
ਪੁਲਿਸ ਨੇ ਪਰਚਾ ਦਰਜ ਕਰਕੇ ਦੋਸ਼ੀ ਨੌਜਵਾਨ ਦੀ ਭਾਲ ਕੀਤੀ ਸ਼ੁਰੂ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਾਮਤੀਰਥ ਰੋਡ ਦੇ ਇਲਾਕਾ ਆਨੰਦਪੁਰ ਐਵੇਨਿਊ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਇੱਕ ਨੌਜਵਾਨ ਨੇ ਆਪਣੇ ਸਕੇ ਚਾਚੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
Murder
ਵਾਰਦਾਤ ਨੂੰ ਅੰਜਾਮ ਦੇਣ ਪਿੱਛੋਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਮਰਨ ਵਾਲੇ ‘ਤੇ ਦੋਸ਼ੀ ਦੇ ਪਿਤਾ ਦੇ ਕਤਲ ਦਾ ਦੋਸ਼ ਹੈ। ਉਹ ਇਸ ਮਾਮਲੇ ਵਿੱਚ ਕੁਝ ਸਮਾਂ ਪਹਿਲਾਂ ਹੀ ਸਜ਼ਾ ਕੱਟ ਕੇ ਜੇਲ੍ਹੋਂ ਬਾਹਰ ਆਇਆ ਸੀ।
PHOTO
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਦੋਸ਼ੀ ਨੌਜਵਾਨ ਖਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ। ਘਟਨਾ ਦੀ ਜਾਣਕਾਰੀ ਦਿੰਦਿਆਂ ਗੁਆਂਢੀਆਂ ਨੇ ਦੱਸਿਆ ਕਿ ਗੁਰਦੀਪ ਸਿੰਘ ਰਾਮਤੀਰਥ ਰੋਡ ਸਥਿਤ ਆਈ.ਟੀ.ਆਈ. ਵਿੱਚ ਚਪੜਾਸੀ ਦੀ ਨੌਕਰੀ ਕਰਦਾ ਸੀ।
murder
ਲਗਭਗ ਅੱਠ ਸਾਲ ਪਹਿਲਾਂ ਗੁਰਦੀਪ ਸਿੰਘ ਨੇ ਆਪਣੇ ਸਕੇ ਭਰਾ ਹਰਜਿੰਦਰ ਸਿੰਘ ਦਾ ਕਤਲ ਕਰ ਦਿੱਤਾ ਸੀ। ਜਿਸ ਲਈ ਅਦਾਲਤ ਨੇ ਉਸ ਨੂੰ ਸਜ਼ਾ ਸੁਣਾਈ ਸੀ ਤੇ ਕੁਝ ਸਮਾਂ ਪਹਿਲਾਂ ਹੀ ਉਹ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟਣ ਤੋਂ ਬਾਅਦ ਰਿਹਾਅ ਹੋ ਕੇ ਘਰ ਪਰਤਿਆ ਸੀ।
ਹਰਜਿੰਦਰ ਸਿੰਘ ਦਾ ਪੁੱਤਰ ਅਮਨਦੀਪ ਸਿੰਘ ਆਪਣੇ ਚਾਚੇ ਗੁਰਦੀਪ ਸਿੰਘ ਤੋਂ ਬਦਲਾ ਲੈਣਾ ਚਾਹੁੰਦਾ ਸੀ ਤੇ ਇਸ ਲਈ ਉਹ ਸਾਜ਼ਿਸ਼ ਰਚ ਰਿਹਾ ਸੀ। ਦੋਸ਼ੀ ਨੇ ਗੁਰਦੀਪ ਨੂੰ ਧਮਕੀ ਦਿੱਤੀ ਸੀ ਕਿ ਉਹ ਉਸ ਨੂੰ ਮਾਰ ਦੇਵੇਗਾ। ਇਸ ਨੂੰ ਲੈ ਕੇ ਚਾਚੇ-ਭਤੀਜੇ ਵਿੱਚ ਝਗੜਾ ਵੀ ਹੋਇਆ ਸੀ।