BBMB ਮੁੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ
Published : Mar 5, 2022, 6:58 pm IST
Updated : Mar 5, 2022, 7:01 pm IST
SHARE ARTICLE
Photo
Photo

ਮੋਦੀ ਸਰਕਾਰ ਦਾ ਪੁਤਲਾ ਫੂਕਦਿਆਂ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਗਈ

 

ਟਾਂਡਾ- ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਵਿਰੋਧ ਵਿੱਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਟਾਂਡਾ ਇਲਾਕੇ ਵਿੱਚ ਤਿੰਨ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਮੋਦੀ ਸਰਕਾਰ ਦੇ ਪੁਤਲੇ ਫੂਕੇ। ਕਿਸਾਨਾਂ ਨੇ ਇਹ ਪ੍ਰਦਰਸ਼ਨ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਟਾਂਡਾ ਦੇ ਸਰਕਾਰੀ ਹਸਪਤਾਲ ਚੋਂਕ ਵਿਖੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਹੇਠ ਕੀਤਾ।

 

PHOTOPHOTO

ਮੋਦੀ ਸਰਕਾਰ ਦਾ ਪੁਤਲਾ ਫੂਕਦਿਆਂ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਗਈ ਅਤੇ ਕੇਂਦਰ ਸਰਕਾਰ ਵੱਲੋਂ ਬੀ. ਬੀ. ਐੱਮ. ਬੀ. ਵਿੱਚ ਪੰਜਾਬ  ਅਤੇ ਹਰਿਆਣਾ ਦੀ ਪ੍ਰਤੀਨਿਧਤਾ ਖਤਮ ਕਰਨ ਦਾ ਸਖ਼ਤ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਨਿੱਜੀਕਰਨ ਦੀਆਂ ਨੀਤੀਆਂ ਵੱਲ ਕਦਮ ਵਧਾ ਰਹੀ ਹੈ, ਜਿਸ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਅਤੇ ਹਰਿਆਣਾ ਦੀ ਮੈਂਬਰਸ਼ਿਪ ਖ਼ਤਮ ਕਰਕੇ ਕਿਸੇ ਹੋਰ ਸੂਬੇ ਤੋਂ ਚੇਅਰਮੈਨ ਨਿਯੁਕਤ ਕਰਕੇ ਡੈਮ ਤੇ ਕਬਜੇ ਕੀਤੇ ਜਾ ਰਹੇ ਹਨ।

 

PHOTOPHOTO

 ਇਹ ਪੰਜਾਬ ਦੇ ਪਾਣੀ ਨੂੰ ਲੁੱਟਣ ਦਾ ਨਵਾਂ ਤਰੀਕਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ ਅਤੇ ਨਿੱਜੀਕਰਨ ਨੂੰ ਅੱਗੇ ਵਧਾ ਰਹੀ ਹੈ। ਇਸ ਮੌਕੇ ਲੱਖੀ ਰਾੜਾ, ਬੂਟਾ ਸਿੰਘ, ਭਜਨ ਸਿੰਘ, ਸਤਨਾਮ ਸਿੰਘ ਔਲਖ, ਗੁਰਦੇਵ ਸਿੰਘ , ਗੋਰਾ ਬੱਸੀ, ਮਨਦੀਪ ਸਿੰਘ, ਜਸਵੀਰ ਸਿੰਘ, ਕੁਲਵੀਰ ਸਿੰਘ, ਬਰਕਤ ਅਲੀ, ਹਮੀਦ ਮੁਹੰਮਦ, ਵਿੱਕੀ, ਸਤਨਾਮ ਸਿੰਘ, ਜਗਜੀਵਨ ਸਿੰਘ, ਰਜ਼ਾ ਬਾਜਵਾ ਸਮੇਤ ਹੋਰ ਵੀ ਲੋਕ ਮੌਜੂਦ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement