ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਕਾਬੂ ਕਰਨ ਲਈ ਸਿਹਤ ਵਿਭਾਗ ਯਤਨਸ਼ੀਲ : ਡਾ. ਗੋਜਰਾ
Published : Mar 5, 2022, 12:08 am IST
Updated : Mar 5, 2022, 12:08 am IST
SHARE ARTICLE
image
image

ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਕਾਬੂ ਕਰਨ ਲਈ ਸਿਹਤ ਵਿਭਾਗ ਯਤਨਸ਼ੀਲ : ਡਾ. ਗੋਜਰਾ

ਚੰਡੀਗੜ੍ਹ, 4 ਮਾਰਚ (ਪਪ) : ਜਣੇਪੇ ਦੌਰਾਨ ਮਾਂਵਾਂ ਦੀ ਮੌਤ ’ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ’ਤੇ ਜਣੇਪੇ ਦੌਰਾਨ ਹੋਣ ਵਾਲੀਆਂ ਮਾਵਾਂ ਦੀਆਂ ਮੌਤਾਂ ਦੀ ਲਗਾਤਾਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਜਣੇਪੇ ਦੌਰਾਨ ਮਾਂਵਾਂ ਦੀ ਹੋਣ ਵਾਲੀਆਂ ਮੌਤਾਂ ਦੇ ਕਾਰਨਾਂ ਦਾ ਪਤਾ ਲਗਾ ਕੇ ਇਨ੍ਹਾਂ ’ਤੇ ਕਾਬੂ ਪਾਇਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ (ਪ੍ਰਵਾਰ ਭਲਾਈ) ਪੰਜਾਬ ਡਾ. ਓ.ਪੀ. ਗੋਜਰਾ ਨੇ ਦਸਿਆ ਕਿ ਸਿਹਤ ਵਿਭਾਗ ਵਲੋਂ ਜਣੇਪੇ ਦੌਰਾਨ ਮਾਵਾਂ ਦੀਆਂ ਹੋਣ ਵਾਲੀਆਂ ਮੌਤਾਂ ’ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। 
  ਸੂਬੇ ਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਮਾਵਾਂ ਦੀ ਮੌਤ ਦਰ ਬਾਕੀ ਜ਼ਿਲ੍ਹਿਆਂ ਦੇ ਮੁਕਾਬਲੇ ਵਧੇਰੇ ਹੋਣ ਕਾਰਨ ਖ਼ਤਰੇ ਦੀ ਸ਼੍ਰੇਣੀ ਵਿਚ ਹੈ।
  ਇੱਥੇ ਇਹ ਵੀ ਵਰਨਣਯੋਗ ਹੈ ਕਿ ਪੰਜਾਬ ਵਿਚ ਮਾਵਾਂ ਦੀ ਮੌਤ ਦਰ 129 ਪ੍ਰਤੀ ਇਕ ਲੱਖ ਜਣੇਪਾ ਹੈ ਜਦੋਂ ਕਿ ਰਾਸ਼ਟਰੀ ਪੱਧਰ ਦਾ ਅੰਕੜਾ 122 ਹੈ। ਇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਹਾਇਕ ਡਾਇਰੈਕਟਰ ਡਾ. ਵਿਨੀਤ ਨਾਗਪਾਲ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦਾ ਦੌਰਾ ਕਰ ਕੇ ਮਹੀਨਾ ਅਪ੍ਰੈਲ 2021 ਤੋਂ ਦਸੰਬਰ 2021 ਦੌਰਾਨ ਹੋਈਆ ਮਾਵਾਂ ਦੀਆਂ ਮੌਤਾਂ ਦੇ ਹੋਏ ਰਿਵੀਊ ਦਾ ਆਡਿਟ ਕੀਤਾ, ਜਿਸ ਦੌਰਾਨ ਜ਼ਿਲ੍ਹੇ ਦੇ ਸਿਵਲ ਸਰਜਨ, ਪ੍ਰੋਗਰਾਮ ਅਧਿਕਾਰੀਆਂ, ਸੀਨੀਅਰ ਮੈਡੀਕਲ ਅਫ਼ਸਰਾਂ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਜ਼ (ਮਹਿਲਾ) ਨਾਲ ਇਕ ਅਹਿਮ ਮੀਟਿੰਗ ਕੀਤੀ ਗਈ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿਤੇ ਗਏ ਤਾਕਿ ਭਵਿਖ ਵਿਚ ਮਾਵਾਂ ਦੀ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ’ਤੇ ਕਾਬੂ ਪਾਇਆ ਜਾ ਸਕੇ। 
  ਇਸ ਮੌਕੇ ਡਾਕਟਰ ਇੰਦਰਦੀਪ ਕੌਰ ਪ੍ਰੋਗਰਾਮ ਅਫ਼ਸਰ ਐਮ ਸੀ ਐਚ, ਸਿਵਲ ਸਰਜਨ ਫ਼ਤਿਹਗੜ੍ਹ ਸਾਹਿਬ ਡਾ. ਹਰਵਿੰਦਰ ਸਿੰਘ, ਜ਼ਿਲ੍ਹਾ ਪ੍ਰਵਾਰ ਭਲਾਈ ਅਫ਼ਸਰ ਡਾ. ਅਨੂੰ ਚੋਪੜਾ ਦੋਸਾਂਝ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 
-------
ਫੋਟੋ ਕੇਪਸ਼ਨ : ਅਧਿਕਾਰੀਆਂ ਦੀ ਮੀਟਿੰਗ ਦੌਰਾਨ ਜ਼ਰੂਰੀ ਦਿਸ਼ਾ ਨਿਰਦੇਸ਼ ਦਿੰਦੇ ਹੋਏ ਡਾ. ਵਿਨੀਤ ਨਾਗਪਾਲ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement