ਅਤੇ ਇਸ ਹੱਕ ਦੀ ਵਰਤੋਂ ਨਿਸ਼ਚਿਤ ਕਰਨਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ।

 

 

Aman AroraAman Arora

'ਆਪ' ਆਗੂ ਨੇ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਦੇਸ਼ ਦੀ ਲੋਕਤੰਤਰਿਕ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਬੇਹੱਦ ਜ਼ਰੂਰੀ ਹੈ ਅਤੇ ਦੇਸ਼ ਦੇ ਸੰਵਿਧਾਨ ਨੇ ਇਸ ਦੀ ਜ਼ਿੰਮੇਵਾਰੀ ਚੋਣ ਕਮਿਸ਼ਨ ਨੂੰ ਸੌਂਪੀ ਹੈ। ਚੋਣ ਕਮਿਸ਼ਨ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਸਾਰੇ ਵਿਅਕਤੀਆਂ ਅਤੇ ਸਾਰੇ ਸਰਕਾਰੀ ਮੁਲਾਜ਼ਮਾਂ ਦੇ ਵੋਟ ਵਰਤੋਂ ਦੇ ਹੱਕ ਨੂੰ ਸੁਰੱਖਿਅਤ ਕਰੇ। ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਉਨਾਂ ਕਿਹਾ ਕਿ ਸਾਰੀਆਂ ਥਾਵਾਂ 'ਤੇ ਲੋੜੀਂਦੀ ਗਿਣਤੀ ਵਿੱਚ ਬੈਲਟ ਪੇਪਰ ਉਪਲਬਧ ਕਰਾ ਕੇ ਵੋਟ ਪਾਉਣ ਦੇ ਇੱਛਕ ਮੁਲਾਜ਼ਮਾਂ ਦੀਆਂ ਵੋਟਾਂ ਪਵਾਈਆਂ ਜਾਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement